ਨਵੀਂ ਦਿੱਲੀ, (ਏਜੰਸੀ)-ਰਾਸ਼ਟਰੀ ਰਾਜਧਾਨੀ ਦੇ ਚਾਣਕਿਆਪੁਰੀ ਇਲਾਕੇ ਦੇ ਇਕ ਫ਼ਾਈਵ ਸਟਾਰ ਹੋਟਲ ਵਿਚ ਤਿੰਨ ਲੋਕਾਂ ਨੇ ਉੱਤਰ-ਪੂਰਬ ਦੀ ਇਕ ਔਰਤ ਨਾਲ ਕਥਿਤ ਤੌਰ ’ਤੇ ਛੇੜਛਾੜ ਕੀਤੀ ਅਤੇ ਉਸ ਨੂੰ ਆਪਣੀ ਮਰਸਡੀਜ਼ ਕਾਰ ਵਿਚ ਜ਼ਬਰਦਸਤੀ ਖਿੱਚਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਤੜਕੇ ਲੱਗਭਗ ਸਾਢੇ ਤਿੰਨ ਵਜੇ ਵਾਪਰੀ।
ਸ਼ਿਕਾਇਤ ਦੇ ਮੁਤਾਬਕ, ਨਾਗਾਲੈਂਡ ਦੀ ਰਹਿਣ ਵਾਲੀ ਔਰਤ ਆਪਣੇ ਦੋਸਤਾਂ ਨਾਲ ਹੋਟਲ ਗਈ ਸੀ, ਜਿੱਥੇ ਚਿੱਟੇ ਰੰਗ ਦੀ ਮਰਸਡੀਜ਼ ਕਾਰ ਵਿਚ ਸਵਾਰ ਤਿੰਨ ਮੁਲਜ਼ਮ ਉਨ੍ਹਾਂ ਦੇ ਨੇੜੇ ਆਏ, ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਔਰਤ ਨੂੰ ਕਥਿਤ ਤੌਰ ’ਤੇ ਜ਼ਬਰਦਸਤੀ ਗੱਡੀ ਵਿਚ ਖਿੱਚਣ ਲੱਗੇ। ਪੁਲਸ ਨੇ ਦੱਸਿਆ ਕਿ ਜਦੋਂ ਔਰਤ ਦੇ ਦੋਸਤਾਂ ਨੇ ਮੁਲਜ਼ਮਾਂ ਦਾ ਵਿਰੋਧ ਕੀਤਾ, ਤਾਂ ਉਨ੍ਹਾਂ ਨੇ ਇਨ੍ਹਾਂ ਲੋਕਾਂ ’ਤੇ ਕਥਿਤ ਤੌਰ ’ਤੇ ਹਾਕੀ ਸਟਿਕ ਅਤੇ ਲੋਹੇ ਦੀਆਂ ਛੜਾਂ ਨਾਲ ਹਮਲਾ ਕਰ ਦਿੱਤਾ।
ਪੁਲਸ ਦੇ ਮੌਕੇ ’ਤੇ ਪਹੁੰਚਣ ਤੋਂ ਬਾਅਦ ਮੁਲਜ਼ਮ ਆਪਣੀ ਕਾਰ ਵਿਚ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਨੇ ਕਾਰ ਦਾ ਰਜਿਸਟ੍ਰੇਸ਼ਨ ਨੰਬਰ ਵੀ ਨੋਟ ਕਰ ਲਿਆ ਸੀ। ਪੁਲਸ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ—ਦਿਵਿਆਂਸ਼ੂ, ਗੌਰਵ ਅਤੇ ਮੋਹਿਤ ਦੀ ਬਾਅਦ ਵਿਚ ਪਛਾਣ ਕੀਤੀ ਗਈ ਅਤੇ ਉਨ੍ਹਾਂ ਦੇ ਖ਼ਿਲਾਫ ਚਾਣਕਿਆਪੁਰੀ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ।
ਗਿਆਨੇਸ਼ ਕੁਮਾਰ ਨੂੰ ਸੁਪਰੀਮ ਕੋਰਟ ਦਾ ਨੋਟਿਸ, 27 ਅਕਤੂਬਰ ਨੂੰ ਹੋਵੇਗੀ ਸੁਣਵਾਈ
NEXT STORY