ਲਖਨਊ (ਭਾਸ਼ਾ)–ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਈਦ ਦੇ ਤਿਓਹਾਰ ਅਤੇ ਅਕਸ਼ੈ ਤ੍ਰਿਤੀਆ ਦੇ ਇਕ ਹੀ ਦਿਨ ਆਉਣ ਅਤੇ ਆਉਣ ਵਾਲੇ ਦਿਨਾਂ ’ਚ ਕਈ ਮਹੱਤਵਪੂਰਨ ਧਾਰਮਿਕ ਤਿਓਹਾਰਾਂ ਨੂੰ ਦੇਖਦੇ ਹੋਏ ਨਿਰਦੇਸ਼ ਦਿੱਤਾ ਹੈ ਕਿ ਸ਼ੋਭਾਯਾਤਰਾ/ਧਾਰਮਿਕ ਜਲੂਸ ਬਿਨਾ ਰਸਮੀ ਇਜਾਜ਼ਤ ਦੇ ਨਾ ਕੱਢੇ ਜਾਣ। ਉਨ੍ਹਾਂ ਕਿਹਾ ਕਿ ਇਜਾਜ਼ਤ ਦੇਣ ਤੋਂ ਪਹਿਲਾਂ ਆਯੋਜਕ ਤੋਂ ਸ਼ਾਂਤੀ-ਭਾਈਚਾਰਾ ਬਰਕਰਾਰ ਰੱਖਣ ਦੇ ਸਬੰਧ ’ਚ ਸਹੁੰ-ਪੱਤਰ ਲਿਆ ਜਾਏ।
ਇਹ ਵੀ ਪੜ੍ਹੋ : ‘ਆਪ’ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ’ਚ ਬੁਰੀ ਤਰ੍ਹਾਂ ਅਸਫਲ : ਚੁੱਘ
ਉਨ੍ਹਾਂ ਨਾਲ ਹੀ ਕਿਹਾ ਕਿ ਤਿਓਹਾਰਾਂ ਦੌਰਾਨ ਲਾਊਡਸਪੀਕਰ ਦੀ ਵਰਤੋਂ ਕੀਤੀ ਜਾ ਸਕਦੀ ਹੈ ਪਰ ਇਹ ਯਕੀਨੀ ਹੋਵੇ ਕਿ ਉਸ ਦੀ ਆਵਾਜ਼ ਉਸ ਕੰਪਲੈਕਸ ਤੋਂ ਬਾਹਰ ਨਾ ਜਾਏ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹੋਰ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਨਵੇਂ ਆਯੋਜਨਾਂ ਅਤੇ ਨਵੇਂ ਸਥਾਨਾਂ ’ਤੇ ਲਾਊਡਸਪੀਕਰ ਲਗਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਮੁੱਖ ਮੰਤਰੀ ਨੇ ਪੁਲਸ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ।
ਇਹ ਵੀ ਪੜ੍ਹੋ : ਤਲਵਾੜਾ 'ਚ ਸਕੂਲੀ ਬੱਸ ਪਲਟੀ, 5 ਬੱਚੇ ਜ਼ਖਮੀ
ਉਨ੍ਹਾਂ ਕਿਹਾ ਕਿ ਇਜਾਜ਼ਤ ਸਿਰਫ ਉਨ੍ਹਾਂ ਧਾਰਮਿਕ ਜਲੂਸਾਂ ਨੂੰ ਦਿੱਤੀ ਜਾਵੇ ਜੋ ਰਵਾਇਤੀ ਹੋਣ, ਨਵੇਂ ਆਯੋਜਨਾ ਨੂੰ ਗੈਰ-ਜ਼ਰੂਰੀ ਇਜਾਜ਼ਤ ਨਾ ਦਿੱਤੀ ਜਾਵੇ। ਸ਼ਨੀਵਾਰ ਨੂੰ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ’ਚ ਹਨੂੰਮਾਨ ਜਯੰਤੀ ਦੀ ਸ਼ੋਭਾ ਯਾਤਰਾ ਦੌਰਾਨ ਹੋਈ ਹਿੰਸਾ ਅਤੇ ਹਾਲ ਹੀ ’ਚ ਮੱਧ ਪ੍ਰਦੇਸ਼, ਝਾਰਖੰਡ, ਗੁਜਰਾਤ ਅਤੇ ਪੱਛਮੀ ਬੰਗਾਲ ’ਚ ਰਾਮ ਨੌਮੀ ਦੇ ਜਲੂਸ ਦੌਰਾਨ ਹਿੰਸਾ ਦੀਆਂ ਘਟਨਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਯੋਗੀ ਨੇ ਸੂਬੇ ’ਚ ਕਿਸੇ ਵੀ ਤਰ੍ਹਾਂ ਦਾ ਤਣਾਅ ਰੋਕਣ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਦੇ ਇਰਾਦੇ ਨਾਲ ਇਸ ਵਿਵਸਥਾ ਨੂੰ ਲਾਗੂ ਕਰਨ ’ਤੇ ਜ਼ੋਰ ਦਿੱਤਾ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਗਲੋਬਲ ਸੈਂਟਰ ਫ਼ਾਰ ਟ੍ਰੈਡੀਸ਼ਨਲ ਮੈਡੀਸਨ ਦਾ ਕੀਤਾ ਉਦਘਾਟਨ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY