ਕਾਂਗੜਾ— ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ 14 ਫਰਵਰੀ ਨੂੰ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਹਿਮਾਚਲ ਪ੍ਰਦੇਸ਼ ਦੇ ਸੀ.ਆਰ.ਪੀ.ਐੱਫ. ਜਵਾਨ ਤਿਲਕ ਰਾਜ ਦਾ ਇੱਥੇ ਸਰਕਾਰੀ ਅਤੇ ਸੈਨਿਕ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਸ਼ਹੀਦ ਦੇ ਭਰਾ ਬਲਦੇਵ ਸਿੰਘ ਨੇ ਚਿਤਾ ਨੂੰ ਮੁੱਖ ਅਗਨੀ ਦਿੱਤੀ। ਰਾਜ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸ਼ਹੀਦ ਦੀ ਅੰਤਿਮ ਯਾਤਰਾ 'ਚ ਹਿੱਸਾ ਲਿਆ ਅਤੇ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ। ਜੈਰਾਮ ਨੇ ਸਨਮਾਨਪੂਰਵਕ ਹੱਥ ਜੋੜ ਕੇ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ, ਲੋਕ ਸਭਾ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਅਤੇ ਵੱਡੀ ਗਿਣਤੀ 'ਚ ਲੋਕਾਂ ਦੀ ਭੀੜ ਸੀ। ਲੋਕਾਂ ਨੇ 'ਸ਼ਹੀਦ ਤਿਲਕ ਰਾਜ ਅਮਰ ਰਹੇ' ਅਤੇ ਪਾਕਿਸਤਾਨ ਵਿਰੋਧੀ ਨਾਅਰੇ ਲਗਾਏ। ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਲਾਇਕ ਰਾਮ, ਮਾਤਾ, ਪਤਨੀ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਹਮਦਰਦੀ ਦਿੰਦੇ ਹੋਏ ਕਿਹਾ ਕਿ ਤਿਲਕ ਰਾਜ ਨੇ ਦੇਸ਼ ਦੇ ਖਾਤਰ ਆਪਣੀ ਜਾਨ ਵਾਰ ਦਿੱਤੀ। ਪ੍ਰਦੇਸ਼ ਸਰਕਾਰ ਦੁੱਖ ਦੀ ਇਸ ਘੜੀ 'ਚ ਸ਼ਹੀਦ ਦੇ ਪਰਿਵਾਰਾਂ ਨਾਲ ਹੈ ਅਤੇ ਉਸ ਨੂੰ 20 ਲੱਖ ਰੁਪਏ ਦੀ ਵਿੱਤੀ ਮਦਦ ਅਤੇ ਪਤਨੀ ਨੂੰ ਸਰਕਾਰੀ ਨੌਕਰੀ ਪ੍ਰਦਾਨ ਕਰੇਗੀ।
ਸ਼੍ਰੀ ਠਾਕੁਰ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ 'ਚ ਕਿਹਾ ਕਿ ਪਾਕਿਸਤਾਨ ਸਮਰਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਫੌਜੀਆਂ ਦਾ ਕਤਲ ਕਰਨਾ ਕਾਇਰਤਾਪੂਰਨ ਕੰਮ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਤਰ੍ਹਾਂ ਦੇ ਨਾਪਾਕ ਇਰਾਦਿਆਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ ਅਤੇ ਪਾਕਿਸਤਾਨ ਨੂੰ ਇਸ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਸ਼ਨੀਵਾਰ ਦੀ ਸਵੇਰ ਤਿਲਕ ਰਾਜ ਦਾ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਪਹੁੰਚਦੇ ਹੀ ਉੱਥੇ ਮਾਹੌਲ ਗਮਗੀਨ ਹੋ ਗਿਆ। ਪਰਿਵਾਰ 'ਚ ਚੀਕ-ਪੁਕਾਰ ਮਚ ਗਈ। ਇਸ ਮੌਕੇ ਪਿੰਡ ਅਤੇ ਰਾਜ ਦੇ ਕਈ ਹਿੱਸਿਆਂ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਇੱਥੇ ਪਹੁੰਚ ਕੇ ਸ਼ਹੀਦ ਨੂੰ ਨਮ ਅੱਖਾਂ ਨਾਲ ਨਮਨ ਕੀਤਾ।
National Wrap Up: ਪੜ੍ਹੋ 16 ਫਰਵਰੀ ਦੀਆਂ ਵੱਡੀਆਂ ਖਬਰਾਂ
NEXT STORY