ਸ਼ੋਪੀਆਂ (ਕਸ਼ਮੀਰ): ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਅਗਲਰ ਇਲਾਕੇ ਵਿੱਚ ਸਥਿਤ ਇੱਕ ਜੂਸ ਫੈਕਟਰੀ ਵਿੱਚ ਸਟੀਮਰ ਦੀ ਮੁਰੰਮਤ ਕਰਦੇ ਸਮੇਂ ਹੋਏ ਭਿਆਨਕ ਧਮਾਕੇ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੈ। ਮਾਰੇ ਗਏ ਦੋਵੇਂ ਮਜ਼ਦੂਰ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਇਹ ਤਿੰਨੋਂ ਮਜ਼ਦੂਰ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ, ਜੋ ਇੱਥੇ ਕੰਮ ਕਰਨ ਆਏ ਹੋਏ ਸਨ।
ਇਹ ਵੀ ਪੜ੍ਹੋ - ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ, ਮਹਿੰਗੀ ਹੋ ਗਈ ਐਂਟਰੀ
ਕਿਵੇਂ ਵਾਪਰਿਆ ਹਾਦਸਾ?
ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਹਾਦਸਾ ਬੁੱਧਵਾਰ ਰਾਤ ਨੂੰ ਵਾਪਰਿਆ ਹੈ। ਫੈਕਟਰੀ ਵਿੱਚ ਤਿੰਨ ਮਜ਼ਦੂਰ ਸੌਰਭ ਸਿੰਘ, ਸ਼ਿਵ ਕੁਮਾਰ ਅਤੇ ਰਾਜ ਕੁਮਾਰ ਇੱਕ ਖਰਾਬ ਹੋਏ ਸਟੀਮਰ ਦੀ ਮੁਰੰਮਤ ਕਰ ਰਹੇ ਸਨ। ਮੁਰੰਮਤ ਦੌਰਾਨ ਅਚਾਨਕ ਸਟੀਮਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਦੀ ਲਪੇਟ ਵਿੱਚ ਆਉਣ ਕਾਰਨ ਤਿੰਨੋਂ ਬੁਰੀ ਤਰ੍ਹਾਂ ਝੁਲਸ ਗਏ ਅਤੇ ਗੰਭੀਰ ਜ਼ਖਮੀ ਹੋ ਗਏ। ਧਮਾਕੇ ਤੋਂ ਤੁਰੰਤ ਬਾਅਦ ਤਿੰਨਾਂ ਨੂੰ ਜ਼ਖਮੀ ਹਾਲਤ ਵਿਚ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਬਦਕਿਸਮਤੀ ਨਾਲ ਸੌਰਭ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਬੁੱਧਵਾਰ ਦੇਰ ਰਾਤ ਹੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ - ਆਉਣ ਵਾਲੇ ਮਹੀਨੇ ਭਾਰਤ 'ਤੇ ਪੈਣਗੇ ਭਾਰੀ: ਰਸੋਈ ਤੋਂ ਲੈ ਕੇ ਤੇਲ ਤੱਕ, ਸਭ ਕੁਝ ਹੋਵੇਗਾ ਮਹਿੰਗਾ!
ਇਸ ਦੌਰਾਨ ਸ਼ਿਵ ਕੁਮਾਰ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਅਤੇ ਵੀਰਵਾਰ ਸਵੇਰੇ ਉਸ ਦੀ ਵੀ ਮੌਤ ਹੋ ਗਈ। ਤੀਜੇ ਮਜ਼ਦੂਰ, ਰਾਜ ਕੁਮਾਰ ਦਾ ਇਲਾਜ ਅਜੇ ਜਾਰੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਹ ਮਹਿਜ਼ ਇੱਕ ਤਕਨੀਕੀ ਖਰਾਬੀ ਸੀ ਜਾਂ ਫੈਕਟਰੀ ਪ੍ਰਬੰਧਨ ਦੀ ਕੋਈ ਅਣਗਹਿਲੀ।
ਇਹ ਵੀ ਪੜ੍ਹੋ - ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੱਧ ਪ੍ਰਦੇਸ਼ ਦੇ ਭਿੰਡ 'ਚ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ, ਪਤੀ-ਪਤਨੀ ਸਮੇਤ 3 ਦੀ ਮੌਤ
NEXT STORY