ਨਵੀਂ ਦਿੱਲੀ : ਜਿਵੇਂ ਹੀ ਦਸੰਬਰ ਦੀ ਸ਼ੁਰੂਆਤ ਹੋਈ, ਪੱਛਮੀ ਹਿਮਾਲੀਅਨ ਖੇਤਰ ਵਿਚ ਮੱਧਮ ਤੋਂ ਭਾਰੀ ਮੀਂਹ ਅਤੇ ਬਰਫ਼ਬਾਰੀ ਹੋਈ। ਇਸ ਪ੍ਰਭਾਵ ਕਾਰਨ ਉੱਤਰੀ ਭਾਰਤ ਵਿਚ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ। ਇਹ ਬਰਫ਼ਬਾਰੀ ਸਰਦੀਆਂ ਦੀ ਸ਼ੁਰੂਆਤ ਲਈ ਬਹੁਤ ਮਹੱਤਵਪੂਰਨ ਮੰਨੀ ਜਾਂਦੀ ਹੈ, ਜੋ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਹੋਈ ਹੈ। ਜਿਵੇਂ ਹੀ ਇਹ ਪੱਛਮੀ ਗੜਬੜ ਅੱਗੇ ਵਧੀ, ਬਰਫ਼ ਨਾਲ ਢਕੇ ਪਹਾੜਾਂ ਤੋਂ ਠੰਡੀਆਂ ਹਵਾਵਾਂ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਹਿੱਸਿਆਂ ਵਿਚ ਫੈਲਣੀਆਂ ਸ਼ੁਰੂ ਹੋ ਗਈਆਂ, ਜਿਸ ਨਾਲ ਤਾਪਮਾਨ ਵਿਚ ਤੇਜ਼ੀ ਨਾਲ ਗਿਰਾਵਟ ਆਈ।
ਉੱਤਰੀ ਭਾਰਤ 'ਚ ਸੀਤ ਲਹਿਰ ਅਤੇ ਖੁਸ਼ਕ ਸਰਦੀ
ਕਿਸੇ ਤਾਜ਼ਾ ਪੱਛਮੀ ਗੜਬੜੀ ਦੀ ਘਾਟ ਕਾਰਨ, ਸੀਤ ਲਹਿਰ ਅਤੇ ਖੁਸ਼ਕ ਸਰਦੀ ਪੂਰੇ ਉੱਤਰੀ ਭਾਰਤ ਵਿਚ ਤਬਾਹੀ ਮਚਾ ਰਹੀ ਹੈ। ਇਸ ਸਮੇਂ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ ਅਤੇ ਤੇਲੰਗਾਨਾ ਦੇ ਕਈ ਹਿੱਸਿਆਂ ਵਿਚ ਤਾਪਮਾਨ ਵਿਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸਕਾਈਮੇਟ ਅਨੁਸਾਰ, ਮੌਜੂਦਾ ਸਮੇਂ ਵਿਚ ਇੱਕ ਕਮਜ਼ੋਰ ਪੱਛਮੀ ਗੜਬੜ ਪੱਛਮੀ ਹਿਮਾਲੀਅਨ ਖੇਤਰ ਵੱਲ ਵਧ ਰਹੀ ਹੈ।
ਇਹ ਵੀ ਪੜ੍ਹੋ : CM ਯੋਗੀ ਦਾ ਜੇਵਰ ਦੇ ਕਿਸਾਨਾਂ ਨੂੰ ਤੋਹਫ਼ਾ, ਹੁਣ 4300 ਰੁਪਏ ਮੀਟਰ ਦੇ ਹਿਸਾਬ ਨਾਲ ਮਿਲੇਗਾ ਮੁਆਵਜ਼ਾ
ਠੰਡ ਤੋਂ ਕੁਝ ਰਾਹਤ ਦੇ ਆਸਾਰ
ਹਾਲਾਂਕਿ ਇਸ ਨਾਲ ਮੌਸਮ ਦੀ ਕੋਈ ਮਹੱਤਵਪੂਰਨ ਗਤੀਵਿਧੀ ਹੋਣ ਦੀ ਉਮੀਦ ਨਹੀਂ ਹੈ, ਪਰ ਇਹ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵਗਣ ਵਾਲੀਆਂ ਠੰਡੀਆਂ ਹਵਾਵਾਂ ਨੂੰ ਹੌਲੀ ਕਰ ਸਕਦਾ ਹੈ, ਜਿਸ ਨਾਲ ਘੱਟੋ-ਘੱਟ ਤਾਪਮਾਨ ਵਿਚ ਮਾਮੂਲੀ ਵਾਧਾ ਹੋ ਸਕਦਾ ਹੈ। ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਇਹ ਕਿਹਾ ਜਾ ਸਕਦਾ ਹੈ ਕਿ ਉੱਤਰੀ ਭਾਰਤ ਵਿਚ ਸਰਦੀ ਪੂਰੀ ਤਰ੍ਹਾਂ ਆ ਚੁੱਕੀ ਹੈ। ਆਉਣ ਵਾਲੇ ਦਿਨਾਂ ਵਿਚ ਠੰਢ ਹੋਰ ਗੰਭੀਰ ਹੋ ਸਕਦੀ ਹੈ ਅਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿਚ ਵੀ ਫੈਲ ਸਕਦੀ ਹੈ।
ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ
ਦੂਜੇ ਪਾਸੇ, ਦੱਖਣ-ਪੱਛਮੀ ਬੰਗਾਲ ਦੀ ਖਾੜੀ ਵਿਚ ਸਥਿਤ ਡੂੰਘੇ ਦਬਾਅ ਦਾ ਖੇਤਰ ਉੱਤਰ-ਪੱਛਮੀ ਦਿਸ਼ਾ ਵਿਚ ਦੱਖਣੀ ਆਂਧਰਾ ਪ੍ਰਦੇਸ਼ ਅਤੇ ਉੱਤਰੀ ਤਾਮਿਲਨਾਡੂ ਤੱਟ ਵੱਲ ਵਧ ਰਿਹਾ ਹੈ ਜਿਸ ਕਾਰਨ ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸ਼ਨੀਵਾਰ ਸ਼ਾਮ ਨੂੰ ਇਹ ਪ੍ਰਣਾਲੀ ਚੇਨਈ ਤੋਂ ਲਗਭਗ 370 ਕਿਲੋਮੀਟਰ ਪੂਰਬ-ਉੱਤਰ-ਪੂਰਬ, ਵਿਸ਼ਾਖਾਪਟਨਮ ਤੋਂ 450 ਕਿਲੋਮੀਟਰ ਦੱਖਣ ਅਤੇ ਗੋਪਾਲਪੁਰ ਤੋਂ 640 ਕਿਲੋਮੀਟਰ ਦੱਖਣ-ਪੱਛਮ ਵਿਚ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੂਬੇ ਭਰ 'ਚ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਾਰੇ ਸਕੂਲ ਤੇ ਦਫ਼ਤਰ
NEXT STORY