ਮੁੰਬਈ (ਭਾਸ਼ਾ)- ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਦੱਸਿਆ ਕਿ ਉਹ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ। ਸਾਬਕਾ ਕੇਂਦਰੀ ਮੰਤਰੀ ਨੇ ਟਵੀਟ ਕੀਤਾ,''ਮੈਂ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਿਆ ਹਾਂ ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ। ਮੈਂ, ਮੇਰੇ ਡਾਕਟਰ ਦੀ ਸਲਾਹ ਦੀ ਪਾਲਣਾ ਕਰ ਰਿਹਾ ਹਾ।''

ਪਵਾਰ (81) ਨੇ ਕਿਹਾ,''ਮੈਂ ਕੁਝ ਦਿਨਾਂ 'ਚ ਮੇਰੇ ਸੰਪਰਕ 'ਚ ਆਏ, ਸਾਰੇ ਲੋਕਾਂ ਨੂੰ ਜਾਂਚ ਕਰਵਾਉਣ ਅਤੇ ਪੂਰੀ ਚੌਕਸੀ ਵਰਤਣ ਦੀ ਅਪੀਲ ਕਰਦਾ ਹਾਂ।'' ਮਹਾਰਾਸ਼ਟਰ ਦੀ ਸ਼ਿਵਸੈਨਾ ਦੀ ਅਗਵਾਈ ਵਾਲੀ ਮਹਾ ਵਿਕਾਸ ਅਘਾੜੀ (ਐੱਮ.ਵੀ.ਏ.) ਸਰਕਾਰ ਦਾ ਹਿੱਸਾ ਰਾਕਾਂਪਾ ਅਤੇ ਕਾਂਗਰਸ ਵੀ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ-ਕੈਪਟਨ-ਢੀਂਡਸਾ ਧੜੇ 'ਚ ਹੋਈ ਸੀਟਾਂ ਦੀ ਵੰਡ
NEXT STORY