ਮੁੰਬਈ—ਮਹਾਰਾਸ਼ਟਰ ਵਿਧਾਨਸਭਾ ਚੋਣਾਂ ਲਈ ਹੋਣ ਵਾਲੀਆਂ ਵੋਟਾਂ ਤੋਂ ਪਹਿਲਾਂ ਸ਼ਿਵਸੈਨਾ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਨਾਲ ਜੁੜੇ 26 ਕੌਂਸਲਰਾਂ ਦੇ ਨਾਲ ਲਗਭਗ 300 ਵਰਕਰਾਂ ਨੇ ਪਾਰਟੀ ਮੁਖੀ ਊਧਵ ਠਾਕਰੇ ਨੂੰ ਅਸਤੀਫਾ ਭੇਜ ਦਿੱਤਾ ਹੈ। ਇਨ੍ਹਾਂ ਸਾਰੇ ਨੇਤਾਵਾਂ ਨੇ ਟਿਕਟ ਵੰਡ ਤੋਂ ਨਾਖੁਸ਼ ਹੋ ਕੇ ਇਹ ਕਦਮ ਚੁੱਕਿਆ ਹੈ।

ਦੱਸਣਯੋਗ ਹੈ ਕਿ ਹੁਣ ਵੋਟਾਂ 'ਚ ਸਿਰਫ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਸੂਬੇ ਦੀਆਂ 288 ਵਿਧਾਨਸਭਾ ਸੀਟਾਂ 'ਤੇ 21 ਅਕਤੂਬਰ ਨੂੰ ਵੋਟਿੰਗ ਹੋਵੇਗੀ। ਨਾਮਜ਼ਦਗੀ ਪ੍ਰਕਿਰਿਆ ਵੀ ਇੱਕ ਹਫਤਾ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ ਪਰ ਟਿਕਟ ਵੰਡ ਨੂੰ ਲੈ ਕੇ ਨੇਤਾਵਾਂ ਅਤੇ ਵਰਕਰਾਂ ਦੀ ਨਰਾਜ਼ਗੀ ਖਤਮ ਨਹੀਂ ਹੋ ਰਹੀ ਹੈ। ਬੁੱਧਵਾਰ ਨੂੰ ਠਾਣੇ 'ਚ ਸ਼ਿਵਸੈਨਾ ਦੇ 26 ਕੌਂਸਲਰਾਂ ਨੇ ਆਪਣੀ ਨਰਾਜ਼ਗੀ ਜ਼ਾਹਿਰ ਕੀਤੀ ਅਤੇ ਪਾਰਟੀ ਮੁਖੀ ਊਧਵ ਠਾਕਰੇ ਨੂੰ ਅਸਤੀਫੇ ਭੇਜ ਦਿੱਤੇ ਹਨ। ਇਸ ਤੋਂ ਇਲਾਵਾ ਪਾਰਟੀ ਦੇ 300 ਵਰਕਰਾਂ ਨੇ ਵੀ ਖੁਦ ਨੂੰ ਵੱਖਰਾ ਕਰਨ ਦਾ ਫੈਸਲਾ ਲਿਆ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਬਾਗੀ ਨੇਤਾ ਭਾਜਪਾ ਅਤੇ ਸ਼ਿਵਸੈਨਾ ਲਈ ਚੁਣੌਤੀ ਬਣੇ ਹੋਏ ਹਨ। ਦੋਵਾਂ ਪਾਰਟੀਆਂ ਘੱਟ ਤੋਂ ਘੱਟ 30 ਸੀਟਾਂ 'ਤੇ ਅਜਿਹੇ ਵਿਰੋਧ ਦਾ ਸਾਹਮਣਾ ਕਰ ਰਹੀਆਂ ਹਨ।
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਹਿਰਾਸਤ 'ਚ ਲਏ ਗਏ 3 ਨੇਤਾ ਕੀਤੇ ਰਿਹਾਅ
NEXT STORY