ਸ੍ਰੀਨਗਰ : ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਨੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਦੇ ਪੁਰਾਤਨ (ਪਰੰਪਰਾਗਤ) ਤੀਰਥ ਯਾਤਰਾ ਮਾਰਗ ਦੀ ਮੁੜ ਬਹਾਲੀ ਲਈ ਲਗਭਗ 15 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਪ੍ਰਬੰਧਕੀ ਪ੍ਰਵਾਨਗੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।
ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦੱਸਿਆ ਕਿ ਇਸ ਪਰੰਪਰਾਗਤ ਰਸਤੇ ਨੂੰ ਮੁੜ ਸ਼ੁਰੂ ਕਰਨ ਦਾ ਮੁੱਖ ਮਕਸਦ ਇਸ ਦੀ ਵਿਰਾਸਤ ਨੂੰ ਬਚਾ ਕੇ ਰੱਖਣਾ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਪਵਿੱਤਰ ਯਾਤਰਾ 'ਤੇ ਆਉਣ ਵਾਲੇ ਸ਼ਰਧਾਲੂਆਂ ਲਈ ਸੁਵਿਧਾਵਾਂ ਨੂੰ ਬਿਹਤਰ ਬਣਾਉਣਾ ਹੈ। ਇਹ ਪ੍ਰੋਜੈਕਟ ਪੁਰਾਤਨ ਮਾਰਗ ਨੂੰ ਬਹਾਲ ਕਰਨ ਅਤੇ ਉਸ ਨੂੰ ਹੋਰ ਬਿਹਤਰ ਬਣਾਉਣ 'ਤੇ ਕੇਂਦਰਿਤ ਹੋਵੇਗਾ। ਇਸ ਦਾ ਉਦੇਸ਼ ਸ਼ਰਧਾਲੂਆਂ ਲਈ ਤੀਰਥ ਯਾਤਰਾ ਦੇ ਤਜਰਬੇ ਨੂੰ ਆਸਾਨ, ਸੁਰੱਖਿਅਤ ਅਤੇ ਸੁਵਿਧਾਜਨਕ ਬਣਾਉਣਾ ਹੈ, ਨਾਲ ਹੀ ਇਸ ਦੀ ਇਤਿਹਾਸਕ ਅਤੇ ਸੱਭਿਆਚਾਰਕ ਅਹਿਮੀਅਤ ਨੂੰ ਵੀ ਬਰਕਰਾਰ ਰੱਖਣਾ ਹੈ।
ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜੰਮੂ-ਕਸ਼ਮੀਰ ਦੇ ਮਹੱਤਵਪੂਰਨ ਧਾਰਮਿਕ ਅਸਥਾਨਾਂ ਦੀ ਵਿਰਾਸਤ ਅਤੇ ਪਰੰਪਰਾਗਤ ਸਰੂਪ ਨੂੰ ਬਣਾਏ ਰੱਖਣ ਦੇ ਨਾਲ-ਨਾਲ ਯਾਤਰਾ ਨਾਲ ਜੁੜੀਆਂ ਸੁਵਿਧਾਵਾਂ ਦਾ ਵਿਕਾਸ ਵੀ ਹੋਣਾ ਚਾਹੀਦਾ ਹੈ। ਮਾਤਾ ਵੈਸ਼ਨੋ ਦੇਵੀ ਦਾ ਮੰਦਰ ਜੰਮੂ-ਕਸ਼ਮੀਰ ਦੇ ਪ੍ਰਮੁੱਖ ਤੀਰਥ ਅਸਥਾਨਾਂ ਵਿੱਚੋਂ ਇੱਕ ਹੈ, ਜਿੱਥੇ ਹਰ ਸਾਲ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ।
ਅਮਰੀਕੀ ਡਾਲਰ ਸਸਤੇ 'ਚ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 25 ਲੱਖ ਰੁਪਏ
NEXT STORY