ਨਵੀਂ ਦਿੱਲੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਊਰਜਾ, ਉਨ੍ਹਾਂ ਦੀ ਬਹੁਪੱਖੀ ਸ਼ਖਸੀਅਤ ਅਤੇ ਗੱਲਬਾਤ ਕਰਨ ਦੀ ਤਿਆਰੀ ਗਲੋਬਲ ਮੰਚ ’ਤੇ ਭਾਰਤ ਲਈ ਇਕ ‘ਅਹਿਮ ਪੂੰਜੀ’ (Prime Asset) ਬਣੀ ਹੋਈ ਹੈ ਪਰ ਇਸ ਨੂੰ ਹੋਰ ਸਹਿਯੋਗ ਅਤੇ ਸਮਰਥਨ ਦੀ ਲੋੜ ਹੈ। ਉਨ੍ਹਾਂ ਦੀ ਇਹ ਟਿੱਪਣੀ ਇਕ ਵਾਰ ਫਿਰ ਕਾਂਗਰਸ ਨੂੰ ਅਸਹਿਜ ਸਥਿਤੀ ’ਚ ਪਾ ਸਕਦੀ ਹੈ ਅਤੇ ਪਾਰਟੀ ਲੀਡਰਸ਼ਿਪ ਨਾਲ ਉਨ੍ਹਾਂ ਦੇ ਸਬੰਧਾਂ ’ਚ ਤਰੇੜ ਨੂੰ ਹੋਰ ਡੂੰਘਾ ਕਰ ਸਕਦੀ ਹੈ। ਪ੍ਰਧਾਨ ਮੰਤਰੀ ਲਈ ਥਰੂਰ ਦੀ ਪ੍ਰਸ਼ੰਸਾ ਅਜਿਹੇ ਸਮੇਂ ’ਚ ਆਈ ਹੈ, ਜਦੋਂ ਕਾਂਗਰਸ ਵਿਦੇਸ਼ ਨੀਤੀ ਨੂੰ ਲੈ ਕੇ ਮੋਦੀ ਸਰਕਾਰ ’ਤੇ ਲਗਾਤਾਰ ਹਮਲੇ ਕਰ ਰਹੀ ਹੈ ਅਤੇ ਦੋਸ਼ ਲਾ ਰਹੀ ਹੈ ਕਿ ਭਾਰਤੀ ਕੂਟਨੀਤੀ ਢਹਿ ਗਈ ਹੈ ਅਤੇ ਦੇਸ਼ ਵਿਸ਼ਵ ਪੱਧਰ ’ਤੇ ਅਲੱਗ-ਥਲੱਗ ਹੋ ਗਿਆ ਹੈ।
ਇਹ ਵੀ ਪੜ੍ਹੋ : ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਜਾਰੀ ਹੋ ਗਏ ਸਖ਼ਤ ਹੁਕਮ
ਥਰੂਰ ਨੇ ਕਿਹਾ ਕਿ ‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ ਕੀਤਾ ਗਿਆ ਕੂਟਨੀਤਕ ਸੰਪਰਕ ਰਾਸ਼ਟਰੀ ਸੰਕਲਪ ਅਤੇ ਪ੍ਰਭਾਵਸ਼ਾਲੀ ਸੰਚਾਰ ਦਾ ਪਲ ਸੀ। ਇਸ ਦੇ ਨਾਲ ਹੀ ਭਾਜਪਾ ਨੇ ਸ਼ਸ਼ੀ ਥਰੂਰ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਕਰਨ ਲਈ ਕਾਂਗਰਸ ’ਤੇ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਤਿਰੂਵਨੰਤਪੁਰਮ ਤੋਂ ਸੰਸਦ ਮੈਂਬਰ ਨੇ ਰਾਹੁਲ ਗਾਂਧੀ ਨੂੰ ‘ਬੇਨਕਾਬ’ ਕਰ ਦਿੱਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲ ਪ੍ਰਸ਼ਾਸਨ ਦਾ ਹੈਰਾਨੀਜਨਕ ਕਾਰਾ ! ਮੰਤਰੀ ਦੇ ਸਵਾਗਤ ਲਈ ਵਿਦਿਆਰਥੀਆਂ ਕੋਲੋਂ ਕਰਵਾਈ ਸਫ਼ਾਈ
NEXT STORY