ਨੈਸ਼ਨਲ ਡੈਸਕ: ਆਯੁਸ਼ਮਾਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਹਰਿਆਣਾ 'ਚ ਆਯੁਸ਼ਮਾਨ ਕਾਰਡ 'ਤੇ ਇਨ੍ਹਾਂ ਪੰਜ ਕਿਸਮਾਂ ਦੀਆਂ ਬਿਮਾਰੀਆਂ ਦਾ ਇਲਾਜ ਤੇ ਆਪ੍ਰੇਸ਼ਨ ਨਿੱਜੀ ਹਸਪਤਾਲਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਮੋਤੀਆਬਿੰਦ ਦਾ ਆਪ੍ਰੇਸ਼ਨ, ਬੱਚੇਦਾਨੀ ਦਾ ਆਪ੍ਰੇਸ਼ਨ, ਦੂਰਬੀਨ ਨਾਲ ਪਿੱਤੇ ਦਾ ਆਪ੍ਰੇਸ਼ਨ, ਉਲਟੀਆਂ-ਦਸਤ ਦੀ ਬਿਮਾਰੀ ਅਤੇ ਸਾਹ ਦੇ ਦਮੇ ਦੀਆਂ ਬਿਮਾਰੀਆਂ ਦਾ ਇਲਾਜ ਸ਼ਾਮਲ ਹੈ।
ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਕੋਲ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਕਾਰਡ ਬਣੇ ਹਨ, ਉਨ੍ਹਾਂ ਨੂੰ ਹੁਣ ਇਨ੍ਹਾਂ ਪੰਜ ਬਿਮਾਰੀਆਂ ਦਾ ਇਲਾਜ ਸਰਕਾਰੀ ਹਸਪਤਾਲਾਂ ਤੋਂ ਹੀ ਕਰਵਾਉਣਾ ਪਵੇਗਾ ਕਿਉਂਕਿ ਇਨ੍ਹਾਂ ਪੰਜ ਕਿਸਮਾਂ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਆਪ੍ਰੇਸ਼ਨ ਨਿੱਜੀ ਹਸਪਤਾਲਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, IMA ਨੇ ਕਿਹਾ ਹੈ ਕਿ ਆਯੁਸ਼ਮਾਨ ਭਾਰਤ ਯੋਜਨਾ ਕਾਰਡਾਂ ਨਾਲ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੇ ਖਰਚੇ ਸਮੇਂ ਸਿਰ ਨਿੱਜੀ ਹਸਪਤਾਲਾਂ ਨੂੰ ਦੇਣ ਦੀ ਬਜਾਏ, ਸਿਹਤ ਵਿਭਾਗ ਨੇ ਪੰਜ ਬਿਮਾਰੀਆਂ ਦੇ ਇਲਾਜ ਨੂੰ ਬੰਦ ਕਰ ਦਿੱਤਾ ਹੈ, ਜੋ ਅੱਜ ਕੱਲ੍ਹ ਸਭ ਤੋਂ ਵੱਧ ਹੋ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਮਾ ਮਸਜਿਦ 'ਚ ਬਕਰੀਦ 'ਤੇ ਅਦਾ ਕੀਤੀ ਨਮਾਜ਼, ਸ਼ਾਂਤੀ ਤੇ ਸਦਭਾਵਨਾ ਦਾ ਦਿੱਤਾ ਸੁਨੇਹਾ
NEXT STORY