ਨਵੀਂ ਦਿੱਲੀ—ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀ ਸ੍ਰਮਿਤੀ ਇਰਾਨੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਗੁਜਰਾਤ ਤੋਂ ਰਾਜ ਸਭਾ ਦੇ ਮੈਂਬਰ ਚੁਣੇ ਜਾਣ 'ਤੇ ਅੱਜ ਵਧਾਈ ਦਿੱਤੀ। ਮੰਗਲਵਾਰ ਨੂੰ ਹੋਈਆਂ ਚੋਣਾਂ 'ਚ ਸ਼ਾਹ ਅਤੇ ਸ੍ਰਮਿਤੀ ਨੇ ਜਿੱਤ ਹਾਸਲ ਕੀਤੀ ਅਤੇ ਉਹ ਪਹਿਲੀ ਵਾਰ ਰਾਜ ਸਭਾ ਮੈਂਬਰ ਬਣੇ।
ਮੋਦੀ ਨੇ ਟਵੀਟ ਕੀਤਾ ਕਿ, 'ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਮੰਤਰੀ ਸ੍ਰਮਿਤੀ ਇਰਾਨੀ ਨੂੰ ਗੁਜਰਾਤ ਤੋਂ ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਵਧਾਈ। ਪ੍ਰਧਾਨ ਮੰਤਰੀ ਨੇ ਸ਼ਾਹ ਨੂੰ ਭਾਜਪਾ ਪ੍ਰਧਾਨ ਦੇ ਤੌਰ 'ਤੇ ਤਿੰਨ ਸਾਲ ਪੂਰੇ ਕਰਨ ਦੀ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ 'ਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ।
ਇਕ ਹੋਰ ਟਵੀਟ 'ਚ ਉਨ੍ਹਾਂ ਨੇ ਲਿਖਿਆ, 'ਅਮਿਤ ਸ਼ਾਹ ਨੂੰ ਭਾਜਪਾ ਪ੍ਰਧਾਨ ਦੇ ਤੌਰ 'ਤੇ ਤਿੰਨ ਸਫਲ ਸਾਲ ਪੂਰੇ ਕਰਨ ਦੀ ਵਧਾਈ। ਮੋਦੀ ਨੇ ਕਿਹਾ ਕਿ ਸ਼ਾਹ ਦੀ ਅਗਵਾਈ 'ਚ ਭਾਜਪਾ ਨੇ ਕਈ ਖੇਤਰਾਂ 'ਚ ਆਪਣਾ ਆਧਾਰ ਮਜ਼ਬੂਤ ਕੀਤਾ ਹੈ ਅਤੇ ਰਾਸ਼ਟਰ ਨਿਰਮਾਣ ਦੀ ਦਿਸ਼ਾ 'ਚ ਲਗਨ ਨਾਲ ਕੰਮ ਕੀਤਾ।
40 ਸਾਲਾਂ ਤੋਂ ਪੁਲਾੜ 'ਚ ਗੂੰਜ ਰਿਹਾ ਹੈ ਭਾਰਤੀ ਸੰਗੀਤ, ਜਾਣੋ ਕਿਵੇਂ?
NEXT STORY