ਨਵੀਂ ਦਿੱਲੀ (ਏਜੰਸੀ)- ਸਰਕਾਰ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੇ ਅਧੀਨ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਅੱਤਵਾਦੀ ਸੰਗਠਨ ਐਲਾਨ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੁਆਰਾ ਬੁੱਧਵਾਰ ਨੂੰ ਜਾਰੀ ਇਕ ਗਜ਼ਟ ਨੋਟੀਫਿਕੇਸ਼ਨ 'ਚ ਯੂਏਪੀਏ ਦੀ ਧਾਰਾ 35 (1) (ਏ) ਦਾ ਹਵਾਲਾ ਦਿੰਦੇ ਹੋਏ "ਸ਼ਹਿਜ਼ਾਦ ਭੱਟੀ ਨੈੱਟਵਰਕ (SBN)" ਨੂੰ ਐਕਟ ਦੀ ਪਹਿਲੀ ਅਨੁਸੂਚੀ 'ਚ ਸ਼ਾਮਲ ਕੀਤਾ ਗਿਆ ਹੈ।
ਇਸ ਅਨੁਸੂਚੀ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦੀ ਸੂਚੀ ਦਰਜ ਹੈ। ਨੋਟੀਫਿਕੇਸ਼ਨ 'ਚ ਐੱਸਬੀਐੱਨ ਮੈਂਬਰਾਂ ਖ਼ਿਲਾਫ਼ UAPA, ਭਾਰਤੀ ਨਿਆਂ ਸੰਹਿਤਾ, ਅਸਲਾ ਐਕਟ, ਵਿਸਫੋਟਕ ਐਕਟ, ਸੂਚਨਾ ਤਕਨਾਲੋਜੀ ਐਕਟ ਅਤੇ ਜਾਇਦਾਦ ਦੀ ਵਿਗਾੜ ਰੋਕਥਾਮ ਐਕਟ ਵਰਗੇ ਕਾਨੂੰਨਾਂ ਦੇ ਤਹਿਤ ਦਰਜ ਅਪਰਾਧਕ ਮਾਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ’ਚ 2 ਇੰਸਪੈਕਟਰਾਂ ਸਮੇਤ 6 ਪੁਲਸ ਮੁਲਾਜ਼ਮ ਮੁਅੱਤਲ
NEXT STORY