ਨੈਸ਼ਨਲ ਡੈਸਕ- ਹਿਮਾਚਲ ਪ੍ਰਦੇਸ਼ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੋਂ ਦੇ ਸ਼ਿਮਲਾ ਨੇੜੇ ਕੋਟਖਾਈ ਸਬ-ਡਿਵੀਜ਼ਨ ਦੇ ਪਿੰਡ ਬਧਵੀ ’ਚ ਬੁੱਧਵਾਰ ਸਵੇਰੇ 11:30 ਵਜੇ ਦੇ ਕਰੀਬ ਲੱਗੀ ਭਿਆਨਕ ਅੱਗ ’ਚ ਕਈ ਘਰਾਂ ਦੇ ਲਗਭਗ 50 ਕਮਰੇ ਸੜ ਕੇ ਸੁਆਹ ਹੋ ਗਏ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਖਾਣ-ਪੀਣ ਦੀਆਂ ਚੀਜ਼ਾਂ ਤੋਂ ਲੈ ਕੇ ਰੋਜ਼ਾਨਾ ਵਰਤੋਂ ਵਾਲਾ ਸਾਰਾ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ। ਨੁਕਸਾਨ ਦਾ ਸ਼ੁਰੂਆਤੀ ਅੰਦਾਜ਼ਾ 7 ਕਰੋੜ ਰੁਪਏ ਤੋਂ ਵੱਧ ਦਾ ਹੈ।
ਸਥਾਨਕ ਲੋਕਾਂ ਨੇ ਅੱਗ ਬੁਝਾਉਣ ਲਈ ਭਾਰੀ ਕੋਸ਼ਿਸ਼ਾਂ ਕੀਤੀਆਂ ਪਰ ਅੱਗ ਬਹੁਤ ਭਿਆਨਕ ਸੀ । ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚੀ ਤੇ ਹੋਰ ਘਰਾਂ ਨੂੰ ਸੜਨ ਤੋਂ ਬਚਾਉਣ ’ਚ ਅਹਿਮ ਭੂਮਿਕਾ ਨਿਭਾਈ। ਸੜਕ ’ਤੇ ਸਥਾਨਕ ਵਾਹਨਾਂ ਦੀ ਗੈਰ-ਕਾਨੂੰਨੀ ਪਾਰਕਿੰਗ ਕਾਰਨ ਫਾਇਰ ਬ੍ਰਿਗੇਡ ਨੂੰ ਘਟਨਾ ਵਾਲੀ ਥਾਂ 'ਤੇ ਪਹੁੰਚਣ ’ਚ ਮੁਸ਼ਕਲ ਆਈ। ਖੁਸ਼ਕਿਸਮਤੀ ਨਾਲ ਇਹ ਘਟਨਾ ਦਿਨ ਵੇਲੇ ਵਾਪਰੀ ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਮੁੜ ਵਿਗੜੀ ਦਿੱਲੀ-NCR ਦੀ ਹਵਾ! ਕਈ ਇਲਾਕਿਆਂ 'ਚ AQI 300 ਤੋਂ ਪਾਰ
NEXT STORY