ਮੁੰਬਈ (ਵਾਰਤਾ)— ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਵਿਚ ਤਾਜ਼ਾ ਸਿਆਸੀ ਘਟਨਾਕ੍ਰਮ ਤੋਂ ਖੁਦ ਨੂੰ ਵੱਖ ਕਰਦੇ ਹੋਏ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਨਾਲ ਸਰਕਾਰ ਬਣਾਉਣ ਦਾ ਉਨ੍ਹਾਂ ਦਾ ਨਹੀਂ ਸਗੋਂ ਕਿ ਪਾਰਟੀ ਦੇ ਨੇਤਾ ਅਤੇ ਉਨ੍ਹਾਂ ਦੇ ਭਤੀਜੇ ਅਜੀਤ ਪਵਾਰ ਦਾ ਫੈਸਲਾ ਹੈ। ਉਨ੍ਹਾਂ ਨਾਲ ਜਾਣ ਵਾਲੇ ਵਿਧਾਇਕਾਂ ਵਿਰੁੱਧ ਕਾਰਵਾਈ ਹੋਵੇਗੀ। ਪਵਾਰ ਨੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨਾਲ ਸ਼ਨੀਵਾਰ ਨੂੰ ਇੱਥੇ ਸਾਂਝੇ ਪੱਤਰਕਾਰ ਸੰਮੇਲਨ 'ਚ ਕਿਹਾ ਕਿ ਕਾਂਗਰਸ, ਸ਼ਿਵ ਸੈਨਾ ਅਤੇ ਰਾਕਾਂਪਾ ਨੇ ਇਕੱਠੇ ਬੈਠ ਕੇ ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਦਾ ਫੈਸਲਾ ਲਿਆ ਸੀ ਪਰ ਜੋ ਸਿਆਸੀ ਘਟਨਾਕ੍ਰਮ ਹੋਇਆ ਹੈ, ਉਸ 'ਚ ਪੂਰੀ ਤਰ੍ਹਾਂ ਨਾਲ ਅਜੀਤ ਪਵਾਰ ਦਾ ਹੱਥ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਪਾਰਟੀ ਦੇ ਜੋ ਵਿਧਾਇਕ ਅਜੀਤ ਪਵਾਰ ਨਾਲ ਜਾਣਗੇ, ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਰੇ ਨਾਲ ਪਹਿਲਾਂ ਵੀ ਅਜਿਹਾ ਹੁੰਦਾ ਰਿਹਾ ਹੈ, ਮੈਨੂੰ ਚਿੰਤਾ ਨਹੀਂ ਹੈ। ਮੇਰੇ ਕੋਲ ਨੰਬਰ ਹਨ, ਸਥਾਈ ਸਰਕਾਰ ਅਸੀਂ ਹੀ ਬਣਾਵਾਂਗੇ।
ਪਵਾਰ ਨੇ ਕਿਹਾ ਕਿ 3 ਦਲਾਂ ਦੇ ਵਿਧਾਇਕਾਂ ਨਾਲ ਹੀ ਕੁਝ ਆਜ਼ਾਦ ਉਮੀਦਵਾਰਾਂ ਦੇ ਸਹਿਯੋਗ ਨਾਲ ਸ਼ਿਵ ਸੈਨਾ ਦੀ ਅਗਵਾਈ 'ਚ ਗਠਜੋੜ ਸਰਕਾਰ ਬਣ ਰਹੀ ਸੀ ਅਤੇ ਉਸ 'ਚ 169 ਤੋਂ 170 ਤਕ ਵਿਧਾਇਕਾਂ ਦੀ ਗਿਣਤੀ ਹੋ ਰਹੀ ਸੀ। ਤਿੰਨੋਂ ਦਲਾਂ ਨੇ ਸ਼ਿਵ ਸੈਨਾ ਦੀ ਅਗਵਾਈ 'ਚ ਸਰਕਾਰ ਬਣਾਉਣ ਦਾ ਫੈਸਲਾ ਲਿਆ ਸੀ। ਫੜਨਵੀਸ ਕੋਲ ਬਹੁਮਤ ਨਹੀਂ ਹੈ ਅਤੇ ਉਹ ਸਦਨ 'ਚ ਬਹੁਮਤ ਸਾਬਤ ਨਹੀਂ ਕਰ ਪਾਉਣਗੇ। ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਅਜੀਤ ਦਾ ਹੈ। ਮੈਨੂੰ ਵਿਸ਼ਵਾਸ ਹੈ ਕਿ ਰਾਕਾਂਪਾ ਦਾ ਕੋਈ ਵੀ ਵਿਧਾਇਕ ਅਜੀਤ ਨਾਲ ਨਹੀਂ ਜਾਵੇਗਾ। ਜੇਕਰ ਕੋਈ ਵਿਧਾਇਕ ਉਨ੍ਹਾਂ ਨਾਲ ਜਾਣ ਦੀ ਸੋਚ ਰਹੇ ਹਨ, ਉਨ੍ਹਾਂ ਨੂੰ ਦਲ ਵਿਰੋਧੀ ਕਾਨੂੰਨ ਦੀ ਜਾਣਕਾਰੀ ਹੋਣੀ ਚਾਹੀਦੀ ਹੈ। ਜੋ ਰਾਕਾਂਪਾ ਤੋਂ ਬਾਹਰ ਜਾਣ ਦੀ ਫੈਸਲਾ ਲੈਣਗੇ, ਉਨ੍ਹਾਂ ਨੂੰ ਮਹਾਰਾਸ਼ਟਰ ਦੇ ਲੋਕ ਸਬਕ ਸਿਖਾਉਣਗੇ।
ਸਾਬਕਾ ਫੌਜੀਆਂ ਅਤੇ ਉਨ੍ਹਾਂ ਪਰਿਵਾਰ ਵਾਲਿਆਂ ’ਤੇ ਦੇਸ਼ ਨੂੰ ਮਾਣ ਹੈ : ਰਾਜਨਾਥ
NEXT STORY