ਸ਼ਿਮਲਾ : ਟਾਲੈਂਡ-ਖਾਲਿਨੀ ਰੋਡ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਸੜਕ 'ਤੇ ਕਾਰ ਅਤੇ ਟੈਂਕਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਕਾਰ ਵਿੱਚ ਸਵਾਰ ਦੋ ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕ ਹੈੱਡ ਕਾਂਸਟੇਬਲ ਪ੍ਰਵੀਨ ਮਹਿਤਾ ਅਤੇ ਕਾਂਸਟੇਬਲ ਹੇਮੰਤ ਕੁਮਾਰ ਕੈਥੂ ਵਿੱਚ ਪੁਲਸ ਲਾਈਨਾਂ ਵਿੱਚ ਤਾਇਨਾਤ ਸਨ। ਪੁਲਸ ਨੇ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
ਪੜ੍ਹੋ ਇਹ ਵੀ - ਮੰਦਰ ਭਾਜੜ 'ਚ ਮਾਰੇ ਗਏ ਸ਼ਰਧਾਲੂਆਂ ਦੇ ਪਰਿਵਾਰ ਨੂੰ ਮਿਲੇਗਾ 4-4 ਲੱਖ ਮੁਆਵਜ਼ਾ ! CM ਚੌਧਰੀ ਨੇ ਕੀਤਾ ਐਲਾਨ
ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਕਾਰ ਚਾਲਕ ਨੇ ਆਪਣੀ ਕਾਰ ਵਿਚੋਂ ਕੰਟਰੋਲ ਗੁਆ ਦਿੱਤਾ ਅਤੇ ਗੱਡੀ ਇੱਕ ਟੈਂਕਰ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਪੁਲਸ ਵਾਲੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਦੀ ਇਕ ਟੀਮ ਦੋਵਾਂ ਨੂੰ ਇੰਦਰਾ ਗਾਂਧੀ ਮੈਡੀਕਲ ਕਾਲਜ (IGMC) ਲੈ ਗਈ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਦੌਰਾਨ ਐਸਐਸਪੀ ਗੌਰਵ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ। ਲਾਸ਼ਾਂ ਨੂੰ ਕਬਜ਼ੇ ਵਿਚ ਲੈਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - ਜਿਊਂਦੇ ਪੁੱਤਰ ਦਾ ਮਾਂ ਨੇ ਬਣਵਾ 'ਤਾ Death ਸਰਟੀਫਿਕੇਟ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
4 ਮਹੀਨਿਆਂ 'ਚ 22 ਲੋਕਾਂ ਨੂੰ ਫ਼ਾਂਸੀ ਦੀ ਸਜ਼ਾ ! ਮੁਜ਼ੱਫਰਨਗਰ ਦੀ ਅਦਾਲਤ ਨੇ ਸੁਣਾਏ ਫ਼ੈਸਲੇ
NEXT STORY