ਨੈਸ਼ਨਲ ਡੈਸਕ- ਤਾਮਿਲਨਾਡੂ ਦੇ ਤਿਰੂਵੱਲੂਰ ਜ਼ਿਲੇ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 3 ਸਾਲ ਦੀ ਇਕ ਬੱਚੀ ਨਾਲ ਦਰਿੰਦਗੀ ਕੀਤੀ ਗਈ। ਜਬਰ-ਜ਼ਨਾਹ ਤੋਂ ਬਾਅਦ ਹਸਪਤਾਲ ’ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਸ ਨੇ ਇਸ ਘਟਨਾ ਸਬੰਧੀ ਬਿਹਾਰ ਤੋਂ 19 ਸਾਲ ਦੇ ਇਕ ਪ੍ਰਵਾਸੀ ਮਜ਼ਦੂਰ ਨੂੰ ਗ੍ਰਿਫ਼ਤਾਰ ਕੀਤਾ ਹੈ। ਰਿਪੋਰਟਾਂ ਅਨੁਸਾਰ ਬੱਚੀ ਘਰ ’ਚ ਸੀ। ਮੁਲਜ਼ਮ ਨੇ ਉਸ ਨੂੰ ਬਿਸਕੁਟ ਦਾ ਲਾਲਚ ਦਿੱਤਾ ਤੇ ਇਕ ਸੁੰਨਸਾਨ ਥਾਂ ’ਤੇ ਲੈ ਗਿਆ। ਇਕ ਔਰਤ ਜੋ ਜੰਗਲ-ਪਾਣੀ ਲਈ ਗਈ ਸੀ, ਨੇ ਬੱਚੀ ਨੂੰ ਝਾੜੀਆਂ ’ਚ ਵੇਖਿਆ। ਉਸ ਦੀ ਹਾਲਤ ਗੰਭੀਰ ਸੀ। ਸਥਾਨਕ ਲੋਕਾਂ ਨੇ ਤੁਰੰਤ ਉਸ ਨੂੰ ਨੇੜਲੇ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਇਲਾਜ ਸ਼ੁਰੂ ਕੀਤਾ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
ਮੁੱਖ ਵਿਰੋਧੀ ਪਾਰਟੀਆਂ ਡੀ.ਐੱਮ.ਕੇ., ਅੰਨਾ ਡੀ.ਐੱਮ.ਕੇ. ਤੇ ਪੀ.ਐੱਮ.ਕੇ. ਇਸ ਮੁੱਦੇ ’ਤੇ ਇਕਜੁੱਟ ਹੋ ਗਈਆਂ ਹਨ। ਭਾਜਪਾ ਸਮੇਤ ਕਈ ਪਾਰਟੀਆਂ ਦੇ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਅਤੇ ਸੱਤਾਧਾਰੀ ਟੀ.ਵੀ.ਕੇ. ਨੂੰ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਠੋਸ ਕਦਮ ਨਾ ਚੁੱਕਣ ਲਈ ਜ਼ਿੰਮੇਵਾਰ ਠਹਿਰਾਇਆ।
ਪਟਾਕਾ ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ ! 22 ਸਾਲਾ ਕੁੜੀ ਦੀ ਹੋਈ ਦਰਦਨਾਕ ਮੌਤ
NEXT STORY