ਪ੍ਰਯਾਗਰਾਜ : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਇੱਕ ਹੋਟਲ ਨੇੜੇ ਪੱਤਰਕਾਰ ਲਕਸ਼ਮੀ ਨਾਰਾਇਣ ਸਿੰਘ ਉਰਫ਼ ਪੱਪੂ (54) ਦਾ ਵੀਰਵਾਰ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਆਫ਼ ਪੁਲਸ (ਸ਼ਹਿਰ) ਮਨੀਸ਼ ਸ਼ਾਂਡਿਲਿਆ ਨੇ ਪੱਤਰਕਾਰ ਲਕਸ਼ਮੀ ਨਾਰਾਇਣ ਸਿੰਘ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਪੜ੍ਹੋ ਇਹ ਵੀ : ਹਾਈਵੇਅ 'ਤੇ ਰੂਹ ਕੰਬਾਊ ਘਟਨਾ: ਹਾਦਸੇ ਦੌਰਾਨ ਬੱਸ ਨੂੰ ਲੱਗੀ ਅੱਗ, 20 ਤੋਂ ਵੱਧ ਲੋਕਾਂ ਦੀ ਮੌਤ
ਇਸ ਮਾਮਲੇ ਦੇ ਸਬੰਧ ਵਿਚ ਪੁਲਸ ਅਧਿਕਾਰੀ ਪੁਸ਼ਕਰ ਵਰਮਾ ਨੇ ਦੱਸਿਆ ਕਿ ਵੀਰਵਾਰ ਦੇਰ ਸ਼ਾਮ ਸਿਵਲ ਲਾਈਨਜ਼ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਰਸ਼ ਹੋਟਲ ਨੇੜੇ ਅਣਪਛਾਤੇ ਹਮਲਾਵਰਾਂ ਨੇ ਪੱਤਰਕਾਰ ਐਲਐਨ ਸਿੰਘ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਸ਼ੋਕ ਸਿੰਘ ਦੇ ਭਤੀਜੇ ਐਲ.ਐਨ. ਸਿੰਘ ਨੂੰ ਗੰਭੀਰ ਹਾਲਤ ਵਿੱਚ ਸਵਰੂਪ ਰਾਣੀ ਨਹਿਰੂ ਹਸਪਤਾਲ ਲਿਆਂਦਾ ਗਿਆ। ਪੁਲਸ ਅਨੁਸਾਰ ਸੀਸੀਟੀਵੀ ਦੀ ਮਦਦ ਨਾਲ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਪੁਲਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਨੂੰ ਸੁਲਝਾ ਲਵੇਗੀ।
ਪੜ੍ਹੋ ਇਹ ਵੀ : ਇਨ੍ਹਾਂ ਔਰਤਾਂ ਨੂੰ ਮਿਲੇਗੀ ਪੱਕੀ ਨੌਕਰੀ, ਹੋਵੇਗੀ 30000 ਰੁਪਏ ਤਨਖਾਹ! ਹੋ ਗਿਆ ਵੱਡਾ ਐਲਾਨ
ਹਾਈਵੇਅ 'ਤੇ ਰੂਹ ਕੰਬਾਊ ਘਟਨਾ: ਹਾਦਸੇ ਦੌਰਾਨ ਬੱਸ ਨੂੰ ਲੱਗੀ ਅੱਗ, 20 ਤੋਂ ਵੱਧ ਲੋਕਾਂ ਦੀ ਮੌਤ
NEXT STORY