ਨੈਸ਼ਨਲ ਡੈਸਕ : ਬੰਗਾਲ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਬੁੱਧਵਾਰ ਨੂੰ ਐਲਾਨ ਕਰ ਦਿੱਤਾ ਕਿ ਉਹ ਭਵਾਨੀਪੁਰ ਵਿਧਾਨ ਸਭਾ ਸੀਟ ਬਰਕਰਾਰ ਰੱਖਣਗੇ ਅਤੇ ਨੰਦੀਗ੍ਰਾਮ ਸੀਟ ਖਾਲੀ ਕਰਨਗੇ। ਇਸ ਕਰਕੇ ਮੁੱਖ ਮੰਤਰੀ ਬਣਨ ਤੋਂ ਬਾਅਦ ਸ਼ੁਭੈਂਦੂ ਅਧਿਕਾਰੀ ਨੇ ਅੱਜ ਨੰਦੀਗ੍ਰਾਮ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ। ਦੱਸ ਦੇਈਏ ਕਿ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕੋਲਕਾਤਾ ਦੀ ਭਵਾਨੀਪੁਰ ਸੀਟ ਦੇ ਨਾਲ-ਨਾਲ ਨੰਦੀਗ੍ਰਾਮ ਤੋਂ ਵੀ ਜਿੱਤ ਪ੍ਰਾਪਤ ਕੀਤੀ ਸੀ ਪਰ ਅੱਜ ਉਨ੍ਹਾਂ ਨੇ ਰਾਜ ਵਿਧਾਨ ਸਭਾ ਵਿੱਚ ਭਵਾਨੀਪੁਰ ਤੋਂ ਵਿਧਾਇਕ ਵਜੋਂ ਸਹੁੰ ਚੁੱਕ ਕੇ ਆਪਣੇ ਇਰਾਦੇ ਸਪਸ਼ਟ ਕਰ ਦਿੱਤੇ ਹਨ।
ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ 'ਚ Red ਅਲਰਟ ਜਾਰੀ
ਸੰਵਿਧਾਨਕ ਨਿਯਮਾਂ ਅਨੁਸਾਰ ਇੱਕ ਵਿਅਕਤੀ ਦੋ ਸੀਟਾਂ ਤੋਂ ਵਿਧਾਇਕ ਨਹੀਂ ਰਹਿ ਸਕਦਾ, ਜਿਨ੍ਹਾਂ ਵਿਚੋਂ ਉਨ੍ਹਾਂ ਨੂੰ ਇੱਕ ਸੀਟ ਦੀ ਚੋਣ ਕਰਨੀ ਪਈ। ਵਿਧਾਨ ਸਭਾ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਨੰਦੀਗ੍ਰਾਮ ਸੀਟ ਤੋਂ ਉਪ-ਚੋਣ ਰਾਹੀਂ ਕੋਈ ਹੋਰ ਵਿਧਾਇਕ ਚੁਣਿਆ ਜਾਵੇਗਾ ਪਰ ਮੈਂ ਉੱਥੋਂ ਦੇ ਲੋਕਾਂ ਨੂੰ ਆਪਣੀ ਗੈਰ-ਹਾਜ਼ਰੀ ਯਾਨੀ ਵਿਧਾਇਕ ਵਜੋਂ ਕਮੀ ਮਹਿਸੂਸ ਨਹੀਂ ਹੋਣ ਦੇਵਾਂਗਾ।" ਉਨ੍ਹਾਂ ਭਰੋਸਾ ਦਿਵਾਇਆ ਕਿ ਨੰਦੀਗ੍ਰਾਮ ਦੀ ਜਨਤਾ ਨਾਲ ਕੀਤੇ ਵਿਕਾਸ ਦੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ
ਸੀਐਮ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਪੂਰੇ ਰਾਜ ਦੇ ਵਿਕਾਸ ਦੇ ਨਾਲ-ਨਾਲ ਨੰਦੀਗ੍ਰਾਮ ਖੇਤਰ ਵੱਲ ਖਾਸ ਧਿਆਨ ਦੇਣਗੇ। ਉਨ੍ਹਾਂ ਕਿਹਾ, "ਜਿਵੇਂ ਮੈਂ ਸੂਬੇ ਦੇ ਹੋਰਨਾਂ ਹਿੱਸਿਆਂ ਦੇ ਲੋਕਾਂ ਲਈ ਕੰਮ ਕਰਾਂਗਾ, ਉਵੇਂ ਹੀ ਨੰਦੀਗ੍ਰਾਮ ਦੇ ਵਿਕਾਸ ਕਾਰਜ ਵੀ ਮੇਰੀ ਤਰਜੀਹ ਰਹਿਣਗੇ।" ਹੁਣ ਸਾਰਿਆਂ ਦੀਆਂ ਨਜ਼ਰਾਂ ਨੰਦੀਗ੍ਰਾਮ ਵਿੱਚ ਹੋਣ ਵਾਲੀ ਉਪ-ਚੋਣ 'ਤੇ ਟਿਕੀਆਂ ਹੋਈਆਂ ਹਨ ਕਿ ਮੁੱਖ ਮੰਤਰੀ ਕਿਸ ਨੂੰ ਆਪਣਾ ਉੱਤਰਾਧਿਕਾਰੀ ਬਣਾ ਕੇ ਮੈਦਾਨ ਵਿੱਚ ਉਤਾਰਦੇ ਹਨ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭੋਜਸ਼ਾਲਾ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ ! ਕੰਪਲੈਕਸ ਨੂੰ ਮੰਨਿਆ ਮੰਦਰ, ਜਾਣੋ ਪੂਰਾ ਮਾਮਲਾ
NEXT STORY