ਨਵੀਂ ਦਿੱਲੀ (ਵਾਰਤਾ)— ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੀ ਅੱਜ ਯਾਨੀ ਕਿ ਸੋਮਵਾਰ ਨੂੰ ਬਰਸੀ ਹੈ। ਦੱਸ ਦੇਈਏ ਕਿ ਬੀਤੇ ਸਾਲ 20 ਜੁਲਾਈ ਨੂੰ ਸ਼ੀਲਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। 81 ਸਾਲ ਦੀ ਉਮਰ 'ਚ ਉਨ੍ਹਾਂ ਦਾ ਦਿਹਾਂਤ ਹੋਇਆ ਸੀ। ਦਿੱਲੀ ਦੀ ਸਭ ਤੋਂ ਪ੍ਰਸਿੱਧ ਨੇਤਾ ਰਹੀ ਸ਼ੀਲਾ ਦੀਕਸ਼ਿਤ ਨੂੰ ਅੱਜ ਹਰ ਕੋਈ ਯਾਦ ਕਰ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੀਲਾ ਦੀਕਸ਼ਿਤ ਦੀ ਪਹਿਲੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਅਰਵਿੰਦ ਕੇਜਰੀਵਾਲ ਨੇ ਸ਼ੀਲਾ ਦੀਕਸ਼ਿਤ ਨੂੰ ਯਾਦ ਕਰਦਿਆਂ ਟਵੀਟ 'ਚ ਲਿਖਿਆ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸਵ. ਸ਼੍ਰੀਮਤੀ ਸ਼ੀਲਾ ਦੀਕਸ਼ਿਤ ਜੀ ਦੀ ਬਰਸੀ 'ਤੇ ਉਨ੍ਹਾਂ ਨੂੰ ਭਾਵਪੂਰਨ ਸ਼ਰਧਾਂਜਲੀ।
ਦੱਸ ਦੇਈਏ ਕਿ ਸ਼ੀਲਾ ਦੀਕਸ਼ਿਤ ਇਕ ਅਜਿਹਾ ਨਾਂ ਰਿਹਾ ਹੈ, ਜਿਸ ਨੇ ਰਾਜਧਾਨੀ ਦਿੱਲੀ ਦੀ ਪੂਰੀ ਤਸਵੀਰ ਬਦਲਣ ਦਾ ਕੰਮ ਕੀਤਾ। ਸ਼ੀਲਾ ਸਾਲ 1998 ਤੋਂ 2013 ਤੱਕ ਲਗਾਤਾਰ ਤਿੰਨ ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ। ਇੰਨੇ ਲੰਬੇ ਸਮੇਂ ਤੱਕ ਕਿਸੇ ਵੀ ਨੇਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਦਾ ਮੌਕਾ ਨਹੀਂ ਮਿਲਿਆ। ਅੱਜ ਵੀ ਹਰ ਕੋਈ ਸ਼ੀਲਾ ਦੇ ਕਾਰਜਕਾਲ 'ਚ ਹੋਏ ਦਿੱਲੀ ਦੇ ਵਿਕਾਸ ਕੰਮਾਂ ਨੂੰ ਯਾਦ ਕਰਦਾ ਹੈ। ਸ਼ੀਲਾ ਦੀਕਸ਼ਿਤ ਦਾ ਜਨਮ 31 ਮਾਰਚ 1938 ਨੂੰ ਪੰਜਾਬ ਦੇ ਕਪੂਰਥਲਾ ਵਿਚ ਹੋਇਆ ਸੀ ਪਰ ਉਨ੍ਹਾਂ ਦੀ ਪੜ੍ਹਾਈ ਦਿੱਲੀ ਵਿਚ ਹੋਈ। ਦਿੱਲੀ ਦੇ ਕਾਨਵੈਂਟ ਆਫ਼ ਜੀਸਸ ਐਂਡ ਮੈਰੀ ਸਕੂਲ ਤੋਂ ਬਾਅਦ ਸ਼ੀਲਾ ਦੀਕਸ਼ਤ ਨੇ ਦਿੱਲੀ ਯੂਨੀਵਰਸਿਟੀ ਦੇ ਮਸ਼ਹੂਰ ਮਿਰਾਂਡਾ ਹਾਊਸ ਕਾਲਜ ਤੋਂ ਐੱਮ. ਏ. ਕੀਤੀ ਸੀ।
ਦੀਕਸ਼ਿਤ ਪੜ੍ਹਾਈ ਮਗਰੋਂ ਸਿਆਸਤ 'ਚ ਆਈ ਸੀ। ਦਿੱਲੀ ਦੀ ਸਿਆਸਤ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਗੋਲ ਮਾਰਕੀਟ ਵਿਧਾਨ ਸਭਾ ਖੇਤਰ ਤੋਂ 1998 ਅਤੇ 2003 'ਚ ਚੋਣ ਜਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਨਵੀਂ ਦਿੱਲੀ ਸੀਟ ਤੋਂ ਹੱਥ ਅਜਮਾਇਆ ਅਤੇ ਜਿੱਤ ਦਰਜ ਕੀਤੀ। ਜਦੋਂ ਕੇਜਰੀਵਾਲ ਦੀ ਐਂਟਰੀ ਹੋਈ ਤਾਂ ਉਨ੍ਹਾਂ ਨੇ ਇਸ ਸੀਟ ਤੋਂ ਸ਼ੀਲਾ ਦੀਕਸ਼ਤ ਨੂੰ ਹਰਾਇਆ। ਅੱਜ ਕੇਜਰੀਵਾਲ ਨੇ ਸ਼ੀਲਾ ਦੀਕਸ਼ਤ ਨੂੰ ਉਨ੍ਹਾਂ ਦੀ ਬਰਸੀ 'ਤੇ ਨਮਨ ਕੀਤਾ ਹੈ।
ਹੁਣ ਗਾਹਕਾਂ ਨੂੰ ਠੱਗਣ 'ਤੇ ਜਾਣਾ ਪਵੇਗਾ ਜੇਲ੍ਹ, ਅੱਜ ਤੋਂ ਲਾਗੂ ਹੋਵੇਗਾ ਇਹ ਨਵਾਂ ਕਾਨੂੰਨ
NEXT STORY