ਨਵੀਂ ਦਿੱਲੀ (ਏਜੰਸੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਦੇ ਤਹਿਤ ਪਾਕਿਸਤਾਨ ਸਥਿਤ ਸ਼ਹਿਜ਼ਾਦ ਭੱਟੀ ਨੈੱਟਵਰਕ (ਐੱਸਬੀਐੱਨ) ਨੂੰ ਅੱਤਵਾਦੀ ਸੰਗਠਨ ਐਲਾਨ ਕੀਤਾ ਹੈ। ਸ਼ਾਹ ਨੇ ਕਿਹਾ ਕਿ ਅੱਤਵਾਦ ਪ੍ਰਤੀ ਜ਼ੀਰੋ ਟਾਲਰੈਂਸ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਂਦੇ ਹੋਏ ਇਹ ਕਾਰਵਾਈ ਕੀਤੀ ਗਈ ਹੈ।
ਗ੍ਰਹਿ ਮੰਤਰੀ ਨੇ 'X' 'ਤੇ ਕਿਹਾ, "ਇਹ ਸਮੂਹ ਸਰਹੱਦ ਪਾਰ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ 'ਚ ਸ਼ਾਮਲ ਹੈ। ਇਸ ਤੋਂ ਇਲਾਵਾ ਇਹ ਨੌਜਵਾਨਾਂ ਅਤੇ ਅਪਰਾਧੀਆਂ ਨੂੰ ਅੱਤਵਾਦ ਲਈ ਉਕਸਾਉਂਦਾ ਹੈ। ਭਾਰਤ ਦੇ ਲੋਕਤੰਤਰੀ ਢਾਂਚੇ ਅਤੇ ਫਿਰਕੂ ਸਦਭਾਵਨਾ ਦੇ ਤਾਣੇ-ਬਾਣੇ ਨੂੰ ਨਿਸ਼ਾਨਾ ਬਣਾਉਂਦੇ ਹੋਏ, ਇਸ ਗਿਰੋਹ ਨੇ ਨਫ਼ਰਤ ਫੈਲਾਉਣ ਵਾਲੀ ਡਿਜੀਟਲ ਸਮੱਗਰੀ ਵੀ ਪ੍ਰਕਾਸ਼ਿਤ ਕੀਤੀ।"

ਕੇਂਦਰੀ ਗ੍ਰਹਿ ਮੰਤਰਾਲੇ ਦੁਆਰਾ ਬੁੱਧਵਾਰ ਨੂੰ ਜਾਰੀ ਇਕ ਗਜ਼ਟ ਨੋਟੀਫਿਕੇਸ਼ਨ 'ਚ UAPA ਦੀ ਧਾਰਾ 35(1) (ਏ) ਦਾ ਹਵਾਲਾ ਦਿੰਦੇ ਹੋਏ 'ਸ਼ਹਿਜ਼ਾਦ ਭੱਟੀ ਨੈੱਟਵਰਕ (ਐੱਸਬੀਐੱਨ) ਨੂੰ ਐਕਟ ਦੀ ਪਹਿਲੀ ਅਨੁਸੂਚੀ 'ਚ ਸ਼ਾਮਲ ਕੀਤਾ ਗਿਆ ਹੈ। ਇਸ ਅਨੁਸੂਚੀ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦੀ ਸੂਚੀ ਦਰਜ ਹੈ। ਇਹ ਕਾਰਵਾਈ ਇਸ ਲਈ ਕੀਤੀ ਗਈ ਕਿਉਂਕਿ ਕੇਂਦਰ ਦਾ ਮੰਨਣਾ ਹੈ ਕਿ SBN "ਭਾਰਤ 'ਚ ਅੱਤਵਾਦ ਦੀਆਂ ਵੱਖ-ਵੱਖ ਘਟਨਾਵਾਂ 'ਚ ਸ਼ਾਮਲ ਹੈ।"
ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ,"ਸ਼ਹਿਜ਼ਾਦ ਭੱਟੀ ਨੈੱਟਵਰਕ ਇਕ ਅਜਿਹਾ ਸੰਗਠਨ ਹੈ, ਜਿਸ ਦਾ ਉਦੇਸ਼ ਭੋਲੇ-ਭਾਲੇ ਨੌਜਵਾਨਾਂ ਅਤੇ ਸਥਾਨਕ ਅਪਰਾਧੀਆਂ ਨੂੰ ਸ਼ਾਮਲ ਕਰਕੇ ਸਰਹੱਦ ਪਾਰ ਤੋਂ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨਾ ਹੈ। ਇਹ ਅੱਤਵਾਦੀ ਗਤੀਵਿਧੀਆਂ ਰਾਹੀਂ ਦੇਸ਼ ਦੀ ਲੋਕਤੰਤਰੀ ਪ੍ਰਣਾਲੀ, ਫਿਰਕੂ ਸਦਭਾਵਨਾ ਅਤੇ ਅੰਦਰੂਨੀ ਸੁਰੱਖਿਆ ਲਈ ਗੰਭੀਰ ਖ਼ਤਰਾ ਪੈਦਾ ਕਰਦਾ ਹੈ।" ਯੂਏਪੀਏ ਦੇ ਅਧੀਨ ਕਿਸੇ ਸੰਗਠਨ ਨੂੰ ਪਹਿਲੀ ਅਨੁਸੂਚੀ 'ਚ ਸ਼ਾਮਲ ਕਰਨ ਨਾਲ ਉਹ ਰਸਮੀ ਤੌਰ 'ਤੇ ਭਾਰਤੀ ਕਾਨੂੰਨ ਦੇ ਅਧੀਨ 'ਅੱਤਵਾਦੀ' ਸੰਗਠਨਾਂ ਦੀ ਸੂਚੀ 'ਚ ਆ ਜਾਂਦਾ ਹੈ। ਐੱਸਬੀਐੱਨ ਇਸ ਸੂਚੀ 'ਚ 46ਵਾਂ ਸੰਗਠਨ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ’ਚ 2 ਇੰਸਪੈਕਟਰਾਂ ਸਮੇਤ 6 ਪੁਲਸ ਮੁਲਾਜ਼ਮ ਮੁਅੱਤਲ
NEXT STORY