ਇੰਟਰਨੈਸ਼ਨਲ ਡੈਸਕ- ਰੂਸ-ਯੂਕ੍ਰੇਨ ਵਿਚਾਲੇ ਪਿਛਲੇ ਕਰੀਬ 5 ਸਾਲਾਂ ਤੋਂ ਛਿੜੀ ਜੰਗ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀ। ਇਸੇ ਦੌਰਾਨ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਸੋਮਵਾਰ ਨੂੰ ਕਿਹਾ ਕਿ ਕਾਲੇ ਸਾਗਰ ’ਚ ਤੁਰਕੀ ਦੇ ਝੰਡੇ ਵਾਲੇ ਇਕ ਮਾਲਵਾਹਕ ਜਹਾਜ਼ ’ਤੇ ਰੂਸ ਦੇ ਡਰੋਨ ਹਮਲੇ ਤੋਂ ਬਾਅਦ ਲੱਗੀ ਅੱਗ ’ਚ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 11 ਹੋਰ ਲੋਕਾਂ ਨੂੰ ਬਚਾਅ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਜਹਾਜ਼ ’ਤੇ ਭਾਰਤ ਅਤੇ ਅਜ਼ਰਬਾਈਜਾਨ ਦੇ ਨਾਗਰਿਕ ਸਵਾਰ ਸਨ। ਜ਼ੇਲੈਂਸਕੀ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਜਲ-ਖੇਤਰ ’ਚ ਤੁਰਕੀ ਦੇ ਝੰਡੇ ਵਾਲੇ ਅਤੇ ਮੱਕੀ ਲੈ ਕੇ ਜਾ ਰਹੇ ਇਕ ਮਾਲਵਾਹਕ ਜਹਾਜ਼ ’ਤੇ ਦੋ ਰੂਸੀ ਡਰੋਨਾਂ ਨੇ ਭਿਆਨਕ ਹਮਲਾ ਕੀਤਾ।
ਇਹ ਵੀ ਪੜ੍ਹੋ- ਦੁਨੀਆ 'ਤੇ ਇਕ ਹੋਰ ਪਲੇਗ ਦਾ ਖ਼ਤਰਾ ! ਲੈਬ ਟੈਕਨੀਸ਼ੀਅਨ ਦੀ ਮੌਤ ਮਗਰੋਂ ਸੈਂਕੜੇ ਲੋਕ Quarantine
ਉਨ੍ਹਾਂ ਲਿਖਿਆ ਕਿ ਜਹਾਜ਼ ’ਤੇ ਭਾਰਤ ਅਤੇ ਅਜ਼ਰਬਾਈਜਾਨ ਦੇ ਨਾਗਰਿਕ ਸਵਾਰ ਸਨ। ਬਦਕਿਸਮਤੀ ਨਾਲ, ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਜਹਾਜ਼ ਦੇ ਕੈਪਟਨ ਦੀ ਮੌਤ ਹੋ ਗਈ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਨਾਲ ਹਨ। ਇਕ ਹੋਰ ਵਿਅਕਤੀ ਬਾਰੇ ਹਾਲੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਜ਼ੇਲੈਂਸਕੀ ਨੇ ਦੱਸਿਆ ਕਿ ਜਹਾਜ਼ ਦੇ ਚਾਲਕ ਦਲ ਦੇ 11 ਮੈਂਬਰਾਂ ਨੂੰ ਬਚਾਅ ਲਿਆ ਗਿਆ, ਜਿਨ੍ਹਾਂ ’ਚੋਂ ਇਕ ਗੰਭੀਰ ਰੂਪ ’ਚ ਜ਼ਖਮੀ ਹੈ। ਉਨ੍ਹਾਂ ਦੱਸਿਆ ਕਿ ਯੂਕ੍ਰੇਨ ਨੇ ਕਾਲੇ ਸਾਗਰ ਖੇਤਰ ’ਚ ਤਣਾਅ ’ਚ ਕਮੀ ਲਿਆਉਣ ਅਤੇ ਸੁਰੱਖਿਆ ਨਿਸ਼ਚਿਤ ਕਰਨ ਲਈ ਠੋਸ ਕਦਮ ਚੁੱਕਣ ਦਾ ਵਾਰ-ਵਾਰ ਪ੍ਰਸਤਾਵ ਦਿੱਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਪਰਾਧੀਆਂ ’ਚ ਕਾਨੂੰਨ ਦਾ ਡਰ ਪੈਦਾ ਕਰਨਾ ਜ਼ਰੂਰੀ, ਨਹੀਂ ਤਾਂ ਜਬਰ-ਜ਼ਨਾਹ ਵਰਗੇ ਅਪਰਾਧ ਰੋਕਣੇ ਔਖੇ : ਸੁਪਰੀਮ ਕੋਰਟ
NEXT STORY