ਨਵੀਂ ਦਿੱਲੀ (ਭਾਸ਼ਾ)- ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਹਰਿਆਣਾ ਅਤੇ ਛੱਤੀਸਗੜ੍ਹ ਦੇ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਖੇਤੀ ਖੇਤਰ ਦੇ ਸਾਹਮਣੇ ਆਉਣ ਵਾਲੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਛੱਤੀਸਗੜ੍ਹ ਯੁਵਾ ਪ੍ਰਗਤੀਸ਼ੀਲ ਕਿਸਾਨ ਸੰਘ, ਨੌਗਾਮਾ ਖਾਪ ਕਿਸਾਨ ਸੰਗਠਨ ਜੀਂਦ, ਸਤਰੋਲ ਖਾਪ ਸੇਵਾ ਸਮਿਤੀ ਹਿਸਾਰ, ਨਾਂਦਲ ਖਾਪ ਰੋਹਤਕ ਦੇ ਕਿਸਾਨਾਂ ਨੇ ਚਰਚਾ 'ਚ ਹਿੱਸਾ ਲਿਆ।
ਬੈਠਕ ਦੌਰਾਨ ਕਿਸਾਨਾਂ ਨੇ ਖੇਤੀ ਅਤੇ ਕਿਸਾਨ ਕਲਿਆਣ ਦੇ ਖੇਤਰ 'ਚ ਕੇਂਦਰ ਸਰਕਾਰ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਕੁਝ ਮਹੱਤਵਪੂਰਨ ਸੁਝਾਅ ਦਿੱਤੇ। ਬੈਠਕ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਚੌਹਾਨ ਨੇ ਕਿਹਾ,''ਕਿਸਾਨਾਂ ਦਾ ਕਲਿਆਣ ਕੇਂਦਰ ਸਰਕਾਰ ਦੀ ਸਰਵਉੱਚ ਪਹਿਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਸਰਕਾਰ ਖੇਤੀ ਅਤੇ ਕਿਸਾਨਾਂ ਦੇ ਵਿਕਾਸ ਲਈ ਵਚਨਬੱਧ ਹੈ।'' ਇਹ ਬੈਠਕ ਕਿਸਾਨਾਂ ਅਤੇ ਕਿਸਾਨ ਸੰਗਠਨਾਂ ਦੇ ਨਾਲ ਮੰਤਰੀ ਦੀ ਗੱਲਬਾਤ ਲੜੀ ਦਾ ਹਿੱਸਾ ਸੀ। ਇਹ ਲੜੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਸਮੇਂ 'ਤੇ ਹੱਲ ਕਰਨ ਲਈ 24 ਸਤੰਬਰ ਨੂੰ ਸ਼ੁਰੂ ਹੋਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਕੁੰਭ 2025 'ਚ ਲਗਾਏ ਜਾਣਗੇ AI ਨਾਲ ਲੈੱਸ ਕੈਮਰੇ
NEXT STORY