ਨੈਸ਼ਨਲ ਡੈਸਕ : ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਪਟੂਲੀ ਇਲਾਕੇ ਵਿੱਚ ਅੱਧੀ ਰਾਤ ਤੋਂ ਬਾਅਦ ਹੋਈ ਗੋਲੀਬਾਰੀ ਨੇ ਇਲਾਕੇ ਵਿੱਚ ਦਹਿਸ਼ਤ ਫੈਲਾਅ ਦਿੱਤੀ ਹੈ। ਇਸ ਘਟਨਾ ਵਿੱਚ ਇੱਕ 35 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਉਸਦਾ ਦੋਸਤ ਗੰਭੀਰ ਰੂਪ ਵਿੱਚ ਜ਼ਖਮੀ ਹੈ। ਪੁਲਸ ਅਨੁਸਾਰ ਇਹ ਘਟਨਾ ਵੀਰਵਾਰ ਰਾਤ ਕਰੀਬ 12:30 ਵਜੇ ਪੂਰਬੀ ਫੂਲਬਾਗਾਨ ਇਲਾਕੇ ਦੀ ਇੱਕ ਰਿਹਾਇਸ਼ੀ ਇਮਾਰਤ ਦੀ ਛੱਤ 'ਤੇ ਵਾਪਰੀ। ਮ੍ਰਿਤਕ ਦੀ ਪਛਾਣ ਰਾਹੁਲ ਡੇ (35) ਵਜੋਂ ਹੋਈ ਹੈ, ਜਿਸ ਨੂੰ ਉਸ ਦੇ ਦੋਸਤ ਜੀਤ ਮੁਖਰਜੀ ਦੇ ਫਲੈਟ 'ਤੇ ਬੁਲਾਇਆ ਗਿਆ ਸੀ। ਛੱਤ 'ਤੇ ਕੁਝ ਹੋਰ ਲੋਕ ਵੀ ਮੌਜੂਦ ਸਨ ਜੋ ਸ਼ਰਾਬ ਪੀ ਰਹੇ ਸਨ। ਖਾਣ-ਪੀਣ ਦੌਰਾਨ ਇਨ੍ਹਾਂ ਲੋਕਾਂ ਦੀ ਆਪਸ ਵਿੱਚ ਬਹਿਸ ਹੋ ਗਈ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਖੂਨ ਨਾਲ ਲੱਥਪੱਥ ਰਾਹੁਲ ਅਤੇ ਜੀਤ ਨੂੰ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਰਾਹੁਲ ਡੇ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਜੀਤ ਮੁਖਰਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਦੀਪ ਰਾਏ, ਬਿਧਾਨ ਬੈਨਰਜੀ, ਰਾਜਾ ਬਨਿਕ ਅਤੇ ਜਯੰਤੋ ਘੋਸ਼ ਵਜੋਂ ਹੋਈ ਹੈ। ਇਹ ਸਾਰੇ ਗੜੀਆ ਅਤੇ ਨੇਤਾਜੀਨਗਰ ਵਰਗੇ ਨੇੜਲੇ ਇਲਾਕਿਆਂ ਦੇ ਰਹਿਣ ਵਾਲੇ ਹਨ।
ਮ੍ਰਿਤਕ ਦੇ ਪਰਿਵਾਰ ਅਤੇ ਗੁਆਂਢੀਆਂ ਅਨੁਸਾਰ ਰਾਹੁਲ ਡੇ ਤ੍ਰਿਣਮੂਲ ਕਾਂਗਰਸ (TMC) ਨਾਲ ਜੁੜਿਆ ਹੋਇਆ ਸੀ। ਹਾਲਾਂਕਿ, ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਮੁੱਢਲੀ ਜਾਂਚ ਅਨੁਸਾਰ ਇਹ ਹੱਤਿਆ ਕਿਸੇ ਸਿਆਸੀ ਦੁਸ਼ਮਣੀ ਜਾਂ ਵਪਾਰਕ ਵਿਵਾਦ ਨਾਲ ਸਬੰਧਤ ਨਹੀਂ ਜਾਪਦੀ। ਪੁਲਿਸ ਹੁਣ ਇੱਕ ਹੋਰ ਫਰਾਰ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ, 10 ਦੀ ਮੌਤ, 30 ਜ਼ਖ਼ਮੀ
NEXT STORY