ਨੈਸ਼ਨਲ ਡੈਸਕ- ਸਰਕਾਰ ਨੇ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਇਕ ਇਤਿਹਾਸਕ ਫੈਸਲਾ ਲਿਆ ਹੈ। ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਅਗਵਾਈ 'ਚ ਹੋਈ ਕੈਬਨਿਟ ਬੈਠਕ 'ਚ ਤੈਅ ਕੀਤਾ ਕਿ ਗੁਹਾਟੀ, ਡਿਬਰੂਗੜ੍ਹ ਅਤੇ ਸਿਲਚਰ 'ਚ ਹੁਣ ਦੁਕਾਨਾਂ 24 ਘੰਟੇ ਖੁੱਲ੍ਹੀਆਂ ਰਹਿਣੀਆਂ। ਹਾਲਾਂਕਿ ਇਹ ਨਿਯਮ ਸ਼ਰਾਬ ਦੀਆਂ ਦੁਕਾਨਾਂ ਅਤੇ ਬਾਰ 'ਤੇ ਲਾਗੂ ਨਹੀਂ ਹੋਵੇਗਾ।
ਮੁੱਖ ਮੰਤਰੀ ਹਿਮੰਤ ਸਰਮਾ ਨੇ ਇਸ ਫ਼ੈਸਲੇ ਦਾ ਐਲਾਨ ਸੋਸ਼ਲ ਮੀਡੀਆ 'ਐਕਸ' 'ਤੇ ਕੀਤਾ ਅਤੇ ਦੱਸਿਆ ਕਿ ਇਸ ਨੀਤੀ ਨਾਲ ਵਪਾਰ ਨੂੰ ਹੁਲਾਰਾ ਮਿਲੇਗਾ। ਮਜ਼ਦੂਰਾਂ ਦੇ ਅਧਿਕਾਰਾਂ ਅਤੇ ਸਹੂਲਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਕਰੇਗੀ ਕਿ ਕਰਮੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਹੂਲਤਾਂ ਤੋਂ ਵਾਂਝੇ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਹੋਵੇ।

ਕੀ ਹੈ ਸਰਕਾਰ ਦੀ ਨਵੀਂ ਨੀਤੀ ਤਹਿਤ ਨਿਯਮ
-ਨਗਰ ਨਿਗਮ ਖੇਤਰਾਂ ਅਤੇ ਰਾਜ ਮਾਰਗਾਂ 'ਤੇ ਸਥਿਤ ਅਦਾਰੇ ਹੁਣ ਸਵੇਰੇ 2 ਵਜੇ ਤੱਕ ਖੁੱਲ੍ਹੇ ਰਹਿ ਸਕਦੇ ਹਨ।
-ਦੂਜੇ ਜ਼ਿਲ੍ਹਿਆਂ ਅਤੇ ਛੋਟੀਆਂ ਸੜਕਾਂ 'ਤੇ ਸਥਿਤ ਦੁਕਾਨਾਂ ਨੂੰ ਰਾਤ 11 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।
-ਸਰਕਾਰ ਦਾ ਮੰਨਣਾ ਹੈ ਕਿ ਇਸ ਫੈਸਲੇ ਨਾਲ ਆਸਾਮ ਦੀ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ।
- ਕੋਈ ਵੀ ਬਾਲਗ ਕਰਮੀ ਹਫ਼ਤੇ ਵਿਚ 9 ਘੰਟੇ ਜਾਂ 48 ਘੰਟੇ ਤੋਂ ਵੱਧ ਕੰਮ ਨਹੀਂ ਕਰੇਗਾ।
-ਕਿਸੇ ਵੀ ਕਰਮੀ ਨੂੰ ਘੱਟੋ-ਘੱਟ ਅੱਧੇ ਘੰਟੇ ਦੀ ਬਰੇਕ ਦਿੱਤੇ ਬਿਨਾਂ ਲਗਾਤਾਰ 5 ਘੰਟੇ ਤੋਂ ਵੱਧ ਕੰਮ ਕਰਨ ਲਈ ਨਹੀਂ ਕਿਹਾ ਜਾਵੇਗਾ।
- ਪ੍ਰਤੀ ਦਿਨ 9 ਘੰਟੇ ਤੋਂ ਵੱਧ ਜਾਂ ਹਫ਼ਤੇ 'ਚ 48 ਘੰਟੇ ਤੋਂ ਵੱਧ ਕੰਮ ਨੂੰ ਓਵਰਟਾਈਮ ਮੰਨਿਆ ਜਾਵੇਗਾ ਅਤੇ ਓਵਰਟਾਈਮ 3 ਮਹੀਨਿਆਂ ਦੀ ਮਿਆਦ 'ਚ 125 ਘੰਟਿਆਂ ਤੋਂ ਵੱਧ ਨਹੀਂ ਹੋ ਸਕਦਾ।
- ਮਜ਼ਦੂਰਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਨੂੰ ਕਾਇਮ ਰੱਖਣ ਲਈ ਸਾਰੇ ਪ੍ਰਬੰਧ ਲਾਗੂ ਰਹਿਣਗੇ।
ਇਸ ਪੇਂਟਿੰਗ ਨੇ ਤੋੜੇ ਸਾਰੇ ਰਿਕਾਰਡ, 118 ਕਰੋੜ 'ਚ ਹੋਈ ਨੀਲਾਮ
NEXT STORY