ਨਵੀਂ ਦਿੱਲੀ (ਵਾਰਤਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਹਰਾਇਆ ਹੈ ਕਿ ਕੇਂਦਰ ਸਰਕਾਰ ਛੱਤੀਸਗੜ੍ਹ ਸਰਕਾਰ ਨਾਲ ਮਿਲ ਕੇ ਅਗਲੇ ਇਕ ਤੋਂ ਡੇਢ ਸਾਲ 'ਚ ਰਾਜ ਨੂੰ ਨਕਸਲੀ ਹਿੰਸਾ ਤੋਂ ਮੁਕਤ ਕਰਵਾਉਣ ਲਈ ਵਚਨਬੱਧ ਹੈ। ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਇੱਥੇ ਆਪਣੇ ਘਰ ਛੱਤੀਸਗੜ੍ਹ ਦੇ ਨਕਸਲੀ ਹਿੰਸਾ ਪੀੜਤਾਂ ਨਾਲ ਮੁਲਾਕਾਤ ਕੀਤੀ। ਛੱਤੀਸਗੜ੍ਹ ਦੇ ਖੱਬੇ ਪੱਖੀ ਅੱਤਵਾਦ ਪ੍ਰਭਾਵਿਤ ਇਲਾਕਿਆਂ ਦੇ ਹਿੰਸਾ ਪ੍ਰਭਾਵਿਤ 55 ਲੋਕ ਬਸਤਰ ਸ਼ਾਂਤੀ ਕਮੇਟੀ ਨਾਲ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇ। ਗ੍ਰਹਿ ਮੰਤਰੀ ਨੇ ਇਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਭਰੋਸਾ ਦਿੱਤਾ ਕਿ ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ ਉਨ੍ਹਾਂ ਦੇ ਕਲਿਆਣ ਅਤੇ ਖੇਤਰ ਦੇ ਵਿਕਾਸ ਲਈ ਯੋਜਨਾਵਾਂ ਬਣਾ ਕੇ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਏਗੀ।
ਉਨ੍ਹਾਂ ਨੇ ਨਕਸਲੀ ਹਿੰਸਾ 'ਚ ਸ਼ਾਮਲ ਲੋਕਾਂ ਨੂੰ ਹਥਿਆਰ ਛੱਡ ਕੇ ਮੁੱਖ ਧਾਰਾ 'ਚ ਸ਼ਾਮਲ ਹੋਣ ਦੀ ਅਪੀਲ ਕਰਦੇ ਹੋਏ ਿਕਹਾ ਕਿ ਸਰਕਾਰ ਉਨ੍ਹਾਂ ਦੇ ਕਲਿਆਣ ਅਤੇ ਉਨ੍ਹਾਂ ਦੇ ਖੇਤਰ 'ਚ ਵਿਕਾਸ 'ਚ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਜੇਕਰ ਨਕਸਲੀ ਹਿੰਸਾ ਦਾ ਰਸਤਾ ਨਹੀਂ ਛੱਡਦੇ ਹਨ ਤਾਂ ਸਰਕਾਰ ਨੇ ਇਸ ਵਿਚਾਰਧਾਰਾ ਨੂੰ ਖ਼ਤਮ ਕਰਨ ਲਈ ਮੁਹਿੰਮ ਚਲਾ ਰੱਖੀ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਅਗਲੇ ਇਕ ਤੋਂ ਡੇਢ ਸਾਲ 'ਚ ਛੱਤੀਸਗੜ੍ਹ ਤੋਂ ਨਕਸਲੀ ਸਮੱਸਿਆ ਖ਼ਤਮ ਹੋ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਜਲੀ ਦੇ ਖੰਭੇ ਨਾਲ ਟਕਰਾਈ ਕਿਸ਼ਤੀ, 16 ਲੋਕ ਪਾਣੀ 'ਚ ਡੁੱਬੇ
NEXT STORY