ਨਵੀਂ ਦਿੱਲੀ (ਵਾਰਤਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਪੁਲਸ ਅੱਤਵਾਦ ਵਿਰੁੱਧ ਭਾਰਤ ਦੀ ਲੜਾਈ ਵਿਚ ਗਵਾਹ ਰਹੀ ਹੈ ਅਤੇ ਇਹ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਗਣਤੰਤਰ ਦਿਵਸ 'ਤੇ ਵੀਰਤਾ ਅਤੇ ਬਹਾਦਰੀ ਲਈ ਸਨਮਾਨਤ ਪੁਲਸ ਕਰਮੀਆਂ 'ਚ ਸਭ ਤੋਂ ਵੱਧ ਗਿਣਤੀ ਜੰਮੂ-ਕਸ਼ਮੀਰ ਦੇ ਪੁਲਸ ਅਧਿਕਾਰੀਆਂ ਅਤੇ ਜਵਾਨਾਂ ਦੀ ਹੈ। ਸ਼ਾਹ ਨੇ ਉਨ੍ਹਾਂ ਬਹਾਦਰੀ ਅਤੇ ਵਚਨਬੱਧਤਾ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਗ੍ਰਹਿ ਮੰਤਰੀ ਨੇ ਕਿਹਾ,''ਜੰਮੂ ਅਤੇ ਕਸ਼ਮੀਰ ਪੁਲਸ ਨੇ ਗਣਤੰਤਰ ਦਿਵਸ 'ਤੇ ਬਹਾਦਰੀ ਪੁਰਸਕਾਰਾਂ ਦਾ ਸਭ ਤੋਂ ਵੱਡਾ ਹਿੱਸਾ 115 ਜਿੱਤਿਆ ਹੈ। ਇਹ ਉਨ੍ਹਾਂ ਦੀ ਬਹਾਦਰੀ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੈਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ। ਇਸ ਮਹੱਤਵਪੂਰਨ ਪ੍ਰਾਪਤੀ 'ਤੇ ਜੰਮੂ-ਕਸ਼ਮੀਰ ਦੇ ਪੁਲਸ ਕਰਮਚਾਰੀਆਂ ਅਤੇ ਉਨ੍ਹਾਂ ਦੀ ਬਹਾਦਰੀ ਨੂੰ ਸਲਾਮ।''
ਇਕ ਹੋਰ ਟਵੀਟ 'ਚ ਉਨ੍ਹਾਂ ਕਿਹਾ,''ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਾਡੇ ਬਹਾਦਰ ਪੁਲਸ ਕਰਮਚਾਰੀਆਂ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਸਾਰਿਆਂ ਨੂੰ 73ਵੇਂ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ।” ਗਣਤੰਤਰ ਦਿਵਸ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਗ੍ਰਹਿ ਮੰਤਰੀ ਨੇ ਕਿਹਾ,“ਮੈਂ ਉਨ੍ਹਾਂ ਸਾਰੇ ਸੈਨਿਕਾਂ ਨੂੰ ਨਮਨ ਕਰਦਾ ਹਾਂ ਜਿਨ੍ਹਾਂ ਨੇ ਭਾਰਤੀ ਗਣਤੰਤਰ ਦੇ ਮਾਣ, ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ। ਆਓ ਅੱਜ ਅਸੀਂ ਸਾਰੇ ਆਜ਼ਾਦੀ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਦਾ ਪ੍ਰਣ ਕਰੀਏ।
5 ਸਾਲਾਂ ਬਾਅਦ ਰਾਜਪਥ ’ਤੇ ਆਈ ਹਰਿਆਣਾ ਦੀ ਝਾਂਕੀ, ਖਿਡਾਰੀਆਂ ਦੀ ਜਿੱਤ ਨੂੰ ਕੀਤਾ ਗਿਆ ਪ੍ਰਦਰਸ਼ਿਤ
NEXT STORY