ਸ਼ਿਮਲਾ—ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰਤੀ ਫੌਜ ਦਾ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ ਨੂੰ 1 ਜਵਾਨ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ।

ਮਿਲੀ ਜਾਣਕਾਰੀ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਭਾਰਤੀ ਫੌਜ ਦਾ ਟਰੱਕ ਅੱਜ ਭਾਵ ਸ਼ੁੱਕਰਵਾਰ ਅੰਬਾਲਾ ਤੋਂ ਰਾਮਪੁਰ (ਸ਼ਿਮਲਾ) ਜਾ ਰਿਹਾ ਸੀ। ਇਸ ਦੌਰਾਨ ਸ਼ਿਮਲਾ ਤੋਂ 30 ਕਿਲੋਮੀਟਰ ਦੂਰ ਠਿਯੋਗ ਦੇ ਕਾਫੁਰੀ ਨੇੜੇ 100 ਫੁੱਟ ਡੂੰਘੀ ਖੱਡ 'ਚ ਡਿੱਗ ਗਿਆ।

ਮੌਕੇ 'ਤੇ ਪਹੁੰਚੀ ਪੁਲਸ ਨੇ ਜ਼ਖਮੀ ਜਵਾਨਾਂ ਨੂੰ ਸ਼ਿਮਲਾ ਦੇ ਆਈ. ਜੀ. ਐੱਮ. ਸੀ. ਹਸਪਤਾਲ 'ਚ ਭਰਤੀ ਕਰਵਾਇਆ। ਮ੍ਰਿਤਕ ਦੀ ਪਹਿਚਾਣ ਰਾਜੇਸ਼ (35) ਦੇ ਨਾਂ ਨਾਲ ਹੋਈ ਹੈ।

ਇਤਿਹਾਸਕ ਨਗਰ ਕੀਰਤਨ ਪ੍ਰਯਾਗਰਾਜ ਤੋਂ ਅਗਲੇ ਪੜਾਅ ਲਈ ਰਵਾਨਾ
NEXT STORY