ਨੈਸ਼ਨਲ ਡੈਸਕ - ਸੁਪਰੀਮ ਕੋਰਟ ਅੱਜ 19 ਫਰਵਰੀ ਨੂੰ ਸ਼ਰਦ ਪਵਾਰ ਦੀ ਐੱਨਸੀਪੀ 'ਤੇ ਆਪਣੇ ਦਾਅਵੇ ਬਾਰੇ ਪਟੀਸ਼ਨ 'ਤੇ ਸੁਣਵਾਈ ਕਰੇਗਾ। ਸ਼ਰਦ ਪਵਾਰ ਨੇ ਅਜੀਤ ਪਵਾਰ ਧੜੇ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ ਵਜੋਂ ਮਾਨਤਾ ਦੇਣ ਦੇ ਚੋਣ ਕਮਿਸ਼ਨ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਜਸਟਿਸ ਸੂਰਿਆ ਕਾਂਤ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਸ਼ਰਦ ਪਵਾਰ ਦੀ ਪਟੀਸ਼ਨ 'ਤੇ ਸੁਣਵਾਈ ਕਰ ਸਕਦੀ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹ ਮੀਟਿੰਗ 'ਚ ਫ਼ਿਰ ਫੱਸ ਗਿਆ ਪੇਚ, ਕੁਰਸੀਆਂ ਤੋਂ ਉੱਠ ਖੜ੍ਹੇ ਕਿਸਾਨ (ਵੀਡੀਓ)
ਅਜੀਤ ਪਵਾਰ ਧੜੇ ਨੂੰ ਮਿਲਿਆ ਅਸਲੀ ਐਨਸੀਪੀ ਦਾ ਦਰਜਾ
16 ਫਰਵਰੀ ਨੂੰ ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਲਈ ਸਹਿਮਤੀ ਦਿੱਤੀ ਸੀ। ਚੋਣ ਕਮਿਸ਼ਨ ਨੇ 6 ਫਰਵਰੀ ਨੂੰ ਐਲਾਨ ਕੀਤਾ ਸੀ ਕਿ ਅਜੀਤ ਪਵਾਰ ਧੜਾ ਹੀ ਅਸਲ ਐਨਸੀਪੀ ਹੈ। ਚੋਣ ਕਮਿਸ਼ਨ ਨੇ ਅਜੀਤ ਪਵਾਰ ਦੀ ਅਗਵਾਈ ਵਾਲੇ ਧੜੇ ਨੂੰ ਪਾਰਟੀ ਦਾ ਚੋਣ ਨਿਸ਼ਾਨ ਘੜੀ ਵੀ ਅਲਾਟ ਕੀਤਾ ਸੀ। ਸ਼ਰਦ ਪਵਾਰ ਨੇ ਸ਼ਨੀਵਾਰ (17 ਫਰਵਰੀ) ਨੂੰ ਐਨਸੀਪੀ ਮਾਮਲੇ ਵਿੱਚ ਚੋਣ ਕਮਿਸ਼ਨ ਅਤੇ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਰਵੇਕਰ ਵੱਲੋਂ ਦਿੱਤੇ ਫੈਸਲੇ ਨੂੰ ਗਲਤ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਸੀ, "ਜਿਨ੍ਹਾਂ ਨੇ ਪਾਰਟੀ ਬਣਾਈ ਸੀ, ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ। ਅਜਿਹਾ ਪਹਿਲਾਂ ਕਦੇ ਨਹੀਂ ਹੋਇਆ। ਨਿਆਂ ਪ੍ਰਣਾਲੀ ਦੇ ਮੁਤਾਬਕ ਇਹ ਫੈਸਲਾ ਸਹੀ ਨਹੀਂ ਸੀ।"
ਇਹ ਵੀ ਪੜ੍ਹੋ- ਰੇਲਾਂ ਰੋਕਣ ਦੇ ਫੈਸਲੇ 'ਤੇ ਰਾਜੇਵਾਲ ਨੇ ਕਰ 'ਤਾ ਵੱਡਾ ਖੁਲਾਸਾ, ਪੜ੍ਹੋ ਪੂਰੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰਾਮ ਮੰਦਿਰ ਜਿੰਨਾ ਹੀ ਸ਼ਾਨਦਾਰ ਹੋਵੇਗਾ ਕਲਕੀ ਮੰਦਰ, PM ਮੋਦੀ ਅੱਜ ਸੰਭਲ 'ਚ ਰੱਖਣਗੇ ਨੀਂਹ ਪੱਥਰ
NEXT STORY