ਜੰਮੂ : ਸ਼ਿਵਸੇਨਾ ਡੋਗਰਾ ਫਰੰਟ (ਐੱਸ.ਐੱਸ.ਡੀ.ਐੱਫ.) ਦੇ ਦਰਜਨਾਂ ਕਰਮਚਾਰੀਆਂ ਨੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫਤੀ ਦੇ ਤਿਰੰਗੇ ਝੰਡੇ ਸਬੰਧੀ ਬਿਆਨ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਇੱਥੇ ਸ਼ਨੀਵਾਰ ਨੂੰ ਪ੍ਰਦਰਸ਼ਨ ਕੀਤਾ। ਐੱਸ.ਐੱਸ.ਡੀ.ਐੱਫ. ਦੇ ਪ੍ਰਧਾਨ ਅਸ਼ੋਕ ਗੁਪਤਾ ਦੀ ਅਗਵਾਈ 'ਚ ਪ੍ਰਦਰਸ਼ਨਕਾਰੀ ਰਾਣੀ ਪਾਰਕ 'ਚ ਹੱਥ 'ਚ ਤਿਰੰਗਾ ਲੈ ਕੇ ਇਕੱਠੇ ਹੋਏ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜੀ ਕੀਤੀ ਅਤੇ ਉਨ੍ਹਾਂ ਦੀਆਂ ਤਸਵੀਰਾਂ ਸਾੜੀਆਂ। ਗੁਪਤਾ ਨੇ ਪੱਤਰਕਾਰਾਂ ਨੂੰ ਕਿਹਾ, ਅਸੀਂ ਮਹਿਬੂਬਾ ਅਤੇ ਅਬਦੁੱਲਾ (ਨੈਸ਼ਨਲ ਕਾਨਫਰੰਸ ਪ੍ਰਧਾਨ ਫਾਰੂਕ ਅਬਦੁੱਲਾ) ਵਰਗੇ ਕਸ਼ਮੀਰੀ ਨੇਤਾਵਾਂ ਦੇ ਰਾਸ਼ਟਰ ਵਿਰੋਧੀ ਬਿਆਨਾਂ ਨੂੰ ਸਹਿਣ ਨਹੀਂ ਕਰਾਂਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਹੱਦਾਂ ਖੋਲ੍ਹ ਦੇਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਪਾਕਿਸਤਾਨ ਅਤੇ ਚੀਨ ਭੇਜ ਦੇਣਾ ਚਾਹੀਦਾ ਹੈ, ਕਿਉਂਕਿ ਭਾਰਤ 'ਚ ਉਨ੍ਹਾਂ ਦੀ ਕੋਈ ਜਗ੍ਹਾ ਨਹੀਂ ਹੈ।
ਉਨ੍ਹਾਂ ਨੇ ਕਿਹਾ, ਰਾਸ਼ਟਰੀ ਝੰਡਾ ਸਾਡਾ ਮਾਣ ਹੈ ਅਤੇ ਸਾਡੇ ਸ਼ਹੀਦਾਂ ਦੀ ਪ੍ਰਤੀਸ਼ਠਾ ਹੈ। ਸਾਡੇ 'ਚ ਅਜਿਹੇ ਵੀ ਮੁਸਲਮਾਨ ਹਨ, ਜਿਨ੍ਹਾਂ ਨੂੰ ਤਿਰੰਗੇ 'ਤੇ ਮਾਣ ਹੈ। ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਦੋਂ ਤੱਕ ਜੰਮੂ-ਕਸ਼ਮੀਰ ਨੂੰ ਲੈ ਕੇ ਪਿਛਲੇ ਸਾਲ ਪੰਜ ਅਗਸਤ ਨੂੰ ਸੰਵਿਧਾਨ 'ਚ ਕੀਤੇ ਗਏ ਬਦਲਾਵਾਂ ਨੂੰ ਵਾਪਸ ਨਹੀਂ ਲੈ ਲਿਆ ਜਾਂਦਾ, ਉਦੋਂ ਤੱਕ ਉਨ੍ਹਾਂ ਨੂੰ ਚੋਣ ਲੜਨ ਅਤੇ ਤਿਰੰਗਾ ਫੜ੍ਹਨ 'ਚ ਕੋਈ ਦਿਲਚਸਪੀ ਨਹੀਂ ਹੈ।
ਹਾਈ ਪ੍ਰੋਫਾਈਲ ਸੈਕਸ ਰੈਕੇਟ ਦਾ ਪਰਦਾਫਾਸ਼, 5 ਸਟਾਰ ਹੋਟਲ ਤੋਂ ਫੜੀਆਂ ਗਈਆਂ ਦੋ ਟੀਵੀ ਅਦਾਕਾਰਾ
NEXT STORY