ਨਵੀਂ ਦਿੱਲੀ— ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਵੀਰਵਾਰ ਸ਼ਾਮ ਸ਼ਿਵਰਾਜ ਸਿੰਘ ਚੌਹਾਨ, ਵਸੁੰਧਰਾ ਰਾਜੇ ਤੇ ਡਾ ਰਮਨ ਸਿੰਘ ਨੂੰ ਭਾਜਪਾ ਦਾ ਰਾਸ਼ਟਰੀ ਉਪ ਪ੍ਰਧਾਨ ਨਿਯੁਕਤ ਕੀਤਾ ਹੈ। ਤਿੰਨ ਸੂਬਿਆਂ 'ਚ ਚੁਣਾਵੀ ਹਾਰ ਤੋਂ ਬਾਅਦ ਭਾਜਪਾ ਪ੍ਰਧਾਨ ਨੇ ਤਿੰਨ ਸੂਬਕਾ ਮੁੱਖ ਮੰਤਰੀਆਂ ਨੂੰ ਰਾਸ਼ਟਰੀ ਰਾਜਨੀਤੀ 'ਚ ਲਿਆਉਣ ਦਾ ਫੈਸਲਾ ਕੀਤਾ ਹੈ।
ਵਿਧਾਨ ਸਭਾ ਚੋਣ 'ਚ ਰਾਜ ਸਥਾਨ ਤੇ ਮੱਧ ਪ੍ਰਦੇਸ਼ 'ਚ ਭਾਜਪਾ ਤੇ ਕਾਂਗਰਸ ਦੇ ਕਰੀਬੀ ਮੁਕਾਬਲਾ ਦੇਖਣ ਨੂੰ ਮਿਲਿਆ ਸੀ ਜਦਕਿ ਛੱਤੀਸਗੜ੍ਹ 'ਚ ਰਮਨ ਸਿੰਘ ਇਕ ਪਾਸੜ ਮੁਕਾਬਲੇ 'ਚ ਕਾਂਗਰਸ ਦੇ ਹੱਥੋਂ ਹਾਰ ਗਏ। ਤਿੰਨੇ ਸਾਬਕਾ ਮੁੱਖ ਮੰਤਰੀਆਂ ਦੀ ਪ੍ਰਸਿੱਧੀ ਨੂੰ ਦੇਖਦੇ ਹੋਏ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਇਨ੍ਹਾਂ ਨੂੰ ਕੇਂਦਰੀ ਰਾਜਨੀਤੀ 'ਚ ਉਤਾਰਨ ਦਾ ਫੈਸਲਾ ਕੀਤਾ ਹੈ।
ਦੰਦਾਂ ਨੂੰ ਖਰਾਬ ਹੋਣ ਤੋਂ ਰੋਕਦੀ ਹੈ ਬਲੂਬੇਰੀ
NEXT STORY