ਵੈੱਬ ਡੈਸਕ : ਜੰਮੂ ਕਸ਼ਮੀਮ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਲਗਾਤਾਰ ਹਾਲਾਤ ਤਣਾਅਪੂਰਨ ਹੁੰਦੇ ਜਾ ਰਹੇ ਹਨ। ਭਾਰਤ ਵੱਲੋਂ ਇਸ ਅੱਤਵਾਦੀ ਹਮਲੇ ਦੇ ਜਵਾਬ ਵਿਚ ਪਾਕਿਸਤਾਨ ਉੱਤੇ ਵੱਡੀ ਕਾਰਵਾਈ ਕੀਤੀ ਸੀ। ਇਸ ਦੌਰਾਨ ਭਾਰਤ ਨੇ ਪਾਕਿਸਤਾਨ ਨਾਲ ਸੰਧੂ ਸੰਧੀ ਰੱਦ ਕਰ ਦਿੱਤੀ ਸੀ। ਇਸ ਦੇ ਨਾਲ ਹੀ ਭਾਰਤ ਪਾਕਿਸਤਾਨੀ ਨਾਗਰਿਕਾਂ ਨੂੰ ਵੀ 28 ਤਰੀਕ ਤਕ ਭਾਰਤ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਵਿਰੋਧ ਵਿਚ ਹੁਣ ਪਾਕਿਸਤਾਨ ਨੇ ਭਾਰਤ ਨਾਲ ਹੋਇਆ ਸ਼ਿਮਲਾ ਸਮਝੌਤਾ ਰੱਦ ਕਰ ਦਿੱਤਾ ਹੈ।
ਸੜਕ ਹਾਦਸਿਆਂ ’ਚ ਕਿਸਾਨਾਂ ਦੀ ਸੁਰੱਖਿਆ ਲਈ ਪੰਜਾਬ ਦਾ ਵੱਡਾ ਕਦਮ
ਦੱਸ ਦਈਏ ਕਿ ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਦੀ ਅਗਵਾਈ 'ਚ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਮੀਟਿੰਗ ਰੱਖੀ ਸੀ, ਜਿਸ 'ਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਇਸ ਮੀਟਿੰਗ 'ਚ ਪਾਕਿਸਤਾਨ ਦੀਆਂ ਤਿੰਨਾ ਫੌਜਾਂ ਦੇ ਮੁਖੀ, ਮੰਤਰੀ ਤੇ ਸੈਨਿਕ ਅਧਿਕਾਰੀ ਸ਼ਾਮਲ ਹੋਏ। ਇਸ ਮੀਟਿੰਗ 'ਚ ਪ੍ਰਧਾਨ ਮੰਤਰੀ ਸ਼ਰੀਫ਼ ਨੇ ਕਿਹਾ ਕਿ ਭਾਰਤ ਵੱਲੋਂ ਸਿੰਧੂ ਜਲ ਸੰਧੀ ਨੂੰ ਰੱਦ ਕੀਤਾ ਜਾਣਾ ਸਿੱਧਾ-ਸਿੱਧਾ ਜੰਗ ਦਾ ਸੱਦਾ ਹੈ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਪਾਕਿਸਤਾਨ ਹੁਣ ਭਾਰਤ ਨਾਲ ਕਿਸੇ ਤਰ੍ਹਾਂ ਦਾ ਵੀ ਵਪਾਰ ਨਹੀਂ ਕਰੇਗਾ। ਇਸ ਦੇ ਨਾਲ ਹੀ ਪਾਕਿਸਤਾਨ ਵੱਲੋਂ ਸ਼ਿਮਲਾ ਸਮਝੌਤਾ ਰੱਦ ਕਰਨ ਦਾ ਵੀ ਐਲਾਨ ਕੀਤਾ ਗਿਆ।
ਬਿਜਲੀ ਦਾ ਕੁਨੈਕਸ਼ਨ ਦੇਣ ਬਦਲੇ 15 ਹਜ਼ਾਰ ਦੀ ਰਿਸ਼ਵਤ ਲੈਂਦਾ ਜੇ. ਈ. ਕਾਬੂ
ਕੀ ਹੈ ਸ਼ਿਮਲਾ ਸਮਝੌਤਾ?
ਭਾਰਤ ਅਤੇ ਪਾਕਿਸਤਾਨ ਵਿਚਾਲੇ 1972 ਵਿੱਚ ਸ਼ਿਮਲਾ ਸਮਝੌਤਾ ਹੋਇਆ ਸੀ। ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੇ ਪਾਕਿਸਤਾਨ ਦੇ ਰਾਸ਼ਟਰਪਤੀ ਜ਼ੁਲਫੀਕਾਰ ਅਲੀ ਭੁੱਟੋ ਨੇ ਇਸ ਸਮਝੌਤੇ 'ਤੇ ਹਸਤਾਖਰ ਕੀਤੇ ਸਨ। ਤੈਅ ਇਹ ਹੋਇਆ ਸੀ ਕਿ ਦੋਵੇਂ ਮੁਲਕ ਆਪਸੀ ਗੱਲਬਤ ਜ਼ਰੀਏ ਕਸ਼ਮੀਰ ਵਿਵਾਦ ਸੁਲਜਾਉਣਗੇ ਅਤੇ ਤੀਜੀ ਤਾਕਤ ਦਾ ਦਖਲ ਸਵੀਕਾਰ ਨਹੀਂ ਹੋਵੇਗਾ।
ਜੇਕਰ ਇਹ ਐਲਾਨ ਹੁੰਦਾ ਹੈ ਤਾਂ ਸ਼ਾਇਦ ਕੌਮਾਂਤਰੀ ਭਾਈਚਾਰੇ ਦਾ ਇਸ ਮੁੱਦੇ ਵੱਲ ਧਿਆਨ ਜਾਵੇ ਕਿਉਂਕਿ ਕੌਮਾਂਤਰੀ ਪੱਧਰ 'ਤੇ ਮੰਨਿਆ ਇਹੀ ਜਾਂਦਾ ਹੈ ਕਿ ਸ਼ਿਮਲਾ ਸਮਝੌਤੇ ਕਾਰਨ ਹੀ ਦੋਵੇਂ ਦੇਸ਼ ਹੁਣ ਤੱਕ ਇੱਕ ਦੂਜੇ ਨੂੰ ਕੰਟਰੋਲ ਕਰ ਸਕੇ ਹਨ ਅਤੇ ਉਸ ਤੋਂ ਬਾਅਦ ਕੋਈ ਯੁੱਧ ਨਹੀਂ ਹੋਇਆ ਅਤੇ ਜੇਕਰ ਕੋਈ ਇਸ ਤਰ੍ਹਾਂ ਦਾ ਸਮਝੌਤਾ ਰਹੇਗਾ ਹੀ ਨਹੀਂ ਤਾਂ ਇਸ ਖੇਤਰ ਵਿੱਚ ਯੁੱਧ ਦਾ ਖਤਰਾ ਵਧ ਜਾਵੇਗਾ।
ਪੰਜਾਬ 'ਚ ਵੱਡੀ ਵਾਰਦਾਤ! ਫਿਰੌਤੀ ਨਾ ਦੇਣ 'ਤੇ ਪੰਕਜ ਸਵੀਟਸ 'ਤੇ ਚਲਾ'ਤੀਆਂ ਗੋਲੀਆਂ
ਪਾਕਿਸਤਾਨ ਨੇ ਹੋਰ ਕੀ ਕਿਹਾ?
ਮੀਟਿੰਗ 'ਚ ਇਹ ਵੀ ਫ਼ੈਸਲਾ ਲਿਆ ਕਿ ਪਾਕਿਸਤਾਨ 'ਚ ਭਾਰਤੀ ਅੰਬੈਸੀ ਦੇ ਅਧਿਕਾਰੀਆਂ ਦੀ ਗਿਣਤੀ ਵੀ ਘਟਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਨੇ ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਜਾਂ ਉਸ ਦਾ ਰਸਤਾ ਬਦਲਣ ਦੀ ਕੋਸ਼ਿਸ਼ ਕੀਤੀ ਤਾਂ ਇਸ ਨੂੰ ਜੰਗ ਦਾ ਐਲਾਨ ਮੰਨਿਆ ਜਾਵੇਗਾ। ਇਸ ਤੋਂ ਇਲਾਵਾ ਪਾਕਿਸਤਾਨ ਨੇ ਭਾਰਤ ਲਈ ਆਪਣੇ ਏਅਰਸਪੇਸ ਇਲਾਕੇ ਵੀ ਬੰਦ ਕਰ ਦਿੱਤੇ ਹਨ।
ਮੀਟਿੰਗ 'ਚ ਭਾਰਤ 'ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਪਾਕਿਸਤਾਨ ਨੇ ਕਿਹਾ ਕਿ ਭਾਰਤ 'ਚ ਮੁਸਲਮਾਨਾਂ ਸਣੇ ਘੱਟ ਗਿਣਤੀ ਭਾਈਚਾਰਿਆਂ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ ਤੇ ਵਕਫ਼ ਕਾਨੂੰਨ ਰਾਹੀਂ ਵੀ ਮੁਸਲਮਾਨਾਂ ਦੇ ਹੱਕ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
NEXT STORY