ਨਵੀਂ ਦਿੱਲੀ—ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਦਿੱਗਜ਼ ਨੇਤਾ ਸ਼ੀਲਾ ਦੀਕਸ਼ਤ ਨੂੰ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਲਗਭਗ 15 ਸਾਲਾਂ ਤੱਕ ਦਿੱਲੀ 'ਚ ਮੁੱਖ ਮੰਤਰੀ ਦੇ ਅਹੁਦਾ 'ਤੇ ਰਹਿਣ ਵਾਲੀ ਸ਼ੀਲਾ ਦੀਕਸ਼ਤ 81 ਸਾਲਾ ਉਮਰ 'ਚ ਦੇਹਾਂਤ ਹੋ ਗਿਆ। ਦੱਸਿਆ ਜਾਂਦਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ਼ੀਲਾ ਦੀਕਸ਼ਤ ਬੀਮਾਰ ਚੱਲ ਰਹੇ ਸੀ। ਉਨ੍ਹਾਂ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਹੋਰ ਨੇਤਾਵਾਂ ਨੇ ਦੁੱਖ ਪ੍ਰਗਟ ਕੀਤਾ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਦੁੱਖ ਪ੍ਰਗਟਾਉਂਦਿਆਂ ਕਿਹਾ, ''ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦਾ ਕਾਰਜਕਾਲ ਰਾਜਧਾਨੀ ਦਿੱਲੀ ਲਈ ਮਹੱਤਵਪੂਰਨ ਬਦਲਾਅ ਦਾ ਦੌਰ ਸੀ, ਉਸ ਦੇ ਲਈ ਹਮੇਸ਼ਾ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ।''
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੀਲਾ ਦੀਕਸ਼ਤ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ,'' ਉਹ ਜੀਵਨ ਭਰ ਕਾਂਗਰਸ ਦੇ ਮੈਂਬਰ ਰਹੇ ਅਤੇ 3 ਵਾਰ ਦਿੱਲੀ ਦੀ ਮੁੱਖ ਮੰਤਰੀ ਵੀ ਰਹੇ। ਉਨ੍ਹਾਂ ਨੇ ਦਿੱਲੀ ਦੇ ਚਿਹਰੇ ਨੂੰ ਬਦਲ ਕੇ ਰੱਖ ਦਿੱਤਾ।''
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ, '' ਸ਼ੀਲਾ ਦੀਕਸ਼ਤ ਦੇ ਦੇਹਾਂਤ ਦੀ ਖਬਰ ਸੁਣ ਕੇ ਮੈਂ ਕਾਫੀ ਸਦਮੇ 'ਚ ਹਾਂ। ਉਨ੍ਹਾਂ ਦੀ ਮੌਤ ਹੋਣ ਕਾਰਨ ਦੇਸ਼ ਨੇ ਦਿੱਗਜ਼ ਕਾਂਗਰਸ ਨੇਤਾ ਨੂੰ ਗੁਆ ਦਿੱਤਾ। ਦਿੱਲੀ ਦੀ ਜਨਤਾ ਉਨ੍ਹਾਂ ਨੂੰ ਦਿੱਲੀ ਦੇ ਵਿਕਾਸ ਲਈ ਹਮੇਸ਼ਾ ਯਾਦ ਕਰਦੀ ਰਹੇਗੀ।''
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ''ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਸ਼ੀਲਾ ਦੀਕਸ਼ਤ ਜੀ ਦੇ ਦੇਹਾਂਤ ਤੋਂ ਬਹੁਤ ਹੀ ਦੁੱਖ ਹੋਇਆ। ਮੈਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਹਮਦਰਦੀ ਦੀ ਭਾਵਨਾ ਜੁਟਾਉਂਦਾ ਹਾਂ। ਪ੍ਰਮਾਤਮਾ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਪਰਿਵਾਰ ਨੂੰ ਹੌਸਲਾ ਦੇਵੇ ਅਤੇ ਮਰਹੂਮ ਆਤਮਾ ਨੂੰ ਸ਼ਾਂਤੀ ਦੇਵੇ।''
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਸ਼ੀਲਾ ਦੀਕਸ਼ਤ ਦੇ ਦੇਹਾਂਤ ਦਾ ਦੁੱਖ ਪ੍ਰਗਟ ਕੀਤਾ, ਉਨ੍ਹਾਂ ਨੇ ਕਿਹਾ, ''ਇਹ ਦਿੱਲੀ ਦੇ ਲਈ ਬਹੁਤ ਵੱਡਾ ਨੁਕਸਾਨ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।''
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ. ਐੱਮ. ਸੀ. ਪ੍ਰਧਾਨ ਮਮਤਾ ਬੈਨਰਜੀ ਨੇ ਸ਼ੀਲਾ ਦੀਕਸ਼ਤ ਦੀ ਮੌਤ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ, '' ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਾਂਗੀ, ਮੇਰਾ ਉਨ੍ਹਾਂ ਨਾਲ ਚੰਗਾ ਰਿਸ਼ਤਾ ਸੀ।''
ਸਾਬਕਾ ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਸ਼ੀਲਾ ਦੀਕਸ਼ਤ ਜੀ ਦੀ ਅਚਾਨਕ ਮੌਤ ਹੋਣ ਕਾਰਨ ਕਾਫੀ ਦੁੱਖ ਹੋਇਆ। ਅਸੀਂ ਰਾਜਨੀਤੀ 'ਚ ਵਿਰੋਧੀ ਸੀ ਪਰ ਨਿੱਜੀ ਜੀਵਨ 'ਚ ਦੋਸਤ ਸੀ। ਉਹ ਇੱਕ ਚੰਗੇ ਇਨਸਾਨ ਸੀ।''
ਸ਼ੀਲਾ ਦੀਕਸ਼ਿਤ ਦੇ ਦਿਹਾਂਤ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
NEXT STORY