ਮੁੰਬਈ— ਮਹਾਰਾਸ਼ਟਰ ਵਿਚ ਸ਼ਿਵ ਸੈਨਾ ਅਤੇ ਭਾਜਪਾ ਵਿਚਾਲੇ ਬ੍ਰੇਕਅਪ ਲਗਭਗ ਤੈਅ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਤੋਂ ਬਾਅਦ ਸ਼ਿਵ ਸੈਨਾ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜੇਗੀ। ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਕਿਹਾ ਕਿ ਮਹਾਰਾਸ਼ਟਰ ਵਿਚ ਸਾਡੀ ਪਾਰਟੀ ਇਕੱਲਿਆਂ ਹੀ ਅਗਲੀਆਂ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਮੈਂ ਆਮ ਲੋਕਾਂ ਦੇ ਸੁਪਨਿਆਂ ਲਈ ਲੜ ਰਿਹਾ ਹਾਂ, ਪੀ. ਐੱਮ. ਮੋਦੀ ਦੇ ਸੁਪਨਿਆਂ ਲਈ ਨਹੀਂ। ਸ਼ਿਵ ਸੈਨਾ ਮੁਖੀ ਨੇ ਕਿਹਾ ਕਿ 25 ਸਾਲ ਤੋਂ ਉਹ ਇਸ ਗਠਜੋੜ ਵਿਚ ਸੜ ਰਹੇ ਸਨ।
ਓਧਰ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਵਰਕਰਾਂ
ਨੂੰ ਅਗਲੀਆਂ ਲੋਕ ਸਭਾ ਚੋਣਾਂ ਮਹਾਰਾਸ਼ਟਰ ਵਿਚ ਇਕੱਲਿਆਂ ਲੜਨ ਦੀ ਤਿਆਰੀ ਕਰਨ ਦਾ ਸੱਦਾ ਦਿੱਤਾ ਹੈ। ਸ਼ਾਹ ਨੇ ਐਤਵਾਰ ਨੂੰ ਮੁੰਬਈ ਵਿਚ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਬੈਠਕ ਕੀਤੀ ਅਤੇ ਸਾਲ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਚਰਚਾ ਕੀਤੀ ਅਤੇ ਵਰਕਰਾਂ ਨੂੰ ਤਿਆਰ ਰਹਿਣ ਦੀ ਸਲਾਹ ਦਿੱਤੀ।
ਗੌਰ ਕਰਨ ਵਾਲੀ ਗੱਲ ਇਹ ਹੈ ਕਿ ਮਹਾਰਾਸ਼ਟਰ ਅਤੇ ਕੇਂਦਰ ਵਿਚ ਭਾਜਪਾ ਅਤੇ ਸ਼ਿਵ ਸੈਨਾ ਮਿਲ ਕੇ ਸਰਕਾਰ ਚਲਾ ਰਹੇ ਹਨ। ਸ਼ਿਵ ਸੈਨਾ ਨੇ ਬੇਸ਼ੱਕ ਗਠਜੋੜ ਤੋਂ ਵੱਖ ਹੋਣ ਦੀ ਗੱਲ ਕਹੀ ਹੈ ਪਰ ਹੁਣ ਤੱਕ ਦੋਵਾਂ ਸਰਕਾਰਾਂ ਵਿਚ ਉਸਦੇ ਨੇਤਾ, ਮੰਤਰੀ ਪ੍ਰੀਸ਼ਦ ਦਾ ਹਿੱਸਾ ਹਨ। ਸੰਸਦ ਵਿਚ ਬੇਭਰੋਸਗੀ ਮਤੇ ਦੌਰਾਨ ਸ਼ਿਵ ਸੈਨਾ ਨੇ ਮੋਦੀ ਸਰਕਾਰ ਦਾ ਸਮਰਥਨ ਨਹੀਂ ਕੀਤਾ ਸੀ। ਇਸ ਤੋਂ ਬਾਅਦ ਦੋਵਾਂ ਦਲਾਂ ਵਿਚਾਲੇ ਦੂਰੀਆਂ ਵਧ ਗਈਆਂ ਹਨ।
ਯਾਦ ਰਹੇ ਕਿ ਸ਼ਿਵ ਸੈਨਾ ਅਤੇ ਭਾਜਪਾ ਲੰਮੇ ਸਮੇਂ ਤੋਂ ਨਾਲ ਹਨ, ਹਾਲਾਂਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਦੋਵਾਂ ਦਲਾਂ ਵਿਚ ਟਕਰਾਅ ਸ਼ੁਰੂ ਹੋ ਗਿਆ ਸੀ। ਇਸੇ ਕਾਰਨ ਦੋਵੇਂ ਵਿਧਾਨ ਸਭਾ ਚੋਣਾਂ ਵਿਚ ਅਲੱਗ-ਅਲੱਗ ਉਤਰੇ ਸਨ।
ਸ਼ੁੱਕਰਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਵਿਰੋਧੀ ਦਲਾਂ ਵਲੋਂ ਲਿਆਂਦੇ ਗਏ ਬੇਭਰੋਸਗੀ ਮਤੇ 'ਤੇ ਵੀ ਸ਼ਿਵ ਸੈਨਾ ਨੇ ਸਰਕਾਰ ਦਾ ਸਾਥ ਨਹੀਂ ਦਿੱਤਾ, ਸਗੋਂ ਸਦਨ ਦੀ ਬਹਿਸ ਵਿਚ ਵੀ ਹਿੱਸਾ ਨਹੀਂ ਲਿਆ ਸੀ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਾਜਪਾ ਨੇ ਅਗਲੀਆਂ ਲੋਕ ਸਭਾ ਚੋਣਾਂ ਵਿਚ ਮਹਾਰਾਸ਼ਟਰ ਵਿਚ ਇਕੱਲਿਆਂ ਹੀ ਚੋਣ ਲੜਨ ਦੇ ਸੰਕੇਤ ਦਿੱਤੇ ਹਨ।
1800 ਵਟਸਐਪ ਗਰੁੱਪਸ 'ਤੇ ਨਜ਼ਰ ਰੱਖਣਗੇ ਸ਼ਾਹ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਦੇਸ਼, ਜ਼ਿਲਾ ਅਤੇ ਡਵੀਜ਼ਨ ਤੋਂ ਲੈ ਕੇ ਬੂਥ ਪੱਧਰ ਤੱਕ ਦਿੱਲੀ ਭਾਜਪਾ ਵਲੋਂ ਬਣਾਏ ਜਾ ਰਹੇ 1800 ਵਟਸਐਪ ਗਰੁੱਪ ਦੀ ਨਿਗਰਾਨੀ ਖੁਦ ਪਾਰਟੀ ਪ੍ਰਧਾਨ ਅਮਿਤ ਸ਼ਾਹ ਕਰਨਗੇ। ਇਸ ਦੇ ਲਈ ਅਮਿਤ ਸ਼ਾਹ ਨੇ ਆਪਣਾ ਇਕ ਵਟਸਐਪ ਨੰਬਰ ਵੀ ਪਾਰਟੀ ਦੀ ਦਿੱਲੀ ਟੀਮ ਨੂੰ ਮੁਹੱਈਆ ਕਰਾਇਆ ਹੈ।
ਇਸ ਦੇਸ਼ 'ਚ ਗਾਵਾਂ ਸੁਰੱਖਿਅਤ ਹਨ ਪਰ ਔਰਤਾਂ ਨਹੀਂ : ਸ਼ਿਵ ਸੈਨਾ
ਭੀੜ ਵਲੋਂ ਕੁੱਟ-ਕੁੱਟ ਕੇ ਕੀਤੀਆਂ ਜਾ ਰਹੀਆਂ ਹੱਤਿਆਵਾਂ ਦੀਆਂ ਘਟਨਾਵਾਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਲੰਬੇ ਹੱਥੀਂ ਲੈਂਦੇ ਹੋਏ ਸ਼ਿਵ ਸੈਨਾ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ਵਿਚ ਔਰਤਾਂ ਨਾਲੋਂ ਵੱਧ ਗਾਵਾਂ ਸੁਰੱਖਿਅਤ ਹਨ।
ਸਵਾਤੀ ਮਾਲੀਵਾਲ ਦਾ ਕਾਰਜਕਾਲ ਇਕ ਸਾਲ ਲਈ ਵਧਾਇਆ
NEXT STORY