ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਇਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਬਿਜਨੌਰ ਜ਼ਿਲ੍ਹੇ ਦੇ ਕੀਰਤਪੁਰ ਇਲਾਕੇ ਵਿੱਚ 6 ਸਾਲ ਦੀ ਬੱਚੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਵਿੱਚ ਉਸ ਦੇ ਪਿਤਾ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦਰਜ ਰਿਪੋਰਟ ਦਾ ਹਵਾਲਾ ਦਿੰਦਿਆਂ ਵਧੀਕ ਪੁਲਿਸ ਸੁਪਰਡੈਂਟ ਕ੍ਰਿਸ਼ਨਾ ਗੋਪਾਲ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਕੀਰਤਪੁਰ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਇੱਕ ਨਸ਼ੇੜੀ ਨੇ ਆਪਣੀ 6 ਸਾਲ ਦੀ ਧੀ ਨਾਲ ਜਬਰ-ਜਨਾਹ ਕੀਤਾ।
ਉਨ੍ਹਾਂ ਦੱਸਿਆ ਕਿ ਬੱਚੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੇ ਉਸ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦਕਿ ਮੁਲਜ਼ਮ ਪਿਓ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਦੀ ਪਤਨੀ ਕਾਫ਼ੀ ਸਮੇਂ ਤੋਂ ਆਪਣੇ ਪੇਕੇ ਘਰ ਰਹਿ ਰਹੀ ਹੈ ਤੇ ਘਰ 'ਚ ਉਹ ਆਪਣੀ 6 ਸਾਲਾ ਧੀ ਨਾਲ ਹੀ ਰਹਿ ਰਿਹਾ ਸੀ।
ਦੋਸਤ ਨਾਲ ਝਗੜੇ ਦੀ ਦਿਲ 'ਚ ਰੱਖੀ ਖਾਰ! ਪਿਓ ਦੀ ਪਿਸਤੌਲ ਨਾਲ 11ਵੀਂ ਦੇ ਵਿਦਿਆਰਥੀ ਨੂੰ ਮਾਰ'ਤੀ ਗੋਲੀ
NEXT STORY