ਭੋਪਾਲ, (ਯੂ. ਐੱਨ. ਆਈ.)- ਲਗਭਗ 17 ਸਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਰਹੇ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਕਿਹਾ ਕਿ ਆਪਣੇ ਲਈ ਕੁਝ ਮੰਗਣ ਨਾਲੋਂ ਉਹ ਬਿਹਤਰ ਮਰਨਾ ਪਸੰਦ ਕਰਨਗੇ ਅਤੇ ਉਨ੍ਹਾਂ ਨੇ ਕਦੇ ਵੀ ਆਪਣੇ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ। ਭਵਿੱਖ ਵਿਚ ਵੀ ਪਾਰਟੀ ਉਨ੍ਹਾਂ ਬਾਰੇ ਫੈਸਲਾ ਕਰੇਗੀ। ਕਾਰਜਕਾਰੀ ਮੁੱਖ ਮੰਤਰੀ ਚੌਹਾਨ ਨੇ ਮੰਗਲਵਾਰ ਨੂੰ ਇਥੇ ਆਪਣੇ ਨਿਵਾਸ ਸਥਾਨ ’ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ’ਚ ਇਹ ਗੱਲ ਕਹੀ।
ਵਿਧਾਨ ਸਭਾ ਚੋਣ ਨਤੀਜਿਆਂ ਤੋਂ ਬਾਅਦ ਉਨ੍ਹਾਂ ਨੇ ਇਕ ਬਿਆਨ ‘ਮੈਂ ਦਿੱਲੀ ਨਹੀਂ ਜਾਵਾਂਗਾ’ ਦੇ ਸੰਦਰਭ ਵਿਚ ਉਨ੍ਹਾਂ ਨੇ ਕਿਹਾ ਕਿ ਆਪਣੇ ਲਈ ਕੁਝ ਮੰਗੇ ਜਾਣ ਨਾਲੋਂ ਬਿਹਤਰ ਉਹ ਮਰਨਾ ਪਸੰਦ ਕਰਨਗੇ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਕੰਮ ਨਹੀਂ ਹੈ ਅਤੇ ਇਸੇ ਲਈ ਉਨ੍ਹਾਂ ਨੇ ਇਹ ਬਿਆਨ ਦਿੱਤਾ ਸੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੌਹਾਨ ਨੇ ਉਮੀਦ ਪ੍ਰਗਟਾਈ ਕਿ ਡਾ. ਮੋਹਨ ਯਾਦਵ ਦੀ ਅਗਵਾਈ ਵਾਲੀ ਰਾਜ ਦੀ ਨਵੀਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰੇਗੀ ਅਤੇ ਸੂਬਾ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚੇਗਾ। ਉਨ੍ਹਾਂ ਕਿਹਾ ਕਿ ਉਹ ਨਵੀਂ ਸਰਕਾਰ ਦਾ ਹਮੇਸ਼ਾ ਸਾਥ ਦੇਣਗੇ।
PM ਮੋਦੀ ਖ਼ਿਲਾਫ਼ ਗਲਤ ਟਿੱਪਣੀ ਕਰਨ ਦੇ ਮਾਮਲੇ 'ਚ ਕਿਸਾਨ ਆਗੂ ਗ੍ਰਿਫ਼ਤਾਰ
NEXT STORY