ਨੈਸ਼ਨਲ ਡੈਸਕ- ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਉੱਤਰੀ ਭਾਰਤ 'ਚ ਸਰਦੀ ਨੇ ਕਹਿਰ ਵੱਧਣਾ ਸ਼ੁਰੂ ਹੋ ਗਿਆ ਹੈ। ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਮੱਧ ਪ੍ਰਦੇਸ਼ ਸਮੇਤ ਕਈ ਸੂਬਿਆਂ 'ਚ ਕੜਾਕੇ ਦੀ ਠੰਡ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਸੰਘਣੀ ਧੁੰਦ ਅਤੇ ਠੰਡਨੇ ਮੁਸ਼ਕਲਾਂ ਨੂੰ ਵਧਾ ਦਿੱਤਾ ਹੈ, ਜਦੋਂ ਕਿ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ 'ਚ ਬਰਫਬਾਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਦਿੱਲੀ 'ਚ ਠੰਡ ਅਤੇ ਧੁੰਦ ਦਾ ਕਹਿਰ
ਰਾਸ਼ਟਰੀ ਰਾਜਧਾਨੀ ਦਿੱਲੀ 'ਚ ਤੇਜ਼ ਠੰਡੀਆਂ ਹਵਾਵਾਂ ਅਤੇ ਸੰਘਣੀ ਧੁੰਦ ਨੇ ਲੋਕਾਂ ਨੂੰ ਕੰਬਣ ਲਈ ਮਜ਼ਬੂਰ ਕਰ ਦਿੱਤਾ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਰਾਤ ਦਾ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਸ਼ਾਮ ਤੱਕ ਹਵਾ ਦੀ ਰਫ਼ਤਾਰ ਘੱਟ ਹੋਣ ਦੀ ਸੰਭਾਵਨਾ ਹੈ ਪਰ ਧੁੰਦ ਦਾ ਪ੍ਰਭਾਵ ਬਣਿਆ ਰਹੇਗਾ।
ਰਾਜਸਥਾਨ ਅਤੇ ਜੰਮੂ-ਕਸ਼ਮੀਰ 'ਚ ਸੀਤ ਲਹਿਰ ਦਾ ਕਹਿਰ
ਰਾਜਸਥਾਨ ਦੇ ਚੁਰੂ ਅਤੇ ਬੀਕਾਨੇਰ ਵਰਗੇ ਇਲਾਕਿਆਂ 'ਚ ਤਾਪਮਾਨ 6-7 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ 'ਚ ਤਾਪਮਾਨ ਸਿਫਰ ਤੋਂ ਹੇਠਾਂ ਪਹੁੰਚਣ ਨਾਲ ਡਲ ਝੀਲ ਦੀ ਸਤ੍ਹਾ ਵੀ ਜੰਮ ਗਈ ਹੈ। ਗੁਲਮਰਗ, ਪਹਿਲਗਾਮ ਅਤੇ ਸ਼੍ਰੀਨਗਰ 'ਚ ਸਥਿਤੀ ਹੋਰ ਵੀ ਗੰਭੀਰ ਹੈ, ਜਿੱਥੇ ਤਾਪਮਾਨ -6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ।
ਹਿਮਾਚਲ 'ਚ ਬਰਫਬਾਰੀ ਅਤੇ ਮੀਂਹ ਦੀ ਚਿਤਾਵਨੀ
4 ਤੋਂ 7 ਜਨਵਰੀ ਤੱਕ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ 'ਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਸ਼ਿਮਲਾ, ਮਨਾਲੀ ਅਤੇ ਕੁਫਰੀ ਵਰਗੇ ਮਸ਼ਹੂਰ ਸੈਰ-ਸਪਾਟਾ ਸਥਾਨਾਂ 'ਤੇ ਭਾਰੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਠੰਡ ਹੋਰ ਵਧਣ ਜਾ ਰਹੀ ਹੈ।
7 ਸੂਬਿਆਂ 'ਚ ਕੋਲਡ ਡੇਅ ਅਲਰਟ
ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਮੱਧ ਪ੍ਰਦੇਸ਼ ਅਤੇ ਬਿਹਾਰ ਸਮੇਤ ਸੱਤ ਸੂਬਿਆਂ 'ਚ ਕੋਲਡ ਡੇਅ ਦੀ ਸਥਿਤੀ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰ-ਪੂਰਬੀ ਸੂਬਿਆਂ 'ਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜੋ 6 ਜਨਵਰੀ ਤੱਕ ਰਹਿ ਸਕਦੀ ਹੈ। ਸਰਦੀ ਦਾ ਇਹ ਦੌਰ ਲੋਕਾਂ ਲਈ ਮੁਸ਼ਕਿਲਾਂ ਲੈ ਕੇ ਆਇਆ ਹੈ। ਜਿੱਥੇ ਇਕ ਪਾਸੇ ਲੋਕ ਠੰਡ ਤੋਂ ਰਾਹਤ ਪਾਉਣ ਲਈ ਗਰਮ ਕੱਪੜਿਆਂ ਅਤੇ ਹੀਟਰਾਂ ਦਾ ਸਹਾਰਾ ਲੈ ਰਹੇ ਹਨ, ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਠੰਡ ਹੋਰ ਵਧਣ ਦੀ ਚਿਤਾਵਨੀ ਦਿੱਤੀ ਹੈ।
ਮਹਾਕੁੰਭ ’ਚ ਬਲਾਸਟ ਦੀ ਧਮਕੀ, ਕਿਹਾ-1000 ਹਿੰਦੂ ਮਾਰਾਂਗੇ
NEXT STORY