ਪਣਜੀ— ਭਾਜਪਾ ਨੇਤਾ ਸ਼ਾਹਨਵਾਜ਼ ਹੁਸੈਨ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅਧੀਨ ਘੱਟ ਗਿਣਤੀ ਸੁਰੱਖਿਅਤ ਮਹਿਸੂਸ ਕਰ ਰਹੇ ਹਨ, ਕਿਉਂਕਿ ਇਸ ਨੇ ਕਦੇ ਵੀ ਜਾਤੀ ਜਾਂ ਧਰਮ ਦੇ ਆਧਾਰ 'ਤੇ ਲੋਕਾਂ ਨਾਲ ਭੇਦਭਾਵ ਨਹੀਂ ਕੀਤਾ ਹੈ। ਭਾਜਪਾ ਦੇ ਰਾਸ਼ਟਰੀ ਬੁਲਾਰੇ ਨੇ ਕਾਂਗਰਸ 'ਤੇ ਦੋਸ਼ ਲਗਾਇਆ ਕਿ ਉਸ ਨੇ ਘੱਟ ਗਿਣਤੀਆਂ ਦਰਮਿਆਨ ਡਰ ਦੀ ਭਾਵਨਾ ਪੈਦਾ ਕੀਤੀ। ਨਾਲ ਹੀ ਇਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਨੇ ਕਿਹਾ,''ਵਿਰੋਧੀ ਦਲ ਘੱਟ ਗਿਣਤੀ ਭਾਈਚਾਰਿਆਂ ਨੂੰ ਝੂਠ ਕਹਿ ਰਹੇ ਹਨ ਕਿ ਜੇਕਰ ਮੋਦੀ ਸੱਤਾ 'ਚ ਫਿਰ ਤੋਂ ਆਉਂਦੇ ਹਨ ਤਾਂ ਘੱਟ ਉਹ (ਘੱਟ ਗਿਣਤੀ ਭਾਈਚਾਰੇ ਦੇ ਲੋਕ) ਖਤਮ ਹੋ ਜਾਣਗੇ। ਕਾਂਗਰਸ ਨੂੰ ਲੱਗਦਾ ਹੈ ਕਿ ਉਹ ਡਰ ਦੀ ਭਾਵਨਾ ਪੈਦਾ ਕਰ ਕੇ ਘੱਟ ਗਿਣਤੀਆਂ ਦਾ ਵੋਟ ਹਾਸਲ ਕਰ ਲਵੇਗੀ ਪਰ ਕਾਂਗਰਸ ਪੂਰੀ ਤਰ੍ਹਾਂ ਗਲਤ ਹੈ, ਕਿਉਂਕਿ ਘੱਟ ਗਿਣਤੀ ਹੁਣ ਦੇਸ਼ ਦੇ ਵਿਕਾਸ ਲਈ ਮੋਦੀ ਨੂੰ ਵੋਟ ਦੇਣਗੇ।
ਹੁਸੈਨ ਨੇ ਕਿਹਾ,''ਘੱਟ ਗਿਣਤੀ ਭਾਈਚਾਰੇ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਅਧੀਨ ਸੁਰੱਖਿਅਤ ਹੈ। ਮੋਦੀ ਸਰਕਾਰ ਦੇ ਅਧੀਨ ਦੰਗਿਆਂ ਦੀ ਗਿਣਤੀ 'ਚ ਕਮੀ ਆਈ ਹੈ। ਭਗੌੜੇ ਕਾਰੋਬਾਰੀ ਵਿਜੇ ਮਾਲਿਆ ਅਤੇ ਹੀਰਾ ਕਾਰੋਬਾਰੀ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਬਾਰੇ ਭਾਜਪਾ ਨੇਤਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਰਜ਼ਾ ਨਾ ਚੁਕਾਉਣ ਵਾਲਿਆਂ ਦੇ ਖਿਲਾਫ ਸਖਤ ਕਦਮ ਚੁੱਕੇ, ਇਸ ਲਈ ਉਨ੍ਹਾਂ ਲੋਕਾਂ ਨੂੰ ਦੇਸ਼ ਛੱਡ ਕੇ ਦੌੜਨਾ ਪੈ ਗਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਭਗੌੜੇ ਕਾਰੋਬਾਰੀਆਂ ਨੂੰ ਕਾਨੂੰਨ ਦਾ ਸਾਹਮਣਾ ਕਰਵਾਉਣ ਲਈ ਦੇਸ਼ 'ਚ ਵਾਪਸ ਲੈ ਕੇ ਆਏਗੀ।
ਈ. ਡੀ. ਨੇ ਜ਼ਾਕਿਰ ਦੀ 16 ਕਰੋੜ ਦੀ ਜਾਇਦਾਦ ਕੀਤੀ ਕੁਰਕ
NEXT STORY