ਪੁੱਟਾਪਰਥੀ (ਆਂਧਰਾ ਪ੍ਰਦੇਸ਼) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਵਰਗੀ ਅਧਿਆਤਮਿਕ ਗੁਰੂ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜੀਵਨ, ਸਿੱਖਿਆਵਾਂ ਅਤੇ ਵਿਰਾਸਤ ਦਾ ਸਨਮਾਨ ਕਰਨ ਲਈ 100 ਰੁਪਏ ਦਾ ਯਾਦਗਾਰੀ ਸਿੱਕਾ ਅਤੇ ਡਾਕ ਟਿਕਟਾਂ ਦਾ ਇੱਕ ਸੈੱਟ ਜਾਰੀ ਕੀਤਾ। ਮੋਦੀ ਨੇ ਸ਼੍ਰੀ ਸੱਤਿਆ ਸਾਈਂ ਜ਼ਿਲ੍ਹੇ ਵਿੱਚ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਰੋਹਾਂ ਵਿੱਚ ਹਿੱਸਾ ਲਿਆ। ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਧਿਆਤਮਿਕ ਗੁਰੂ ਸ਼੍ਰੀ ਸੱਤਿਆ ਸਾਈਂ ਬਾਬਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸੇਵਾ ਦੁਨੀਆ ਭਰ ਦੇ ਲੱਖਾਂ ਪੈਰੋਕਾਰਾਂ ਦਾ ਮਾਰਗਦਰਸ਼ਨ ਕਰ ਰਹੀਆਂ ਹਨ।
ਪੜ੍ਹੋ ਇਹ ਵੀ : 20 ਸਾਲਾਂ ਤੱਕ ਨਹੀਂ ਮਿਲੇਗੀ PR! ਯੂਕੇ ਸਰਕਾਰ ਦਾ ਪ੍ਰਵਾਸੀਆਂ ਨੂੰ ਵੱਡਾ ਝਟਕਾ
ਇਸ ਦੌਰਾਨ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ, ਉਪ ਮੁੱਖ ਮੰਤਰੀ ਪਵਨ ਕਲਿਆਣ, ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ, ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ, ਕੇ ਰਾਮ ਮੋਹਨ ਨਾਇਡੂ ਅਤੇ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਹੋਰ ਵੀ ਮੌਜੂਦ ਸਨ। ਮੋਦੀ ਨੇ ਕਿਹਾ, "ਸ਼੍ਰੀ ਸੱਤਿਆ ਸਾਈਂ ਬਾਬਾ ਦੇ ਸ਼ਤਾਬਦੀ ਜਸ਼ਨ ਸਿਰਫ਼ ਇੱਕ ਜਸ਼ਨ ਨਹੀਂ ਹਨ, ਸਗੋਂ ਇੱਕ ਬ੍ਰਹਮ ਵਰਦਾਨ ਹੈ। ਭਾਵੇਂ ਸਾਈਂ ਬਾਬਾ ਹੁਣ ਸਰੀਰਕ ਤੌਰ 'ਤੇ ਸਾਡੇ ਵਿਚਕਾਰ ਨਹੀਂ ਹਨ, ਪਰ ਉਨ੍ਹਾਂ ਦਾ ਪਿਆਰ ਅਤੇ ਸੇਵਾ ਦੀ ਭਾਵਨਾ ਲੱਖਾਂ ਲੋਕਾਂ ਲਈ ਮਾਰਗਦਰਸ਼ਕ ਸ਼ਕਤੀ ਬਣੀ ਹੋਈ ਹੈ।'' ਉਨ੍ਹਾਂ ਕਿਹਾ ਕਿ "140 ਦੇਸ਼ਾਂ ਵਿੱਚ ਸੱਤਿਆ ਸਾਈਂ ਬਾਬਾ ਦੇ ਲੱਖਾਂ ਸ਼ਰਧਾਲੂ ਨਵੀਂ ਰੌਸ਼ਨੀ, ਦਿਸ਼ਾ ਲੱਭ ਰਹੇ ਹਨ ਅਤੇ ਅੱਗੇ ਵਧ ਰਹੇ ਹਨ।" ਸ਼੍ਰੀ ਸੱਤਿਆ ਸਾਈਂ ਬਾਬਾ ਨੇ ਸੇਵਾ ਨੂੰ ਮਨੁੱਖੀ ਜੀਵਨ ਦੇ ਕੇਂਦਰ ਵਿੱਚ ਰੱਖਿਆ। 'ਲੋਕਲ ਫਾਰ ਵੋਕਲ' 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਦੇਸ਼ ਨੂੰ 'ਵਿਕਸਤ ਭਾਰਤ' ਬਣਨ ਵਿੱਚ ਮਦਦ ਕਰੇਗਾ।
ਪੜ੍ਹੋ ਇਹ ਵੀ : ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਖਾਤਿਆਂ 'ਚ ਅੱਜ ਆਉਣਗੇ 2-2 ਹਜ਼ਾਰ ਰੁਪਏ
ਸ਼ਹੀਦੀ ਸਮਾਗਮਾਂ ਨੂੰ ਲੈ ਕੇ ਦਿੱਲੀ 'ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, 19 ਤੋਂ 25 ਨਵੰਬਰ ਤੱਕ ਬੰਦ ਰਹਿਣਗੇ ਇਹ ਰਸਤੇ
NEXT STORY