ਨਵੀਂ ਦਿੱਲੀ— ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਭਾਵ ਸ਼ੁੱਕਰਵਾਰ ਨੂੰ ਰਾਸ਼ਟਰੀ ਜਨਤਾਂਤਰਿਕ ਗਠਜੋੜ (ਐੱਨ. ਡੀ. ਏ.) ਦੀ ਬੈਠਕ ਹੋਈ। ਇਸ ਬੈਠਕ 'ਚ ਵੱਖ-ਵੱਖ ਮੁੱਦਿਆਂ 'ਤੇ ਸਲਾਹ-ਮਸ਼ਵਰਾ ਕੀਤਾ ਗਿਆ। ਬੈਠਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਅਹਿਮ ਮੰਗ ਕੀਤੀ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਅਬਦੁੱਲਾ ਨੂੰ ਨਜ਼ਰਬੰਦੀ ਤੋਂ ਰਿਹਾਅ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਫਾਰੂਕ ਦੀ ਉਮਰ ਅਤੇ ਸਿਹਤ ਨੂੰ ਦੇਖਦਿਆਂ ਉਨ੍ਹਾਂ ਨੂੰ ਛੇਤੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਫਾਰੂਕ ਅਬਦੁੱਲਾ ਨੂੰ ਬੀਤੀ 5 ਅਗਸਤ ਨੂੰ ਨਜ਼ਰਬੰਦ ਕੀਤਾ ਗਿਆ, ਜਦੋਂ ਜੰਮੂ-ਕਸ਼ਮੀਰ 'ਚ ਧਾਰਾ-370 ਨੂੰ ਖਤਮ ਕੀਤਾ ਗਿਆ ਅਤੇ ਉਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੰਡਿਆ ਗਿਆ। ਬੀਤੀ ਦਸੰਬਰ ਮਹੀਨੇ 'ਚ ਉਨ੍ਹਾਂ ਦੀ ਨਜ਼ਰਬੰਦੀ ਨੂੰ ਹੋਰ ਤਿੰਨ ਮਹੀਨਿਆਂ ਲਈ ਵਧਾਇਆ ਗਿਆ।
ਬੈਠਕ 'ਚ ਜਨਤਾ ਦਲ (ਯੂ) ਦੇ ਸੰਸਦ ਮੈਂਬਰ ਰਾਜੀਵ ਰਾਜਨ ਸਿੰਘ ਉਰਫ ਲੱਲਨ ਸਿੰਘ ਨੇ ਇਹ ਮੰਗ ਕੀਤੀ ਕਿ ਜਾਤੀ ਜਨਗਣਨਾ ਨੂੰ ਲੈ ਕੇ ਸਪੱਸ਼ਟ ਕੀਤਾ ਜਾਵੇ, ਜਾਤੀ ਜਨਗਣਨਾ 1931 ਤੋਂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮੈਂ ਮੰਗ ਕਰਦਾ ਹਾਂ ਕਿ ਸਰਕਾਰ ਜਨਗਣਨਾ 'ਚ ਜਾਤੀ ਨੂੰ ਸ਼ਾਮਲ ਕਰੇ। ਇਹ ਜਨਸੰਖਿਆ ਅਤੇ ਓ. ਬੀ. ਸੀ., ਐੱਸ. ਸੀ. ਅਤੇ ਐੱਸ. ਟੀ. ਅਤੇ ਵੱਖ-ਵੱਖ ਜਾਤੀਆਂ ਦਾ ਸਮਾਜਿਕ ਪੱਧਰ ਪੱਖੋਂ ਸਹੀ ਵਿਚਾਰ ਦਿੰਦਾ ਹੈ। ਦੋਹਾਂ ਪਾਰਟੀਆਂ ਨੇ ਨੈਸ਼ਨਲ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਨੂੰ ਲੈ ਕੇ ਵੀ ਮੰਗ ਕੀਤੀ ਕਿ ਇਸ 'ਚ ਜਨਮ ਤਰੀਕ ਦੇ ਨਾਲ-ਨਾਲ ਹੋਰ ਜਾਣਕਾਰੀਆਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੈਠਕ ਕੀਤੀ ਜਾਵੇ ਅਤੇ ਸੁਝਾਅ ਦਿੱਤੇ ਜਾਣ। ਰਾਜੀਵ ਰਾਜਨ ਸਿੰਘ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਕੋਲ ਆਪਣੇ ਮਾਤਾ-ਪਿਤਾ ਦੇ ਜਨਮ ਤਰੀਕ ਦੇ ਪਰੂਫ ਨਹੀਂ ਹਨ। ਜੇਕਰ ਅਜਿਹਾ ਕੋਈ ਬਦਲ ਨਹੀਂ ਹੈ ਤਾਂ ਸਰਕਾਰ ਨੇ ਦੁੱਚਿਤੀ ਪੈਦਾ ਕਰ ਦਿੱਤੀ ਹੈ। ਇਸ ਨੂੰ ਛੱਡ ਦਿਓ, ਇਸ ਲਈ ਇਸ ਦਾ ਹੱਲ ਬੈਠਕ 'ਚ ਸੁਝਾਅ ਦੇ ਕੇ ਹੀ ਕੱਢਿਆ ਜਾ ਸਕਦਾ ਹੈ।
ਕੰਟਰੋਲ ਰੇਖਾ 'ਤੇ ਬੀਤੇ 8 ਮਹੀਨਿਆਂ 'ਚ ਜੰਗਬੰਦੀ ਦੀ ਉਲੰਘਣਾ ਦੀਆਂ 2335 ਘਟਨਾਵਾਂ ਵਾਪਰੀਆਂ
NEXT STORY