ਨਵੀਂ ਦਿੱਲੀ— ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਦੇਸ਼ 'ਚ ਬਲਾਤਕਾਰ ਵਿਰੋਧੀ ਸਖਤ ਕਾਨੂੰਨਾਂ ਦੀ ਮੰਗ ਨੂੰ ਲੈ ਕੇ ਭੁੱਖ-ਹੜਤਾਲ ਬੈਠੀ ਰਹੀ ਅਤੇ ਭਾਜਪਾ ਨੇਤਾ ਸ਼ਤਰੂਘਨ ਸਿਨਹਾ ਉਨ੍ਹਾਂ ਨੂੰ ਮਿਲਣ ਲਈ ਗਏ। ਸਵਾਤੀ ਮਾਲੀਵਾਲ ਨੇ ਦਿੱਲੀ ਪੁਲਸ 'ਤੇ ਜ਼ਬਰਦਸਤੀ ਹਾਦਸੇ ਵਾਲੀ ਜਗ੍ਹਾ ਤੋਂ ਦੂਰ ਲਿਜਾਉਣ ਦਾ ਦੋਸ਼ ਲਗਾਇਆ ਹੈ, ਜਦੋਂ ਕਿ ਸੀਨੀਅਰ ਪੁਲਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਵਿਗੜਦੀ ਹਾਲਤ ਕਾਰਨ ਉਨ੍ਹਾਂ ਨੂੰ ਹਸਪਤਾਲ ਜਾਣ ਦੀ ਸਲਾਹ ਦਿੱਤੀ ਗਈ ਸੀ।ਲੋਕ ਸਭਾ ਮੈਂਬਰ ਸ਼ਤਰੂਘਨ ਸਿਨਹਾ ਭਾਜਪਾ ਦੇ ਦੂਜੇ ਨੇਤਾ ਹਨ, ਜੋ ਸਵਾਤੀ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਹਨ। ਸ਼ੁੱਕਰਵਾਰ ਨੂੰ ਜਦੋਂ ਸਵਾਤੀ ਨੇ ਆਪਣੇ ਅਣਮਿੱਥੇ ਸਮੇਂ ਦਾ ਵਰਤ ਸ਼ੁਰੂ ਕੀਤਾ ਸੀ, ਉਦੋਂ ਭਾਜਪਾ ਦੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਰਾਜਘਾਟ ਪੁੱਜੇ ਸਨ।
ਮਹਾਰਾਣੀ ਐਲਿਜ਼ਾਬੇਥ ਛੱਡ ਸਕਦੀ ਹੈ ਕਾਮਨਵੈਲਥ ਦੇ ਨੇਤਾ ਦਾ ਅਹੁਦਾ
NEXT STORY