ਮੁੰਬਈ- ਬੁੱਧਵਾਰ ਸਵੇਰੇ ਤਿੰਨ ਅਣਪਛਾਤੇ ਲੋਕਾਂ ਨੇ ਸ਼ਿਵ ਸੈਨਾ ਉਮੀਦਵਾਰ ਭਾਊ ਸਾਹਿਬ ਕਾਂਬਲੇ ਦੀ ਕਾਰ 'ਤੇ ਗੋਲੀਬਾਰੀ ਕੀਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਵੋਟਿੰਗ ਦੇ ਦਿਨ 2 ਮੋਟਰਸਾਈਕਲ ਸਵਾਰ ਤਿੰਨ ਲੋਕਾਂ ਨੇ ਅਸ਼ੋਕ ਚੀਨੀ ਮਿਲ ਕੋਲ ਕਾਂਬਲੇ ਦੀ ਕਾਰ ਨੂੰ ਨਿਸ਼ਾਨਾ ਬਣਾਇਆ। ਇਹ ਘਟਨਾ ਮਹਾਰਾਸ਼ਟਰ ਦੇ ਸ਼੍ਰੀਰਾਮਪੁਰ 'ਚ ਵਾਪਰੀ।
ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ
ਹਾਲਾਂਕਿ ਗੋਲੀਆਂ ਕਾਂਬਲੇ ਨੂੰ ਨਹੀਂ ਲੱਗੀਆਂ। ਉਨ੍ਹਾਂ ਦੱਸਿਆ ਕਿ ਅਹਿਲਿਆਨਗਰ ਜ਼ਿਲ੍ਹੇ 'ਚ ਸ਼੍ਰੀਰਾਮਪੁਰ ਪੁਲਸ ਨੇ ਕਾਂਬਲੇ ਦੀ ਸ਼ਿਕਾਇਤ 'ਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਮਾਮਲੇ 'ਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਜਾਂਚ ਜਾਰੀ ਹੈ। ਕਾਂਬਲੇ ਕਾਂਗਰਸ ਦੇ ਹੇਮੰਤ ਭੁਜੰਗਰਾਵ ਓਗਲੇ ਖ਼ਿਲਾਫ਼ ਚੋਣ ਮੈਦਾਨ 'ਚ ਹਨ। ਮਹਾਰਾਸ਼ਟਰ 'ਚ 288 ਮੈਂਬਰੀ ਵਿਧਾਨ ਸਭਾ ਲਈ ਬੁੱਧਵਾਰ ਨੂੰ ਦੁਪਹਿਰ 3 ਵਜੇ ਤੱਕ 45.53 ਫੀਸਦੀ ਵੋਟਿੰਗ ਹੋਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜ ਸਾਲਾਂ 'ਚ ਆਰਥਿਕਤਾ ਨੂੰ ਦੁੱਗਣਾ ਕਰਨ ਦਾ ਮਿੱਥਿਆ ਟੀਚਾ : ਮੁੱਖ ਮੰਤਰੀ
NEXT STORY