ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿਚ ਗੈਰ-ਕਾਨੂੰਨੀ ਮਸਜਿਦ ਦੇ ਨਿਰਮਾਣ ਨੂੰ ਲੈ ਕੇ ਤਣਾਅ ਵੱਧਦਾ ਜਾ ਰਿਹਾ ਹੈ। ਹਿੰਦੂ ਭਾਈਚਾਰੇ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜੋ ਕਿ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਿੰਦੂ ਭਾਈਚਾਰੇ ਦੀ ਮੰਗ ਹੈ ਕਿ ਮਸਜਿਦ ਦਾ ਗੈਰ-ਕਾਨੂੰਨੀ ਨਿਰਮਾਣ ਤੁੜਵਾਇਆ ਜਾਵੇ। ਬੀਤੇ ਦਿਨੀਂ ਮਲਯਾਨਾ 'ਚ ਦੋਹਾਂ ਭਾਈਚਾਰਿਆਂ ਵਿਚਾਲੇ ਲੜਾਈ ਮਗਰੋਂ ਇਹ ਮਾਮਲਾ ਭੜਕ ਉੱਠਿਆ।
ਇਹ ਵੀ ਪੜ੍ਹੋ- ਹਿਮਾਚਲ 'ਚ ਨਾਜਾਇਜ਼ ਮਸਜਿਦ ਦੀ ਉਸਾਰੀ ਨੂੰ ਲੈ ਕੇ ਹੰਗਾਮਾ, ਸੜਕਾਂ 'ਤੇ ਉਤਰੇ ਲੋਕ
ਸੰਜੌਲੀ ਇਲਾਕੇ ਵਿਚ ਅੱਜ ਵਿਰੋਧ ਪ੍ਰਦਰਸ਼ਨ ਲਈ ਵੱਡੀ ਗਿਣਤੀ ਵਿਚ ਇਕੱਠੇ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਪੁਲਸ ਦੀ ਬੈਰੀਕੇਡਿੰਗ ਤੋੜ ਦਿੱਤੀ। ਪ੍ਰਦਰਸ਼ਨਕਾਰੀ ਮਸਜਿਦ ਵੱਲ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਵੱਡੀ ਗਿਣਤੀ ਵਿਚ ਪੁਲਸ ਫੋਰਸ ਮੌਕੇ 'ਤੇ ਤਾਇਨਾਤ ਹੈ, ਜੋ ਕਿ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ। ਬੈਰੀਕੇਡਜ਼ ਤੋੜਨ ਮਗਰੋਂ ਅੱਗੇ ਵਧ ਰਹੀ ਭੀੜ 'ਤੇ ਪੁਲਸ ਨੇ ਲਾਠੀਚਾਰਜ ਵੀ ਕੀਤਾ ਹੈ। ਇਸ ਦਰਮਿਆਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਮੀਡੀਆ ਸਲਾਹਕਾਰ ਨਰੇਸ਼ ਚੌਹਾਨ ਨੇ ਕਿਹਾ ਕਿ ਲੋਕਾਂ ਨੇ ਇਸ ਮੁੱਦੇ ਨੂੰ ਲੈ ਕੇ ਸ਼ਾਂਤੀਪੁਰ ਪ੍ਰਦਰਸ਼ਨ ਕੀਤਾ ਹੈ। ਨਰੇਸ਼ ਚੌਹਾਨ ਨੇ ਕਿਹਾ ਕਿ ਅੱਜ ਦੇ ਦਿੱਤੇ ਗਏ ਸੱਦੇ ਲਈ ਪ੍ਰਸ਼ਾਸਨ ਅਤੇ ਪੁਲਸ ਪੂਰੀ ਤਰ੍ਹਾਂ ਤਿਆਰ ਹਨ, ਤਾਂ ਜੋ ਸ਼ਾਂਤੀ ਬਣਾਈ ਰੱਖੀ ਜਾ ਸਕੇ। ਅਸੀਂ ਪਹਿਲਾਂ ਹੀ ਧਾਰਾ-163 ਲਗਾਈ ਹੋਈ ਹੈ।
ਇਹ ਵੀ ਪੜ੍ਹੋ- 3 ਦਿਨ ਪਵੇਗਾ ਤੇਜ਼ ਮੀਂਹ, ਜਾਣੋ IMD ਦਾ ਮੌਸਮ ਨੂੰ ਲੈ ਕੇ ਅਪਡੇਟ
ਇਸ ਮੁੱਦੇ 'ਤੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਦਾ ਬਿਆਨ ਵੀ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਹਰ ਕਿਸੇ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਪਰ ਕੋਈ ਵੀ ਅਜਿਹੀ ਸਥਿਤੀ ਪੈਦਾ ਨਹੀਂ ਹੋਣੀ ਚਾਹੀਦੀ ਜਿਸ ਨਾਲ ਸੂਬੇ ਦੀ ਸ਼ਾਂਤੀ ਭੰਗ ਹੋਵੇ। ਸੂਬੇ ਦੀ ਕਾਨੂੰਨ ਵਿਵਸਥਾ ਨੂੰ ਵਿਗੜਨ ਨਹੀਂ ਦਿੱਤਾ ਜਾ ਸਕਦਾ। ਸਾਰਾ ਮਾਮਲਾ ਅਦਾਲਤ ਵਿਚ ਹੈ। ਜੇਕਰ ਉਹ ਜਗ੍ਹਾ ਗੈਰ-ਕਾਨੂੰਨੀ ਪਾਈ ਗਈ ਤਾਂ ਕਾਰਵਾਈ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਉਸ ਨੂੰ ਢਾਹ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਮੰਕੀਪਾਕਸ ਦਾ ਖ਼ੌਫ; ਸਰਕਾਰ ਨੇ ਸੂਬਿਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਨੇ ਤੇਲੰਗਾਨਾ 'ਚ ਰਾਹਤ ਲਈ ਦਾਨ ਕੀਤੇ 1 ਕਰੋੜ ਰੁਪਏ
NEXT STORY