ਨਵੀਂ ਦਿੱਲੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਖ਼ਾਲਸਾ ਪੰਥ ਦੇ ਸਹਿਯੋਗ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਕੀਤੇ ਜਾ ਰਹੇ ਵਿਸ਼ਾਲ ਪੰਥਕ ਪ੍ਰਦਰਸ਼ਨ ਦੀ ਤਿਆਰੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਸਮੂਹ ਐਗਜੈਕਟਿਵ ਮੈਂਬਰਾਂ ਤੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਮਿਤੀ 07 ਦਸੰਬਰ 2023 ਦਿਨ ਵੀਰਵਾਰ ਸ਼ਾਮ ਨੂੰ ਚਾਰ ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿਖੇ ਰੱਖੀ ਗਈ ਹੈ। ਜਿਸ ਵਿੱਚ ਆਪ ਜੀ ਉਚੇਚੇ ਤੌਰ ਤੇ ਹਾਜ਼ਰ ਹੋਕੇ ਆਪਣੇ ਅਤੇ ਇਲਾਕੇ ਦੀਆਂ ਸੰਗਤਾਂ ਦੇ ਵਿਚਾਰ ਇਸ ਮੀਟਿੰਗ ਵਿੱਚ ਰੱਖੋ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਮਬੰਦੀ ਕੀਤੀ ਜਾ ਸਕੇ ।
ਜ਼ਿਕਰਯੋਗ ਹੈ ਕਿ 3 ਦਸੰਬਰ 2023 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ ਸੀ ਜਿਸ 'ਚ ਉਨ੍ਹਾਂ ਕਿਹਾ ਸੀ ਕਿ ਉਹ 20 ਦਸੰਬਰ ਨੂੰ 12 ਵਜੇ ਬੰਗਲਾ ਸਾਹਿਬ ਦਿੱਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਪ੍ਰਫ਼ਾਰਮੇ ਲੈ ਕੇ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਇਸ ਮੁੱਦੇ ਲਈ ਸਾਰੇ ਆਗੂ ਸਾਹਿਬਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਮੁੱਚੇ ਖ਼ਾਲਸਾ ਪੰਥ ਦੇ ਜਥੇਬੰਦੀਆਂ, ਦਮਦਮੀ ਟਕਸਾਲ ਅਤੇ ਕਿਸਾਨ ਜਥੇਬੰਦੀਆਂ ਵੀ ਇਸ ਮੁੱਦੇ 'ਤੇ ਦਿੱਲੀ ਮਾਰਚ ਲਈ ਸ਼ਾਮਲ ਹੋਣ ਤਾਂ ਜੋ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪ੍ਰਫ਼ਾਰਮੇ ਦਿੱਤੇ ਜਾਣ। ਇਸੇ ਵਿਸ਼ਾਲ ਪੰਥਕ ਪ੍ਰਦਰਸ਼ਨ ਦੀ ਤਿਆਰੀ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਇਹ ਵਿਸ਼ੇਸ਼ ਮੀਟਿੰਗ ਰੱਖੀ ਹੈ।
ਮਣੀਪੁਰ 'ਚ ਰਾਸ਼ਟਰਪਤੀ ਸ਼ਾਸਨ ਲਾਉਣ ਲਾਇਕ ਹਾਲਾਤ: ਅਧੀਰ ਰੰਜਨ ਚੌਧਰੀ
NEXT STORY