ਮੁੰਬਈ– ਪੱਛਮੀ ਬੰਗਾਲ ਵਿਧਾਨ ਸਭਾ ਚੋਣ ਨਤੀਜਿਆਂ ਦੇ ਸਬੰਧ ’ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਨੇ ਮੰਗਲਵਾਰ ਨੂੰ ਕਿਹਾ ਕਿ ਉਸ ਦੇ ਪ੍ਰਧਾਨ ਸ਼ਰਦ ਪਵਾਰ ਵਿਰੋਧੀਆਂ ਪਾਰਟੀਆਂ ਤੇ ਖਾਸ ਤੌਰ ’ਤੇ ਖੇਤਰੀ ਪਾਰਟੀਆਂ ਦਾ ਸਾਂਝਾ ਮੋਰਚਾ ਬਣਾਉਣ ਦੀ ਕੋਸ਼ਿਸ਼ ਕਰਨਗੇ। ਰਾਕਾਂਪਾ ਦੇ ਬੁਲਾਰੇ ਤੇ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਦੇ ਬਿਆਨ ਦਾ ਜ਼ਿਕਰ ਕਰਦੇ ਹੋਏ ਇਹ ਗੱਲ ਪੱਤਰਕਾਰਾਂ ਨੂੰ ਕਹੀ। ਮਲਿਕ ਨੇ ਕਿਹਾ,‘ਸ਼ਰਦ ਪਵਾਰ ਨੇ ਵੀ ਬੰਗਾਲ ਚੋਣਾਂ ਤੋਂ ਪਹਿਲਾਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕੀਤੀ। ਅਗਲੇ ਕੁਝ ਦਿਨਾਂ ’ਚ ਪਵਾਰ ਵਿਰੋਧੀ ਪਾਰਟੀਆਂ ਤੇ ਖਾਸ ਤੌਰ ’ਤੇ ਖੇਤਰੀ ਦਲਾਂ ਦੀ ਏਕਤਾ ਲਈ ਕੰਮ ਕਰਨਗੇ।’ ਬੰਗਾਲ ’ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਦੀ ਨਿੰਦਾ ਕਰਨ ਦੀ ਲੋੜ ਹੈ।
ਦੇਸ਼ ’ਚ ਕੋਰੋਨਾ ਦਾ ਪ੍ਰਕੋਪ ਜਾਰੀ, ਪਿਛਲੇ 24 ਘੰਟਿਆਂ ’ਚ 3780 ਮਰੀਜ਼ਾਂ ਦੀ ਮੌਤ, 3.82 ਲੱਖ ਨਵੇਂ ਮਾਮਲੇ ਆਏ
NEXT STORY