ਮਾਂਡਿਆ - ਕਰਨਾਟਕ ਦੇ ਮਾਂਡਿਆ 'ਚ ਭਗਵਾਨ ਗਣੇਸ਼ ਦੀ ਮੂਰਤੀ ਦੀ ਸ਼ੋਭਾ ਯਾਤਰਾ ਦੌਰਾਨ ਭੜਕੀ ਹਿੰਸਾ ਤੋਂ ਬਾਅਦ ਪੁਲਸ ਨੇ 46 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਬੁੱਧਵਾਰ ਦੇਰ ਰਾਤ ਇੱਥੋਂ ਦੇ ਨਾਗਮੰਗਲਾ ਕਸਬੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਜਿੱਥੇ ਪੱਥਰਬਾਜ਼ੀ ਵਿੱਚ ਦੋ ਪੁਲਸ ਮੁਲਾਜ਼ਮਾਂ ਸਮੇਤ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਲਾਂਕਿ ਸਥਿਤੀ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। 14 ਸਤੰਬਰ ਤੱਕ ਇਲਾਕੇ ਵਿੱਚ ਚਾਰ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ
ਮਾਂਡਿਆ ਦੇ ਐੱਸਪੀ ਮਲਿਕਾਰਜੁਨ ਬਲਦਾਂਡੀ ਨੇ ਕਿਹਾ, 'ਅਸੀਂ ਬੁੱਧਵਾਰ ਦੀ ਘਟਨਾ ਦੇ ਸਬੰਧ ਵਿਚ 46 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਸਥਿਤੀ ਆਮ ਵਾਂਗ ਹੋ ਗਈ ਹੈ। ਲੋਕ ਆਪਣੇ ਰੋਜ਼ਾਨਾ ਦੇ ਕੰਮ ਕਰ ਰਹੇ ਹਨ। ਦੁਕਾਨਾਂ ਖੁੱਲ੍ਹੀਆਂ ਹਨ। ਅਸੀਂ ਕਰਨਾਟਕ ਸਟੇਟ ਰਿਜ਼ਰਵ ਪੁਲਸ ਦੀ ਵਾਧੂ ਫੋਰਸ ਦੇ ਨਾਲ-ਨਾਲ ਸਾਦੇ ਕੱਪੜਿਆਂ ਵਿੱਚ ਹੋਰ ਪੁਲਸ ਅਧਿਕਾਰੀਆਂ ਨੂੰ ਵੀ ਤਾਇਨਾਤ ਕੀਤਾ ਹੈ।' ਪੁਲਸ ਅਨੁਸਾਰ ਗੈਰਕਾਨੂੰਨੀ ਤਰੀਕੇ ਨਾਲ ਇਕੱਠੇ ਹੋਣਾ, ਕਤਲ ਦੀ ਕੋਸ਼ਿਸ਼, ਸਰਕਾਰੀ ਕਰਮਚਾਰੀਆਂ ਦੇ ਕੰਮ ਵਿੱਚ ਰੁਕਾਵਟ ਪਾਉਣਾ, ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣਾ ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਹੋਰ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ
ਪੁਲਸ ਨੇ ਦੱਸਿਆ ਕਿ ਬੁੱਧਵਾਰ ਨੂੰ ਜਦੋਂ ਸ਼ਰਧਾਲੂ ਬਦਰੀਕੋਪੱਲੂ ਪਿੰਡ ਤੋਂ ਜਲੂਸ ਕੱਢ ਰਹੇ ਸਨ ਤਾਂ ਦੋ ਗੁੱਟਾਂ ਵਿਚਾਲੇ ਬਹਿਸ ਹੋ ਗਈ ਅਤੇ ਕੁਝ ਬਦਮਾਸ਼ਾਂ ਨੇ ਪਥਰਾਅ ਕੀਤਾ, ਜਿਸ ਨਾਲ ਸਥਿਤੀ ਵਿਗੜ ਗਈ। ਉਨ੍ਹਾਂ ਦੱਸਿਆ ਕਿ ਦੋ ਗੁੱਟਾਂ ਵਿਚਾਲੇ ਝੜਪ ਤੋਂ ਬਾਅਦ ਕੁਝ ਦੁਕਾਨਾਂ ਦੀ ਭੰਨਤੋੜ ਕੀਤੀ ਗਈ ਅਤੇ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਸ ਨੇ ਭੀੜ ਨੂੰ ਖਿੰਡਾਉਣ ਅਤੇ ਸਥਿਤੀ ਨੂੰ ਕਾਬੂ ਵਿੱਚ ਕਰਨ ਲਈ ਹਲਕੀ ਤਾਕਤ ਦੀ ਵਰਤੋਂ ਕੀਤੀ। ਜਲੂਸ ਕੱਢ ਰਹੇ ਨੌਜਵਾਨਾਂ ਦੇ ਇੱਕ ਸਮੂਹ ਨੇ ਥਾਣੇ ਦੇ ਨੇੜੇ ਰੋਸ ਪ੍ਰਦਰਸ਼ਨ ਕੀਤਾ ਅਤੇ ਹਿੰਸਾ ਲਈ ਜ਼ਿੰਮੇਵਾਰ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਚਾ ਚੋਰ ਸਮਝ ਕੇ ਦੌੜਾਇਆ ਤਾਂ ਓਵਰਬ੍ਰਿਜ 'ਤੇ ਚੜ੍ਹਿਆ ਨੌਜਵਾਨ, 9 ਘੰਟਿਆਂ ਬਾਅਦ ਮਾਰੀ ਛਾਲ
NEXT STORY