ਨੈਸ਼ਨਲ ਡੈਸਕ - ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਹਾਲਾਤ ਵਿਗੜਦੇ ਜਾ ਰਹੇ ਹਨ। ਇੱਕ ਪਾਸੇ ਮੁਲਾਜ਼ਮ ਖੜ੍ਹੇ ਹਨ ਅਤੇ ਦੂਜੇ ਪਾਸੇ ਕਿਸਾਨ ਹਨ। ਜਿਵੇਂ ਹੀ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਅਤੇ ਨੀਮ ਫੌਜੀ ਬਲਾਂ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਜਿਸ 'ਤੇ ਕਿਸਾਨ ਆਗੂਆਂ ਨੇ ਰੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਅੱਥਰੂ ਗੈਸ ਦੇ ਗੋਲੇ ਦਾਗਣੇ ਬੰਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕੇਂਦਰ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ।
ਉਥੇ ਹੀ ਸੰਭੂ ਬਾਰਡਰ ਤੋਂ ਕਿਸਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਪ੍ਰਦਰਸ਼ਨ ਕਰ ਰਹੇ ਇਕ ਕਿਸਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਹਨ ਕਿ ਇਸ ਵਾਰ ਪੰਜਾਬ ਆਇਆ ਤਾਂ ਬੱਚ ਕੇ ਨਹੀਂ ਜਾ ਸਕੇਗਾ। ਕਿਸਾਨ ਨੇ ਕਿਹਾ ਕਿ, ਜੇਕਰ ਇਸ ਵਾਰ ਮੋਦੀ ਪੰਜਾਬ ਵਾਪਸ ਆਇਆ ਤਾਂ ਉਸ ਨੂੰ ਵੀ ਇਸੇ ਅੱਥਰੂ ਗੈਸ ਦੇ ਗੋਲੇ ਨਾਲ ਭਜਾਵਾਂਗੇ, ਟੈਂਸ਼ਨ ਨਾ ਲੈ। ਪਿਹਲਾਂ ਜਦੋਂ ਫਿਰੋਜ਼ਪੁਰ ਗਿਆ ਸੀ ਤਾਂ ਬਚ ਗਿਆ ਸੀ ਪਰ ਇਸ ਵਾਰ ਉਹ ਬਚ ਨਹੀਂ ਸਕੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪੁਲਵਾਮਾ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ : ਸ਼ਾਹ
NEXT STORY