ਭੋਪਾਲ- ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕੋਰੋਨਾ ਵਾਇਰਸ ਦਾ ਡਰਾਈ ਰਨ ਸ਼ੁਰੂ ਹੋ ਚੁਕਿਆ ਹੈ। ਕੋਰੋਨਾ ਦੀ ਰੋਕਥਾਮ ਲਈ ਵੈਕਸੀਨ ਲਗਵਾਉਣ ਅਤੇ ਨਾ ਲਗਵਾਉਣ ਦੇ ਬਿਆਨ ਵੀ ਸਾਹਮਣੇ ਆ ਰਹੇ ਹਨ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਤੈਅ ਕੀਤਾ ਹੈ ਕਿ ਉਹ ਹਾਲੇ ਕੋਰੋਨਾ ਵੈਕਸੀਨ ਨਹੀਂ ਲਗਵਾਉਣਗੇ। ਸ਼ਿਵਰਾਜ ਨੇ ਕਿਹਾ ਕਿ ਪਹਿਲਾਂ ਜਿਨ੍ਹਾਂ ਗਰੁੱਪਾਂ ਨੂੰ ਤੈਅ ਕੀਤਾ ਗਿਆ ਹੈ, ਉਨ੍ਹਾਂ ਨੂੰ ਟੀਕਾ ਲੱਗੇਗਾ।
ਇਹ ਵੀ ਪੜ੍ਹੋ : ਮੀਂਹ ਅਤੇ ਠੰਡ ਵਿਚਾਲੇ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ, ਸੌਂਣ ਲਈ ਬਣਾਏ ਗਏ ਟੈਂਟ ਤੇ ਕੱਪੜੇ ਹੋਏ ਗਿੱਲੇ
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਕੋਰੋਨਾ ਟੀਕੇ ਨੂੰ ਲੈ ਕੇ ਕੁਝ ਪਹਿਲ ਤੈਅ ਕੀਤੀ ਗਈ ਹੈ। ਇਸ ਅਨੁਸਾਰ, ਕੋਰੋਨਾ ਟੀਕੇ ਨੂੰ ਸ਼ੁਰੂਆਤ 'ਚ ਹੈਲਥ ਵਰਕਰ, ਫਿਰ ਫਰੰਟ ਲਾਈਨ ਵਰਕਰ, 50 ਤੋਂ ਵੱਧ ਉਮਰ ਵਾਲੇ ਲੋਕ ਅਤੇ ਗੰਭੀਰ ਬੀਮਾਰੀ ਵਾਲੇ ਲੋਕਾਂ ਨੂੰ ਦਿੱਤੀ ਜਾਵੇਗੀ। ਕੇਂਦਰ ਸਰਕਾਰ ਪਹਿਲ ਅਨੁਸਾਰ, ਸ਼ੁਰੂ 'ਚ 30 ਕਰੋੜ ਲੋਕਾਂ ਨੂੰ ਟੀਕਾ ਲਗਾਉਣ ਦੀ ਗੱਲ ਕਹਿ ਰਹੀ ਹੈ। ਦੇਸ਼ 'ਚ ਹਾਲੇ 2 ਕੋਰੋਨਾ ਟੀਕਿਆਂ ਨੂੰ ਮਨਜ਼ੂਰੀ ਦਿੱਤੀ ਜਾ ਚੁਕੀ ਹੈ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਬੈਠਕ ਸ਼ੁਰੂ ਹੁੰਦੇ ਹੀ ਮ੍ਰਿਤਕ ਕਿਸਾਨਾਂ ਨੂੰ 2 ਮਿੰਟ ਦਾ ਮੌਨ ਰੱਖ ਦਿੱਤੀ ਗਈ ਸ਼ਰਧਾਂਜਲੀ
NEXT STORY