ਜੰਮੂ— ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਵਿਰੁੱਧ ਸੁਰੱਖਿਆ ਦਸਤਿਆਂ ਦੀ ਮੁਹਿੰਮ ਲਗਾਤਾਰ ਜਾਰੀ ਹੈ। ਐਤਵਾਰ ਭਾਵ ਅੱਜ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਵਿਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ 5 ਅੱਤਵਾਦੀ ਮਾਰੇ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਦੇ ਰੇਬਾਨ ਇਲਾਕੇ ਨੂੰ ਘੇਰਿਆ ਪਾਇਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਦਰਅਸਲ ਉਨ੍ਹਾਂ ਨੂੰ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਅੱਜ ਸਵੇਰੇ ਸੂਚਨਾ ਮਿਲੀ ਸੀ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੀ ਭਾਲ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੀ ਜਵਾਬੀ ਕਾਰਵਾਈ ਵਿਚ 5 ਅੱਤਵਾਦੀ ਮਾਰੇ ਗਏ। ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ। ਉਹ ਕਿਸ ਸੰਗਠਨ ਨਾਲ ਜੁੜੇ ਸਨ, ਇਸ ਬਾਰੇ ਵੀ ਪਤਾ ਲਾਇਆ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਜਾਰੀ ਹੈ ਅਤੇ ਇਸ ਬਾਰੇ ਹੋਰ ਬਿਓਰੇ ਦੀ ਉਡੀਕ ਹੈ। ਮੁਕਾਬਲੇ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਅਫਵਾਹ ਨਾ ਫੈਲੇ, ਇਸ ਲਈ ਇੱਥੇ ਮੋਬਾਇਲ ਇੰਟਰਨੈੱਟ ਸੇਵਾ ਨੂੰ ਅਸਥਾਈ ਰੂਪ ਨਾਲ ਬੰਦ ਕਰ ਦਿੱਤਾ ਗਿਆ ਹੈ। ਕਸ਼ਮੀਰ ਪੁਲਸ ਨੇ ਦੱਸਿਆ ਕਿ ਮੁਹਿੰਮ ਵਿਚ ਫੌਜ ਦੀ 1-ਆਰ.ਆਰ, ਸੀ. ਆਰ. ਪੀ. ਐੱਫ. ਦੀ 178 ਬਟਾਲੀਅਨ ਅਤੇ ਐੱਸ. ਓ. ਜੀ. ਦੇ ਜਵਾਨ ਸ਼ਾਮਲ ਹਨ।
ਅਨਲਾਕ-1 : ਯਾਤਰੀਆਂ ਲਈ ਰਾਹਤ ਦੀ ਖ਼ਬਰ, ਜੰਮੂ 'ਚ ਕੱਲ ਤੋਂ ਦੌੜਨਗੀਆਂ 'ਮਿੰਨੀ ਬੱਸਾਂ'
NEXT STORY