ਵੇਲੋਰ: ਤਮਿਲਨਾਡੂ ਦੇ ਵੇਲੋਰ ਜ਼ਿਲ੍ਹੇ ਵਿੱਚ ਇੱਕ ਮੰਦਰ ਦੇ ਉਤਸਵ ਦੌਰਾਨ ਭਿਆਨਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਥੇ 'ਮਯਨਾਕੋਲਈ' ਉਤਸਵ ਦੇ ਸਬੰਧ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ 60 ਫੁੱਟ ਉੱਚਾ ਰੱਥ ਅਚਾਨਕ ਸੰਤੁਲਨ ਵਿਗੜਨ ਕਾਰਨ ਪਲਟ ਗਿਆ। ਇਸ ਦੌਰਾਨ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ। ਇਸ ਹਾਦਸੇ ਵਿੱਚ ਸੱਤ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ ਸਕਦੀ ਹੈ ਜ਼ਬਤ
ਮਯਨਾਕੋਲਈ ਉਤਸਵ ਦੌਰਾਨ ਵਾਪਰਿਆ ਕਾਂਡ
ਜਾਣਕਾਰੀ ਅਨੁਸਾਰ ਇਹ ਰੱਥ ਯਾਤਰਾ ਮਯਨਾਕੋਲਈ ਉਤਸਵ ਦਾ ਹਿੱਸਾ ਸੀ, ਜੋ ਕਿ ਪੁਰਖਿਆਂ ਅਤੇ ਮ੍ਰਿਤਕਾਂ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ। ਇਸ ਜਸ਼ਨ ਲਈ ਰੱਥ ਨੂੰ ਬਹੁਤ ਉੱਚਾ ਅਤੇ ਸ਼ਾਨਦਾਰ ਤਿਆਰ ਕੀਤਾ ਗਿਆ ਸੀ। ਪਰ ਜਿਵੇਂ ਹੀ ਭਗਤਾਂ ਨੇ ਰੱਥ ਨੂੰ ਮੋੜਨ ਜਾਂ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ, ਤਾਂ ਭਾਰੀ ਉਚਾਈ ਕਾਰਨ ਰੱਥ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਹੇਠਾਂ ਆ ਡਿੱਗਿਆ। ਫਿਲਹਾਲ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ! ਚੈਕ ਕਰੋ ਅੱਜ ਦਾ ਰੇਟ
ਪਹਿਲਾਂ ਵੀ ਵਾਪਰ ਚੁੱਕੇ ਹਨ ਅਜਿਹੇ ਹਾਦਸੇ
ਹੈਰਾਨੀ ਦੀ ਗੱਲ ਇਹ ਹੈ ਕਿ ਇਸ ਮੰਦਰ ਵਿੱਚ ਰੱਥ ਪਲਟਣ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਸਾਲ 2024 ਵਿੱਚ ਵੀ ਇਸੇ ਉਤਸਵ ਦੌਰਾਨ ਪਲਾਰੂ ਨਦੀ ਦੇ ਕੰਢੇ ਅੰਗਲਾਪਰਮੇਸ਼ਵਰੀ ਅੰਮਨ ਦੀ ਮੂਰਤੀ ਲਿਜਾਂਦੇ ਸਮੇਂ ਰੱਥ ਪਲਟ ਗਿਆ ਸੀ। ਉਸ ਵੇਲੇ ਰੱਥ ਦਾ ਉਪਰਲਾ ਹਿੱਸਾ ਡਿੱਗਣ ਕਾਰਨ 30 ਸਾਲਾ ਵਿਮਲਰਾਜ ਵੇਨਮਾਨੀ ਰੱਥ ਦੇ ਹੇਠਾਂ ਫਸ ਗਿਆ ਸੀ। ਵਾਰ-ਵਾਰ ਵਾਪਰ ਰਹੇ ਇਨ੍ਹਾਂ ਹਾਦਸਿਆਂ ਨੇ ਮੰਦਰ ਕਮੇਟੀ ਅਤੇ ਸਥਾਨਕ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ 'ਤੇ ਵੱਡੇ ਸਵਾਲੀਆ ਨਿਸ਼ਾਨ ਲਗਾ ਦਿੱਤੇ ਹਨ। ਪ੍ਰਤੱਖਦਰਸ਼ੀਆਂ ਮੁਤਾਬਕ ਰੱਥ ਦੀ ਉਚਾਈ ਅਤੇ ਭੀੜ ਦੇ ਪ੍ਰਬੰਧਨ ਵਿੱਚ ਕਮੀ ਕਾਰਨ ਇਹ ਹਾਦਸੇ ਵਾਪਰ ਰਹੇ ਹਨ।
ਇਹ ਵੀ ਪੜ੍ਹੋ : ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ, ਦੇਖੋ ਫਿਰ ਕੀ ਹੋਇਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ ਸਕਦੀ ਹੈ ਜ਼ਬਤ
NEXT STORY