ਪ੍ਰਯਾਗਰਾਜ- ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਸਰਸਵਤੀ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕਰਨ ਵਾਲੇ ਆਸ਼ੂਤੋਸ਼ ਬ੍ਰਹਮਚਾਰੀ 'ਤੇ ਐਤਵਾਰ ਨੂੰ ਰੀਵਾ ਐਕਸਪ੍ਰੈੱਸ ਟਰੇਨ 'ਚ ਹਮਲਾ ਕਰ ਦਿੱਤਾ ਗਿਆ। ਹਮਲਾਵਰ ਨੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ, ਜਿਸ 'ਚ ਉਹ ਜ਼ਖ਼ਮੀ ਹੋ ਗਏ। ਦੱਸਿਆ ਗਿਆ ਕਿ ਆਸ਼ੂਤੋਸ਼ ਬ੍ਰਹਮਚਾਰੀ ਗਾਜ਼ੀਆਬਾਦ ਤੋਂ ਰੀਵਾ ਐਕਸਪ੍ਰੈੱਸ ਦੇ ਐੱਚ-1 ਕੋਚ 'ਚ ਸਵਾਰ ਹੋ ਕੇ ਪ੍ਰਯਾਗਰਾਜ ਜਾ ਰਹੇ ਸਨ। ਇਸੇ ਦੌਰਾਨ ਫਤਿਹਪੁਰ ਅਤੇ ਕੌਸ਼ਾਂਬੀ ਜ਼ਿਲ੍ਹੇ ਦੇ ਸਿਰਾਥੂ ਰੇਲਵੇ ਸਟੇਸ਼ਨ ਵਿਚਾਲੇ ਟਰੇਨ 'ਚ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਗਿਆ। ਆਸ਼ੂਤੋਸ਼ ਬ੍ਰਹਮਚਾਰੀ ਨੇ ਦੱਸਿਆ ਕਿ ਹਮਲਾਵਰ ਨੇ ਤੇਜ਼ਧਾਰ ਹਥਿਆਰ ਨਾਲ ਉਨ੍ਹਾਂ 'ਤੇ ਕਈ ਵਾਰ ਕੀਤੇ ਅਤੇ ਉਨ੍ਹਾਂ ਦੀ ਨੱਕ ਵੱਢਣ ਦੀ ਕੋਸ਼ਿਸ਼ ਵੀ ਕੀਤੀ। ਜਾਨ ਬਚਾਉਣ ਲਈ ਉਨ੍ਹਾਂ ਨੇ ਖੁਦ ਨੂੰ ਟਰੇਨ ਦੇ ਟਾਇਲਟ 'ਚ ਬੰਦ ਕਰ ਲਿਆ, ਜਿਸ ਨਾਲ ਉਨ੍ਹਾਂ ਦੀ ਜਾਨ ਬਚ ਸਕੀ।
ਹਮਲੇ 'ਚ ਉਨ੍ਹਾਂ ਨੂੰ ਕਈ ਜਗ੍ਹਾਂ ਸੱਟਾਂ ਲੱਗੀਆਂ ਹਨ ਅਤੇ ਉਹ ਖੂਨ ਨਾਲ ਲੱਥਪੱਥ ਹਾਲਤ 'ਚ ਪ੍ਰਯਾਗਰਾਜ ਜੰਕਸ਼ਨ ਪਹੁੰਚੇ। ਇੱਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਜੀਆਰਪੀ ਥਾਣੇ 'ਚ ਮਾਮਲੇ ਦੀ ਐੱਫਆਈਆਰ ਦਰਜ ਕਰਵਾਈ। ਇਸ ਤੋਂ ਬਾਅਦ ਉਨ੍ਹਾਂ ਨੂੰ ਮੈਡੀਕਲ ਜਾਂਚ ਲਈ ਕਾਲਵਿਨ ਹਸਪਤਾਲ ਭੇਜਿਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਆਸ਼ੂਤੋਸ਼ ਬ੍ਰਹਮਚਾਰੀ ਨੇ ਇਸ ਹਮਲੇ ਦੇ ਪਿੱਛੇ ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਸਰਸਵਤੀ 'ਤੇ ਸਾਜਿਸ਼ ਰਚਣ ਦਾ ਸ਼ੱਕ ਜਤਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਸ਼ੂਤੋਸ਼ ਬ੍ਰਹਮਚਾਰੀ ਮਥੁਰਾ ਸ਼੍ਰੀਕ੍ਰਿਸ਼ਨ ਜਨਮ ਭੂਮੀ ਵਿਵਾਦ ਨਾਲ ਜੁੜੇ ਮਾਮਲੇ ਦੀ ਸੁਣਵਾਈ ਦੇ ਸਿਲਸਿਲੇ 'ਚ 12 ਮਾਰਚ ਨੂੰ ਇਲਾਹਾਬਾਦ ਹਾਈ ਕੋਰਟ 'ਚ ਪੇਸ਼ ਹੋਣ ਲਈ ਪ੍ਰਯਾਗਰਾਜ ਆ ਰਹੇ ਸਨ। ਇਸ ਤੋਂ ਇਲਾਵਾ ਸਵਾਮੀ ਅਵਿਮੁਕਤੇਸ਼ਵਰਾਨੰਦ 'ਤੇ ਲਗਾਏ ਗਏ ਜਿਨਸੀ ਸ਼ੋਸ਼ਣ ਨਾਲ ਜੁੜੇ ਮਾਮਲੇ 'ਚ ਹਾਈ ਕੋਰਟ 'ਚ ਜਵਾਬ ਦਾਖ਼ਲ ਕੀਤਾ ਜਾਣਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ ਨੂੰ ਦਿੱਤਾ ਕਰਾਰਾ ਜਵਾਬ
NEXT STORY